ਇਹ ਦੁਖ ਭਰਿਆ ਸਮਾਚਾਰ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਮਲੋਹ ਤੋਂ ਸਾਹਮਣੇ ਆਇਆ ਹੈ। ਇਥੇ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਯੂਥ ਆਗੂ ਸ਼ਰਨ ਭੱਟੀ ਨੇ ਰੇਲ ਗੱ-ਡੀ ਅੱਗੇ ਛਾਲ ਲਾ ਕੇ ਆਪਣੀ ਜਿੰਦਗੀ ਨੂੰ ਸਮਾਪਤ ਕਰ ਲਿਆ ਹੈ। ਸ਼ਰਨ ਭੱਟੀ ਇਸ ਸਮੇਂ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਵਿੱਚ ਕੰਮ ਕਰ ਰਹੇ ਸਨ। ਉਸ ਵਲੋਂ ਆਪਣੀ ਖੁ-ਦ-ਕੁ-ਸ਼ੀ ਕਰਨ ਦਾ ਕਾਰਨ ਵਪਾਰੀ ਤੇ ਕੁਝ ਦੋਸਤਾਂ ਨੂੰ ਦੱਸਿਆ ਗਿਆ ਹੈ।
ਜੀ. ਆਰ. ਪੀ. ਥਾਣਾ ਮੰਡੀ ਗੋਬਿੰਦਗੜ੍ਹ ਅਧੀਨ ਪੈਂਦੇ ਖੇਤਰ ਵਿਚ ਉਸ ਵਲੋਂ ਇਹ ਦੁਖਦ ਕੰਮ ਕੀਤਾ ਗਿਆ ਹੈ। ਇਸ ਮਾਮਲੇ ਦੀ ਕਾਰਵਾਈ ਵੀ ਮੰਡੀ ਗੋਬਿੰਦਗੜ੍ਹ ਥਾਣੇ ਦੀ ਪੁਲਿਸ ਕਰ ਰਹੀ ਹੈ। ਥਾਣੇ ਦੇ ਐੱਸ. ਐੱਚ. ਓ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਰਨ ਭੱਟੀ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਕੇ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਜਿਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਆਤਮ ਹੱ-ਤਿ-ਆ ਕਰਨ ਤੋਂ ਪਹਿਲਾਂ ਸ਼ਰਨ ਭੱਟੀ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦੱਸਿਆ ਕਿ ਉਸ ਦੇ ਬਿਜਨੇਸ ਵਿਚ ਸਹਿਯੋਗੀ ਉਸ ਨੂੰ ਪਿਛਲੇ ਇਕ ਮਹੀਨੇ ਤੋਂ ਮਾਨ-ਸਿਕ ਤੌਰ ਤੇ ਦੁਖੀ ਕਰ ਰਹੇ ਹਨ।
ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਅਤੇ ਇਕ ਪ੍ਰਾਈਵੇਟ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੇ ਵੀ ਉਸ ਨਾਲ ਧੋਖਾ ਕੀਤਾ ਹੈ, ਜਿਸ ਕਾਰਨ ਉਹ ਖੁ-ਦ-ਕੁ-ਸ਼ੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਪੋਸਟ ਵਿਚ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਉਹ ਉਨ੍ਹਾਂ ਲੋਕਾਂ ਦੇ ਪੂਰੇ ਵੇਰਵੇ ਅਤੇ ਨਾਂ ਦੱਸਣ ਤੋਂ ਬਾਅਦ ਹੀ ਜਾਵੇਗਾ, ਜਿਨ੍ਹਾਂ ਕਾਰਨ ਉਸ ਨੂੰ ਇਹ ਸਭ ਕਰਨ ਦੇ ਲਈ ਮਜਬੂਰ ਹੋਣਾ ਪਿਆ ਹੈ।