ਕੈਨੇਡਾ ਤੋਂ ਆਇਆ ਫੂਨ, ਘਰ ਵਿਚ ਛਾਇਆ ਗਮ, ਵਿਦੇਸ਼ ਭੇਜੇ ਪੁੱਤਰ ਨੇ ਜਿੰਦਗੀ ਨੂੰ ਆਖੀ ਅਲਵਿਦਾ

Punjab

ਜਿਲ੍ਹਾ ਗੁਰਦਾਸਪੁਰ, ਪੰਜਾਬ ਤੋਂ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਮਾਂ ਪਿਉ ਆਪਣੇ ਦਿਲ ਤੇ ਪੱਥਰ ਰੱਖ ਕੇ ਆਪਣੀ ਔਲਾਦ ਨੂੰ ਵਿਦੇਸ਼ ਭੇਜ ਰਹੇ ਹਨ ਪਰ ਜਦੋਂ ਨੌਜਵਾਨ ਪੁੱਤਾਂ ਦੀ ਮੌ-ਤ ਦੀ ਖ਼ਬਰ ਆਉਂਦੀ ਹੈ ਤਾਂ ਮਾਪੇ ਸਦਮਾ ਬਰਦਾਸ਼ਤ ਕਰਨ ਤੋਂ ਅਸਮਰੱਥ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਬਟਾਲਾ ਨੇੜਲੇ ਪਿੰਡ ਸਰਵਾਲੀ ਵਿੱਚ ਸਾਹਮਣੇ ਆਇਆ ਹੈ ਜਿੱਥੋਂ ਦੇ ਇਕ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ਵਿੱਚ ਦਿਲ ਫੇਲ੍ਹ ਹੋ ਜਾਣ ਦੇ ਕਾਰਨ ਮੌ-ਤ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ।

ਉਸ ਦੇ ਪਰਿਵਾਰਕ ਮੈਂਬਰਾਂ ਦੀ ਗਮ ਵਿਚ ਹਾਲਤ ਤਰਸਯੋਗ ਹੋ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਸਰਵਾਲੀ ਦਾ ਨੌਜਵਾਨ ਸਰਦੂਲ ਸਿੰਘ ਕਰੀਬ 6 ਮਹੀਨੇ ਪਹਿਲਾਂ ਵਰਕ ਪਰਮਿਟ ਦੇ ਉਤੇ ਕੈਨੇਡਾ ਵਿਚ ਗਿਆ ਸੀ। ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੇ ਲੜਕੇ ਸਰਦੂਲ ਸਿੰਘ ਨੂੰ ਕੈਨੇਡਾ ਦੇ ਸਰੀ ਵਿਖੇ ਬੜੇ ਚਾਅ ਨਾਲ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਸਰਦੂਲ ਸਿੰਘ ਦੇ ਦੋਸਤਾਂ ਨੇ ਉਨ੍ਹਾਂ ਨੂੰ ਫੋਨ ਉਤੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੂੰ ਦਿਲ ਦਾ ਦੌਰਾ ਪੈ ਗਿਆ ਹੈ ਅਤੇ ਉਸ ਦੀ ਮੌ-ਤ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਸਰਦੂਲ ਸਿੰਘ ਅਜੇ ਕੁਆਰਾ ਸੀ ਅਤੇ ਘਰ ਦਾ ਸਭ ਤੋਂ ਛੋਟਾ ਅਤੇ ਚਹੇਤਾ ਪੁੱਤ ਸੀ ਉਸ ਦੇ ਸਦਮੇ ਵਿਚ ਪਰਿਵਾਰ ਦਾ ਬੁਰਾ ਹਾਲ ਹੈ। ਮਾਤਾ ਆਪਣੇ ਪੁੱਤ ਸਰਦੂਲ ਸਿੰਘ ਦਾ ਮੂੰਹ ਆਖਰੀ ਵਾਰ ਦੇਖਣ ਲਈ ਤਰਸ ਰਹੀ ਹੈ। ਨੌਜਵਾਨ ਸਰਦੂਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਲੜਕੇ ਦੀ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਰਿਵਾਰ ਵਲੋਂ ਆਪਣੇ ਹੱਥਾਂ ਨਾਲ ਕੀਤਾ ਜਾ ਸਕੇ।

Leave a Reply

Your email address will not be published. Required fields are marked *