ਪੰਜਾਬ ਵਿਚ ਜਿਲ੍ਹਾ ਜਲੰਧਰ ਦੇ ਗੁਰਾਇਆ ਨੇੜਲੇ ਪਿੰਡ ਢੰਡਵਾੜ ਵਿੱਚ ਦੇਰ ਰਾਤ ਨੂੰ ਕੁਝ ਸਿਰ-ਫਿਰੇ ਵਿਅਕਤੀਆਂ ਵਲੋਂ ਗੁੰ-ਡਾ ਗਰਦੀ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਬਾਰੇ ਮਿਲੀ ਜਾਣਕਾਰੀ ਮੁਤਾਬਕ ਇੱਥੇ ਇਕ ਘਰ ਵਿਚ ਸੁੱਤੇ ਪਏ ਪਰਿਵਾਰਕ ਮੈਂਬਰਾਂ ਉਤੇ 6 ਹਥਿ-ਆਰ ਬੰਦ ਦੋਸ਼ੀਆਂ ਨੇ ਵਾਰ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਇਸ ਦੌਰਾਨ ਇਕ ਵਿਅਕਤੀ ਦੀ ਮੌ-ਤ ਹੋ ਗਈ ਜਦੋਂ ਕਿ 3 ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਹੋਏ ਲੋਕਾਂ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਭਾਰਤੀ ਕਰਵਾਇਆ ਗਿਆ ਹੈ।
ਇਸ ਘ-ਟਨਾ ਸਬੰਧੀ ਪਿੰਡ ਢੰਡਵਾੜ ਦੀ ਮਹਿਲਾ ਸਰਪੰਚ ਨੇ ਦੱਸਿਆ ਕਿ ਦੇਰ ਰਾਤ ਨੂੰ ਕੁਝ ਹਮਲਾ-ਵਰ ਉਨ੍ਹਾਂ ਦੇ ਪਿੰਡ ਵਾਸੀ ਨਰਿੰਦਰ ਸਿੰਘ ਦੇ ਘਰ ਦਾਖਲ ਹੋ ਗਏ। ਘਰ ਵਿੱਚ ਨਰਿੰਦਰ ਸਿੰਘ ਤੋਂ ਇਲਾਵਾ ਚਰਨਦੀਪ ਸਿੰਘ, ਬਲਰਾਜ ਸਿੰਘ ਅਤੇ ਦੀਪਾ ਤੋਂ ਇਲਾਵਾ ਉਸ ਦੀ ਪਤਨੀ ਬਲਜੀਤ ਕੌਰ ਸੁੱਤੇ ਹੋਏ ਸਨ। ਦੋਸ਼ੀਆਂ ਨੇ ਆਉਂਦੇ ਹੀ ਉਨ੍ਹਾਂ ਉਤੇ ਤਿੱਖੇ ਹਥਿ -ਆਰਾਂ ਨਾਲ ਵਾਰ ਕਰ ਦਿੱਤੇ। ਇਸ ਦੌਰਾਨ ਦੋਸ਼ੀਆਂ ਨੇ ਨਰਿੰਦਰ ਸਿੰਘ ਦਾ ਕ-ਤ-ਲ ਕਰ ਦਿੱਤਾ ਜਦੋਂ ਕਿ ਚਰਨਜੀਤ ਸਿੰਘ, ਬਲਰਾਜ ਸਿੰਘ, ਦੀਪਾ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਘਰ ਵਿੱਚ ਮੌਜੂਦ ਬਲਜੀਤ ਕੌਰ ਕਿਸੇ ਨਾ ਕਿਸੇ ਤਰ੍ਹਾਂ ਲੁੱਕ ਕੇ ਆਪਣੀ ਜਿੰਦਗੀ ਬਚਾ ਗਈ।
ਦੋਸ਼ੀਆ ਨੇ ਘਰ ਦਾ ਸਾਮਾਨ ਵੀ ਤੋੜ ਦਿੱਤਾ ਅਤੇ ਫਿਰ ਉਥੋਂ ਫਰਾਰ ਹੋ ਗਏ। ਜ਼ਖਮੀ ਮੈਬਰਾਂ ਨੂੰ ਪਿੰਡ ਵਾਸੀਆਂ ਦੀ ਮਦਦ ਦੇ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।