ਬਾਈਕ ਤੇ ਘਰ ਨੂੰ ਆ ਰਹੀਆਂ ਸਕੀਆਂ ਭੈਣਾਂ ਨਾਲ ਵਾਪਰਿਆ ਭਾਣਾ, ਪਰਿਵਾਰਕ ਮੈਂਬਰ ਸਦਮੇ ਵਿਚ

Punjab

ਯੂਪੀ ਦੇ ਰਾਏਬਰੇਲੀ ਜ਼ਿਲ੍ਹੇ ਵਿੱਚ ਇੱਕ ਦੁਖਦ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਭੈਣਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਤੇਜ਼ ਸਪੀਡ ਟ੍ਰੈਕਟਰ ਟ੍ਰਾਲੀ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਸਥਾਨਕ ਲੋਕ ਤੁਰੰਤ ਹੀ ਦੋਵਾਂ ਨੂੰ ਨਜ਼ਦੀਕੀ ਕਮਿਊਨਿਟੀ ਹੈਲਥ ਸੈਂਟਰ ਲੈ ਗਏ। ਜਿੱਥੇ ਡਾਕਟਰਾਂ ਨੇ ਮੁੱਢਲੇ ਚੈੱਕ ਅੱਪ ਤੋਂ ਬਾਅਦ ਦੋਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ਦੀ ਸੂਚਨਾ ਤੇ ਪਹੁੰਚੀ ਪੁਲਿਸ ਨੇ ਦੋਹਾਂ ਦੀਆਂ ਦੇਹਾ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੌਕੇ ਉਤੇ ਪਹੁੰਚੇ ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿਚ ਹਨ। ਇਹ ਹਾਦਸਾ ਸਰੇਣੀ ਥਾਣਾ ਇਲਾਕੇ ਦੇ ਅਧੀਨ ਪੈਂਦੇ ਪਿੰਡ ਬੇਨੀ ਮਾਧਵ ਗੰਜ ਨੇੜੇ ਹੋਇਆ ਹੈ। ਜਿੱਥੇ ਲਾਲਗੰਜ ਬਾਜ਼ਾਰ ਤੋਂ ਆਪਣੇ ਘਰ ਨੂੰ ਵਾਪਸ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਲੱਕੜ ਨਾਲ ਭਰੀ ਟ੍ਰੈਕਟਰ ਟ੍ਰਾਲੀ ਨੇ ਬਾਈਕ ਸਵਾਰ ਨੂੰ ਜ਼ੋਰ ਨਾਲ ਟੱਕਰ ਮਾਰ ਦਿੱਤੀ। ਜਿਸ ਕਾਰਨ ਬਾਈਕ ਉਤੇ ਸਵਾਰ ਕਲਪਨਾ ਸਿੰਘ ਅਤੇ ਸਿਕਸ਼ਾ ਸਿੰਘ ਉਮਰ 22 ਸਾਲ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਦੂਜੇ ਪਾਸੇ ਬਾਈਕ ਸਵਾਰ ਨੌਜਵਾਨ ਸੌਰਭ ਸਿੰਘ ਪੁੱਤਰ ਵਿਮਲ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।

ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਨੌਜਵਾਨ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਪਹੁੰਚਾਇਆ ਗਿਆ। ਜਿੱਥੇ ਨੌਜਵਾਨ ਦਾ ਹਾਲ ਨਾਜ਼ੁਕ ਹੋਣ ਕਾਰਨ ਉਸ ਨੂੰ ਜ਼ਿਲਾ ਹਸਪਤਾਲ ਰਾਏਬਰੇਲੀ ਰੈਫਰ ਕਰ ਦਿੱਤਾ ਗਿਆ। ਟ੍ਰੈਕਟਰ ਡਰਾਈਵਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਟ੍ਰੈਕਟਰ ਲੈ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਇਸ ਬਾਰੇ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਦੋ ਸਕੀਆਂ ਭੈਣਾਂ ਦੀ ਮੌ-ਤ ਹੋ ਜਾਣ ਕਾਰਨ ਪਰਿਵਾਰ ਵਿਚ ਹਫੜਾ ਦਫੜੀ ਦੌੜ ਗਈ।

ਇਸ ਮਾਮਲੇ ਬਾਰੇ ਸਰਾਏ ਥਾਣਾ ਇੰਚਾਰਜ ਨੇ ਦੱਸਿਆ ਕਿ ਇਸ ਘ-ਟਨਾ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਪ੍ਰਭਾਵ ਨਾਲ ਮੌਕੇ ਉਤੇ ਪਹੁੰਚੇ। ਮੌਕੇ ਉਤੇ ਪਹੁੰਚ ਕੇ ਦੋਵਾਂ ਦੀਆਂ ਦੇਹਾ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਟ੍ਰੈਕਟਰ ਟ੍ਰਾਲੀ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਸ ਨੂੰ ਹਿਰਾਸਤ ਵਿਚ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਰਿਪੋਰਟ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ਉਤੇ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *