ਡੇਢ ਸਾਲ ਦੇ ਬੱਚੇ ਦੀ ਮਾਂ ਨੇ ਚੱਕ ਲਿਆ ਗਲਤ ਕਦਮ, ਪੇਕਿਆਂ ਨੇ ਲਾਏ ਇਹ ਗੰਭੀਰ ਦੋਸ਼

Punjab

ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਦੇ ਥਾਣਾ ਬਟਾਲਾ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਦੀ 30 ਸਾਲਾ ਵਿਆਹੀ ਹੋਈ ਲੜਕੀ ਵੱਲੋਂ ਖੁ-ਦ-ਕੁ-ਸ਼ੀ ਕਰਨ ਦਾ ਮਾਮਲਾ ਪ੍ਰਾਪਤ ਹੋਇਆ ਹੈ। ਇਹ ਲੜਕੀ ਡੇਢ ਸਾਲ ਦੇ ਬੱਚੇ ਦੀ ਮਾਂ ਸੀ ਅਤੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਉਸ ਨੇ ਫਾਹਾ ਲਾ ਲਿਆ। ਦੂਜੇ ਪਾਸੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਹੈ ਕਿ ਉਸ ਦਾ ਪਤੀ ਅਤੇ ਸਹੁਰੇ ਪਰਿਵਾਰ ਵਾਲੇ ਉਨ੍ਹਾਂ ਦੀ ਲੜਕੀ ਨੂੰ ਹੋਰ ਦਾਜ ਲਈ ਲੰਬੇ ਸਮੇਂ ਤੋਂ ਦੁਖੀ ਕਰਦੇ ਸਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਲੜਕੀ ਨੇ ਖੁ-ਦ-ਕੁ-ਸ਼ੀ ਨਹੀਂ ਕੀਤੀ ਸਗੋਂ ਉਸ ਦੀ ਕੁੱਟ-ਮਾਰ ਕਰਕੇ ਫਾਹਾ ਲਾ ਦਿੱਤਾ ਗਿਆ ਹੈ।

ਮ੍ਰਿਤਕ ਦੀ ਪੁਰਾਣੀ ਤਸਵੀਰ 

ਇਸ ਘ-ਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਰਿੰਪੀ ਉਮਰ 30 ਸਾਲ ਦਾ ਵਿਆਹ ਕਰੀਬ 5 ਸਾਲ ਪਹਿਲਾਂ ਪਿੰਡ ਸ਼ਮਸ਼ੇਰਪੁਰ ਦੇ ਦਲਵਿੰਦਰ ਨਾਲ ਹੋਇਆ ਸੀ ਅਤੇ ਉਸ ਦਾ ਇਕ ਡੇਢ ਸਾਲ ਦਾ ਬੱਚਾ ਹੈ। ਰਿੰਪੀ ਦਾ ਪਤੀ ਅਤੇ ਸਹੁਰੇ ਉਸ ਨੂੰ ਦੁਖੀ ਪ੍ਰੇਸ਼ਾਨ ਕਰਦੇ ਸਨ ਅਤੇ ਕਈ ਵਾਰ ਉਸ ਦਾ ਪਤੀ ਉਸ ਨੂੰ ਕੁੱਟਦਾ ਵੀ ਸੀ। ਇਹ ਮਾਮਲਾ ਕਈ ਵਾਰ ਪੰਚਾਇਤ ਤੱਕ ਵੀ ਪਹੁੰਚਿਆ। ਮ੍ਰਿਤਕ ਦੀ ਭੈਣ ਅਤੇ ਜੀਜਾ ਸੋਨੂੰ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਵੀ ਉਨ੍ਹਾਂ ਨੂੰ ਫੋਨ ਆਇਆ ਕਿ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਹੈ, ਜਦੋਂ ਉਹ ਪਿੰਡ ਪਹੁੰਚੇ ਤਾਂ ਦੇਖਿਆ ਕਿ ਰਿੰਪੀ ਦੀ ਦੇਹ ਫੰਦੇ ਤੇ ਲਟਕ ਰਹੀ ਸੀ।

ਦੂਜੇ ਪਾਸੇ ਸਮਾਜ ਸੇਵੀ ਅੰਮ੍ਰਿਤਪ੍ਰੀਤ ਕੌਰ ਨੇ ਦੱਸਿਆ ਕਿ ਰਿੰਪੀ ਦੇ ਮਾਤਾ-ਪਿਤਾ ਨਹੀਂ ਹਨ ਅਤੇ ਉਸ ਦਾ ਵਿਆਹ ਵੀ ਉਸ ਨੇ ਹੀ ਕਰਵਾਇਆ ਸੀ। ਲੋੜ ਤੋਂ ਵੱਧ ਦਾਜ ਦੇਣ ਦੇ ਬਾਵਜੂਦ ਉਸ ਦਾ ਪਤੀ ਅਤੇ ਸਹੁਰਾ ਉਸ ਦੀ ਕੁੱਟ-ਮਾਰ ਕਰਦੇ ਸਨ। ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਦੂਜੇ ਪਾਸੇ ਰਿੰਪੀ ਦੀ ਸੱਸ ਨੇ ਆਪਣੇ ਆਪ ਨੂੰ ਅਤੇ ਆਪਣੇ ਬੇਟੇ ਨੂੰ ਬੇਕਸੂਰ ਦੱਸਦੇ ਹੋਏ ਕਿਹਾ ਕਿ ਉਸ ਦਾ ਲੜਕਾ ਦਲਵਿੰਦਰ ਕੰਮ ਉਤੇ ਗਿਆ ਹੋਇਆ ਸੀ। ਰਿੰਪੀ ਦੀ ਮੌ-ਤ ਕਿਵੇਂ ਹੋਈ ਇਸ ਬਾਰੇ ਉਨ੍ਹਾਂ ਨੂੰ ਕੁਝ ਪਤਾ ਨਹੀਂ ਹੈ।

ਇਸ ਸਬੰਧੀ ਥਾਣਾ ਘਣੀਏ ਕੇ ਬਾਂਗਰ ਦੇ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿੱਚ ਇੱਕ ਲੜਕੀ ਨੇ ਫਾਹਾ ਲਾ ਲਿਆ ਹੈ। ਜਦੋਂ ਉਹ ਮੌਕੇ ਉਤੇ ਪਹੁੰਚੇ ਤਾਂ ਦੇਖਿਆ ਕਿ ਲੜਕੀ ਦੇ ਗਲੇ ਤੇ ਰੱਸੀ ਦੇ ਨਿਸ਼ਾਨ ਸਨ। ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ।

Leave a Reply

Your email address will not be published. Required fields are marked *