ਪੰਜਾਬ ਦੇ ਕਪੂਰਥਲਾ ਜਿਲ੍ਹੇ ਵਿਚ ਪੈਂਦੇ ਸੁਲਤਾਨਪੁਰ ਲੋਧੀ ਦੇ ਪਿੰਡ ਤਲਵੰਡੀ ਚੌਧਰੀਆਂ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਸਪੇਨ ਵਿੱਚ ਬੀਤੇ ਦਿਨੀਂ ਮੌ-ਤ ਹੋ ਗਈ ਸੀ। ਅੱਜ ਸੰਤ ਸੀਚੇਵਾਲ ਦੇ ਯਤਨ ਕਰਨ ਸਦਕਾ ਜਦੋਂ ਨੌਜਵਾਨ ਦੀ ਦੇਹ ਘਰ ਪਹੁੰਚੀ ਤਾਂ ਪਰਿਵਾਰ ਸਮੇਤ ਇਲਾਕੇ ਵਿੱਚ ਸੋ-ਗ ਦੀ ਲਹਿਰ ਛਾ ਗਈ। ਗ਼ਮਗੀਨ ਮਾਹੌਲ ਵਿੱਚ ਇਕੱਠੇ ਹੋਏ ਸਕੇ ਸਬੰਧੀਆਂ ਵਲੋਂ ਨਮ ਅੱਖਾਂ ਨਾਲ ਨੌਜਵਾਨ ਦਾ ਸਸਕਾਰ ਕਰ ਦਿੱਤਾ ਗਿਆ।
ਪਿੰਡ ਤਲਵੰਡੀ ਚੌਧਰੀਆਂ ਦਾ ਰਹਿਣ ਵਾਲਾ ਅਜੈ ਕੁਮਾਰ ਉਮਰ 15 ਸਾਲ ਆਪਣੇ ਚੰਗੇਰੇ ਭਵਿੱਖ ਲਈ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਵਿਦੇਸ਼ ਗਿਆ ਸੀ ਪਰ ਬੀਤੇ ਦਿਨੀਂ ਉਸ ਦੀ ਚਾਣ-ਚੱਕ ਮੌ-ਤ ਹੋ ਜਾਣ ਦੀ ਖ਼ਬਰ ਉਸ ਦੇ ਪਰਿਵਾਰ ਨੂੰ ਮਿਲੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮੇ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਦਾ ਭਾਣਜਾ ਅਜੇ ਕੁਮਾਰ ਅਤੇ ਉਸ ਦਾ ਭਰਾ ਕਾਫੀ ਸਮੇਂ ਤੋਂ ਕੱਚੇ ਤੌਰ ਤੇ ਵਿਦੇਸ਼ ਵਿਚ ਰਹਿ ਰਹੇ ਸਨ ਅਤੇ ਉਸ ਦਾ ਪਿਤਾ ਕਾਫੀ ਸਮੇਂ ਤੋਂ ਆਸਟਰੀਆ ਵਿਚ ਸੀ।
ਉਨ੍ਹਾਂ ਦੱਸਿਆ ਕਿ ਅਜੈ ਦੀ ਮੌ-ਤ ਦੀ ਸੂਚਨਾ ਸਪੇਨ ਦੀ ਪੁਲਿਸ ਨੇ ਸਥਾਨਕ ਪੁਲਿਸ ਨੂੰ ਦਿੱਤੀ, ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੇ ਖੁ-ਦ- ਕੁ-ਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਛਾ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਲੜਕੇ ਦੀ ਮ੍ਰਿਤਕ ਦੇਹ ਘਰ ਲਿਆਉਣ ਲਈ ਕਈ ਤਰ੍ਹਾਂ ਦੀ ਕੋਸ਼ਿਸ਼ ਕੀਤੀ ਪਰ ਕੋਈ ਸੁਣਵਾਈ ਨਹੀਂ ਹੋਈ।
ਜਦੋਂ ਇਸ ਮਾਮਲੇ ਸਬੰਧੀ ਸੰਤ ਸੀਚੇਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਤੁਰੰਤ ਪਰਿਵਾਰ ਦੀ ਮਦਦ ਕਰਨ ਲਈ ਰਾਜ਼ੀ ਹੋ ਗਏ। ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਵਿਦੇਸ਼ ਮੰਤਰਾਲੇ ਨਾਲ ਗੱਲਬਾਤ ਕਰਨ ਤੋਂ ਕੁਝ ਦਿਨ ਬਾਅਦ ਨੌਜਵਾਨ ਦੀ ਦੇਹ ਅੱਜ ਉਸ ਦੇ ਜੱਦੀ ਪਿੰਡ ਤਲਵੰਡੀ ਚੌਧਰੀਆਂ ਵਿਚ ਪਹੁੰਚ ਗਈ। ਇਸ ਮੌਕੇ ਸੰਤ ਸੀਚੇਵਾਲ ਖੁਦ ਪਿੰਡ ਦੇ ਸ਼ਮਸ਼ਾਨ-ਘਾਟ ਵਿੱਚ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।