ਜਿਲ੍ਹਾ ਅੰਮ੍ਰਿਤਸਰ ਫਤਿਹਗੜ੍ਹ ਚੂੜੀਆਂ ਰੋਡ ਉਤੇ ਸਥਿਤ ਇਕ ਘਰ ਵਿਚੋਂ ਸ਼ੱ-ਕੀ ਹਾਲ ‘ਚ ਇਕ ਲੜਕੀ ਦੀ ਦੇਹ ਮਿਲਣ ਦੀ ਖਬਰ ਪ੍ਰਾਪਤ ਹੋਈ ਹੈ। ਦੂਜੇ ਪਾਸੇ ਪੀੜਤ ਪਰਿਵਾਰ ਨੇ ਉਸ ਦੇ ਸਹੁਰੇ ਪਰਿਵਾਰ ਉਤੇ ਉਸ ਨੂੰ ਖੁ-ਦ-ਕੁ-ਸ਼ੀ ਲਈ ਮਜਬੂਰ ਕਰਨ ਅਤੇ ਦਾਜ ਲਈ ਦੁਖੀ ਕਰਨ ਦੇ ਦੋਸ਼ ਲਾਏ ਹਨ। ਇਸ ਮਾਮਲੇ ਸਬੰਧੀ ਮੌਕੇ ਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਲੜਕੀ ਗੁਰਵਿੰਦਰ ਕੌਰ ਉਮਰ 25 ਸਾਲ ਪਤਨੀ ਮਨਿੰਦਰਜੀਤ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਰੋਡ, ਲੜਕੀ ਦੇ ਪਿਤਾ ਸੁਖਵਿੰਦਰ ਸਿੰਘ ਵਾਸੀ ਮੁਰਗੀ ਮੁਹੱਲਾ ਬਟਾਲਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ।ਸ਼ੁੱਕਰਵਾਰ ਸਵੇਰੇ ਉਸ ਦੀ ਲੜਕੀ ਨੇ ਦੱਸਿਆ ਸੀ ਕਿ ਉਹ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਤੋਂ ਬਹੁਤ ਦੁਖੀ ਹੋ ਗਈ ਹੈ। ਜਿਸ ਕਾਰਨ ਉਹ ਆਪਣੀ ਜਿੰਦਗੀ ਸਮਾਪਤ ਕਰ ਰਹੀ ਹੈ। ਉਨ੍ਹਾਂ ਨੇ ਉਸ ਨੂੰ ਅਜਿਹਾ ਕਦਮ ਨਾ ਚੁੱਕਣ ਲਈ ਸਮਝਾਇਆ ਵੀ ਸੀ।
ਬਾਅਦ ਵਿਚ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਮੌ-ਤ ਹੋ ਗਈ ਹੈ। ਇਹ ਘ-ਟਨਾ ਸ਼ੁੱਕਰਵਾਰ ਦੁਪਹਿਰ 1 ਵਜੇ ਦੀ ਹੈ। ਲੜਕੀ ਨੇ ਖੁ-ਦ-ਕੁ-ਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਹੈ। ਜਿਸ ਵਿੱਚ ਉਹ ਰੋਂਦੀ ਹੋਈ ਦੱਸ ਰਹੀ ਹੈ ਕਿ ਉਸ ਦਾ ਪਤੀ ਮਨਿੰਦਰਜੀਤ ਸਿੰਘ ਅਤੇ ਸੱਸ ਸੁਰਿੰਦਰ ਕੌਰ ਉਸ ਨੂੰ ਬਹੁਤ ਦੁਖੀ ਕਰ ਰਹੇ ਹਨ। ਉਹ ਉਸ ਤੋਂ ਦਾਜ ਦੀ ਮੰਗ ਕਰ ਰਹੇ ਹਨ, ਜਿਸ ਕਾਰਨ ਉਹ ਆਪਣੀ ਜਿੰਦਗੀ ਨੂੰ ਸਮਾਪਤ ਕਰਨ ਜਾ ਰਹੀ ਹੈ। ਪਿਤਾ ਅਨੁਸਾਰ ਉਸ ਦੀ ਧੀ ਨੇ ਪੱਖੇ ਨਾਲ ਲਟਕ ਕੇ ਆਪਣਾ ਜੀਵਨ ਸਮਾਪਤ ਕਰ ਲਿਆ।
ਦੂਜੇ ਪਾਸੇ ਇਸ ਮਾਮਲੇ ਵਿਚ ਥਾਣਾ ਸਦਰ ਦੇ ਜਾਂਚ ਅਧਿਕਾਰੀ ਏ. ਐਸ. ਆਈ. ਮਨਤੇਜ ਮਸੀਹ ਨੇ ਦੱਸਿਆ ਕਿ ਲੜਕੀ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਗੁਰੂ ਨਾਨਕ ਦੇਵ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕਾ ਦੇ ਪਿਤਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਪਤੀ ਅਤੇ ਸੱਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।