ਗਰਮੀ ਦੇ ਮੌਸਮ ਵਿੱਚ ਤਰਬੂਜ ਦਾ ਸੇਵਨ ਕਰਨਾ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਸਾਡੇ ਪੇਟ ਲਈ ਵੀ ਤਰਬੂਜ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ 92 ਫੀਸਦੀ ਪਾਣੀ ਹੁੰਦਾ ਹੈ, ਜੋ ਤੁਹਾਡੇ ਸਰੀਰ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਉਂਦਾ ਹੈ। ਜਿਸ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ ਅਤੇ ਸਰੀਰ ਆਸਾਨੀ ਨਾਲ ਕਿਸੇ ਬਿਮਾਰੀ ਦਾ ਸ਼ਿਕਾਰ ਨਹੀਂ ਹੁੰਦਾ। ਤਰਬੂਜ ਤੁਹਾਡੀ ਜੇਬ ਉਤੇ ਵੀ ਭਾਰੀ ਬੋਝ ਨਹੀਂ ਪਾਉਂਦਾ ਅਤੇ ਤੁਹਾਡੀ ਗਰਮੀ ਨੂੰ ਸਸਤੇ ਵਿੱਚ ਹਰਾਉਣ ਵਿੱਚ ਮਦਦ ਕਰਦਾ ਹੈ। ਪਰ ਜਿੱਥੇ ਇੱਕ ਪਾਸੇ ਇਹ ਬਿਮਾਰੀਆਂ ਨੂੰ ਰੋਕਦਾ ਹੈ, ਉੱਥੇ ਦੂਜੇ ਪਾਸੇ ਇਹ ਹੈਜ਼ੇ ਵਰਗੀਆਂ ਖ਼ਤਰਨਾਕ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ। ਇਸ ਲਈ ਤੁਹਾਨੂੰ ਤਰਬੂਜ ਨੂੰ ਖਾਣ ਦੇ ਸਹੀ ਤਰੀਕੇ ਦਾ ਪਤਾ ਹੋਣਾ ਚਾਹੀਦਾ ਹੈ।
ਅਕਸਰ ਹੀ ਦੇਖਿਆ ਜਾਂਦਾ ਹੈ ਕਿ ਕੜਾਕੇ ਦੀ ਗਰਮੀ ਕਾਰਨ ਲੋਕ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਫਰਿੱਜ ਵਿਚ ਰੱਖਦੇ ਹਨ। ਲੋਕਾਂ ਦਾ ਮੰਨਣਾ ਹੈ ਕਿ ਫਰਿੱਜ ਵਿਚ ਰੱਖੀਆਂ ਚੀਜ਼ਾਂ ਖਰਾਬ ਨਹੀਂ ਹੁੰਦੀਆਂ। ਪਰ ਇਹ ਜ਼ਰੂਰੀ ਨਹੀਂ ਕਿ ਠੰਡੇ ਵਿਚ ਰੱਖੀ ਚੀਜ਼ ਖਰਾਬ ਨਾ ਹੋਵੇ।
ਤੁਸੀਂ ਕਈ ਵਾਰ ਦੇਖਿਆ ਹੋਵੇਗਾ ਕਿ ਫਰਿੱਜ ਵਿਚ ਰੱਖੀਆਂ ਚੀਜ਼ਾਂ ਦਾ ਸਵਾਦ ਵੀ ਬਦਲ ਜਾਂਦਾ ਹੈ ਅਤੇ ਅਜਿਹਾ ਖਾਣਾ ਪੀਣਾ ਸਿਹਤ ਲਈ ਬਹੁਤ ਹਾਨੀਕਾਰਕ ਹੁੰਦਾ ਹੈ। ਇਸੇ ਤਰ੍ਹਾਂ ਤਰਬੂਜ ਨੂੰ ਕਦੇ ਵੀ ਫਰਿੱਜ ਵਿਚ ਨਹੀਂ ਰੱਖਣਾ ਚਾਹੀਦਾ। ਕਿਉਂਕਿ ਇਸ ਤਰ੍ਹਾਂ ਇਹ ਸਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।
ਵਜਨ ਘਟਾਉਣ ਵਿੱਚ ਫਾਇਦਾ ਕਰਦਾ ਹੈ
ਤਰਬੂਜ ਦਾ ਸੇਵਨ ਕਰਨਾ ਮੋਟੇ ਵਿਅਕਤੀ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਫਲ ਭਾਰ ਘੱਟ ਕਰਨ ਵਿਚ ਬਹੁਤ ਲਾਭਦਾਇਕ ਸਾਬਤ ਹੁੰਦਾ ਹੈ। ਤਰਬੂਜ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ। ਇਹ ਉਨ੍ਹਾਂ ਲੋਕਾਂ ਲਈ ਬਿਹਤਰ ਵਿਕਲਪ ਮੰਨਿਆ ਜਾਂਦਾ ਹੈ ਜੋ ਆਪਣੇ ਸਰੀਰ ਦੀ ਚਰਬੀ ਨੂੰ ਘੱਟ ਕਰਨਾ ਚਾਹੁੰਦੇ ਹਨ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਲਾਹੇਵੰਦ ਹੈ
ਤਰਬੂਜ ਨੂੰ ਦਿਲ ਦੀਆਂ ਬਿਮਾਰੀਆਂ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਪੋਟਾਸ਼ੀਅਮ ਦੀ ਕਮੀ ਨਹੀਂ ਹੁੰਦੀ ਹੈ। ਇਹ ਫਲ ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਲਈ ਬਹੁਤ ਲਾਹੇਵੰਦ ਮੰਨਿਆ ਜਾਂਦਾ ਹੈ।
ਤਰਬੂਜ ਅੰਤੜੀਆਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ
ਪੇਟ ਵਿੱਚ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਣ ਵਿੱਚ ਤਰਬੂਜ ਤੁਹਾਡੀ ਮਦਦ ਕਰ ਸਕਦਾ ਹੈ। ਇਹ ਤੁਹਾਡੇ ਅੰਤੜੀਆਂ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ ਹੈ। ਇਸ ਫਲ ਵਿੱਚ ਵਿਟਾਮਿਨ ਬੀ ਅਤੇ ਸੀ ਦੋਵਾਂ ਦਾ ਇੱਕ ਕੰਪਲੈਕਸ ਹੁੰਦਾ ਹੈ।
ਪਾਚਨ ਪ੍ਰਣਾਲੀ ਨੂੰ ਸੁਧਾਰਦਾ ਹੈ
ਤਰਬੂਜ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਦੇ ਸੇਵਨ ਨਾਲ ਤੁਹਾਡੀ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਹ ਤੁਹਾਡੇ ਸਰੀਰ ਨੂੰ ਊਰਜਾ ਦਿੰਦਾ ਹੈ ਅਤੇ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਣ ਦਿੰਦਾ। ਇਸ ਨਾਲ ਸਰੀਰ ਦੇ ਪਾਚਨ ਤੰਤਰ ਵਿਚ ਸੁਧਾਰ ਹੁੰਦਾ ਹੈ।