ਪੰਜਾਬ ਦੇ ਜ਼ਿਲ੍ਹਾ ਰੂਪਨਗਰ ਮੋਰਿੰਡਾ ਵਿਖੇ ਪਿੰਡ ਸਰਹਾਣਾ ਨੇੜੇ ਇੱਕ ਤੇਜ਼ ਰਫ਼ਤਾਰ ਟਿੱਪਰ ਡਰਾਈਵਰ ਨੇ ਜਗਾੜੂ ਰੇਹੜੀ ਵਿੱਚ ਜਾ ਰਹੇ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖਮੀ ਹਾਲ ਵਿਚ ਉਨ੍ਹਾਂ ਨੂੰ ਸਿਵਲ ਹਸਪਤਾਲ ਮੋਰਿੰਡਾ ਵਿਖੇ ਭਰਤੀ ਕਰਾਇਆ ਗਿਆ। ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਮਗਰੋਂ ਡਾਕਟਰਾਂ ਨੇ ਜਖਮੀਆਂ ਦੇ ਹਾਲ ਨੂੰ ਦੇਖਦੇ ਹੋਏ ਸੈਕਟਰ 32 ਚੰਡੀਗੜ੍ਹ ਲਈ ਰੈਫਰ ਕਰ ਦਿੱਤਾ।
ਇਥੇ ਪਹੁੰਚਣ ਤੇ ਦੋਵਾਂ ਭਰਾਵਾਂ ਦੀ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘ-ਟਨਾ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਰੋਡ ਉਤੇ ਪਿੰਡ ਸਰਹਾਣਾ ਦੇ ਸ਼ਰਾਬ ਦੇ ਠੇਕੇ ਨੇੜੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਚਮਕੌਰ ਸਾਹਿਬ ਵੱਲੋਂ ਆ ਰਹੇ ਇੱਕ ਟਿੱਪਰ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਵੱਲ ਜਾ ਰਹੀ ਇੱਕ ਜੁਗਾੜੂ ਰੇਹੜੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਜਗਾੜੂ ਰੇਹੜੀ ਉਤੇ ਸਵਾਰ ਹੋ ਕੇ ਜਾ ਰਹੇ ਦੋ ਸਕੇ ਭਰਾ ਬੰਟੀ ਉਮਰ 30 ਸਾਲ ਅਤੇ ਪਿੰਕੀ ਉਮਰ 29 ਸਾਲ ਪੁੱਤਰ ਸੇਵਾ ਰਾਮ ਸੰਤ ਨਗਰ ਵਾਰਡ ਨੰ.5 ਮੋਰਿੰਡਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ।
ਇਹ ਦੋਵੇਂ ਜਣੇ ਕਬਾੜ ਦਾ ਕੰਮ ਕਰਦੇ ਸਨ ਅਤੇ ਸ਼ਾਇਦ ਕੰਮ ਤੇ ਹੀ ਜਾ ਰਹੇ ਸਨ। ਇਸ ਟੱਕਰ ਦੌਰਾਨ ਟਿੱਪਰ ਵੀ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਟਕਰਾ ਗਿਆ। ਇਸ ਸਬੰਧੀ ਐਸ. ਐਚ. ਓ. ਮੋਰਿੰਡਾ ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਮੋਰਿੰਡਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਰੋਡ ਉਤੇ ਪਿੰਡ ਸਰਹਾਣਾ ਨੇੜੇ ਸੜਕ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦੋਵਾਂ ਭਰਾਵਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਮੌ-ਤ ਹੋ ਗਈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।