ਆਪਣੇ ਮਾਤਾ-ਪਿਤਾ ਦਾ ਇਕ-ਲੌਤਾ ਪੁੱਤਰ ਸੀ, ਸ਼ਹੀਦ ਜਵਾਨ ਕਾਂਸਟੇਬਲ ਸੇਵਕ ਸਿੰਘ

Punjab

ਬੀਤੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿਚ ਅੱਤਵਾਦੀਆਂ ਨੇ ਫੌਜ ਦੇ ਟਰੱਕ ਉਤੇ ਹ-ਮਲਾ ਕੀਤਾ। ਇਸ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ, ਜਿਸ ਵਿਚ 5 ਜਵਾਨ ਸ਼ਹੀਦ ਹੋ ਗਏ। ਸ਼ਹੀਦ ਹੋਏ ਇਨ੍ਹਾਂ ਵਿਚ ਜਵਾਨਾਂ ਵਿਚ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਦੇ ਬਾਘਾ ਪਿੰਡ ਦਾ ਰਹਿਣ ਵਾਲਾ ਕਾਂਸਟੇਬਲ ਸੇਵਕ ਸਿੰਘ ਵੀ ਸ਼ਾਮਲ ਹੈ।

ਸੇਵਕ ਸਿੰਘ 2018 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਉਹ ਰਾਸ਼ਟਰੀ ਰਾਈਫਲਜ਼ ਯੂਨਿਟ ਦਾ ਸਿਪਾਹੀ ਸੀ। ਸੇਵਕ ਸਿੰਘ ਆਪਣੇ ਮਾਤਾ ਪਿਤਾ ਦਾ ਇਕ-ਲੌਤਾ ਪੁੱਤਰ ਸੀ। ਉਸ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਸੇਵਕ ਸਿੰਘ 20 ਦਿਨ ਪਹਿਲਾਂ ਛੁੱਟੀ ਖਤਮ ਕਰਕੇ ਡਿਊਟੀ ਉਤੇ ਗਿਆ ਸੀ। ਫੌਜ ਨੂੰ ਸ਼ੰਕਾ ਹੈ ਕਿ ਅੱਤਵਾਦੀਆਂ ਨੇ ਟਰੱਕ ਉਤੇ ਗ੍ਰ-ਨੇਡ ਵੀ ਸੁੱਟੇ। ਜਿਸ ਕਾਰਨ ਟਰੱਕ ਨੂੰ ਅੱਗ ਲੱਗ ਗਈ।

ਉੱਤਰੀ ਕਮਾਂਡ ਹੈੱਡਕੁਆਰਟਰ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਜਵਾਨਾਂ ਨੂੰ ਲੈ ਕੇ ਟਰੱਕ ਭਿੰਬਰ ਗਲੀ ਤੋਂ ਪੁੰਛ ਵੱਲ ਨੂੰ ਜਾ ਰਿਹਾ ਸੀ। ਉਸ ਸਮੇਂ ਜਿਆਦਾ ਮੀਂਹ ਪੈਣ ਕਾਰਨ ਦੂਰ ਤੱਕ ਸਾਫ ਦਿਖਾਈ ਨਹੀਂ ਦੇ ਰਿਹਾ ਸੀ। ਅੱਤਵਾਦੀਆਂ ਨੇ ਖਰਾਬ ਮੌਸਮ ਦਾ ਫਾਇਦਾ ਚੁੱਕਿਆ। ਇਸ ਹਮਲੇ ਵਿਚ ਇਕ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਵੀ ਹੋਇਆ ਹੈ। ਉਸ ਨੂੰ ਰਾਜੌਰੀ ਦੇ ਫੌਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।

ਉਨ੍ਹਾਂ ਨੇ ਬਿਆਨ ਵਿੱਚ ਇਹ ਵੀ ਦੱਸਿਆ ਗਿਆ ਕਿ ਸ਼ਹੀਦ ਹੋਏ ਜਵਾਨ ਰਾਸ਼ਟਰੀ ਰਾਈਫਲਜ਼ ਯੂਨਿਟ ਨਾਲ ਸਬੰਧਤ ਸਨ। ਉਹ ਇਲਾਕੇ ਵਿਚ ਅੱਤਵਾਦੀਆਂ ਖਿਲਾਫ ਚੱਲ ਰਹੇ ਆਪ੍ਰੇਸ਼ਨ ਵਿਚ ਤਾਇਨਾਤ ਸਨ। ਇਸ ਤੋਂ ਪਹਿਲਾਂ ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਸੀ ਕਿ ਟਰੱਕ ਵਿਚ ਅੱਗ ਲੱਗਣ ਕਾਰਨ ਫੌਜੀ ਸ਼ਹੀਦ ਹੋ ਗਏ ਹਨ। ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।

Leave a Reply

Your email address will not be published. Required fields are marked *