ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ਦੇ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਨਵਾਂ ਗੁਰਦਿੱਤੀ ਵਿਚ ਪੁਰਾਣੀ ਰੰਜਿਸ਼ ਦੇ ਚੱਲਦੇ ਵੀਰਵਾਰ ਨੂੰ 21 ਵਿਅਕਤੀਆਂ ਨੇ ਇਕ ਨੌਜਵਾਨ ਉਤੇ ਤੇਜ਼-ਧਾਰ ਚੀਜਾਂ ਨਾਲ ਵਾਰ ਕਰ ਕਰ ਕੇ ਇਕ ਨੌਜਵਾਨ ਦਾ ਕ-ਤ-ਲ ਕਰ ਦਿੱਤਾ। ਦੋਸ਼ੀ ਪਹਿਲਾਂ ਪੁਰਾਣੇ ਘਰ ਵਿਚ ਗਏ, ਉਥੇ ਭੰਨਤੋੜ ਕਰਨ ਤੋਂ ਬਾਅਦ ਨਵੇਂ ਘਰ ਵਿਚ ਪਹੁੰਚ ਕੇ ਨੌਜਵਾਨ ਉਤੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਮੱਲਾਂਵਾਲਾ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਮਾਮਲੇ ਸਬੰਧੀ ਮ੍ਰਿਤਕ ਗੁਰਵਿੰਦਰ ਸਿੰਘ ਉਮਰ 27 ਸਾਲ ਦੀ ਮਾਤਾ ਜੋਗਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਦੋਸ਼ੀ ਭਿੰਡੀ ਵਾਸੀ ਨਵਾਂ ਗੁਰਦਿੱਤੀ ਨਾਲ ਪੁਰਾਣੀ ਰੰਜਿਸ਼ ਚੱਲੀ ਆ ਰਹੀ ਸੀ। ਵੀਰਵਾਰ ਨੂੰ ਦੋਸ਼ੀ ਭਿੰਡੀ, ਕਰਨ, ਮੰਗਾ ਵਾਸੀ ਧਰਮਪੁਰਾ, ਜਸ਼ਨ, ਅਕਾਸ਼, ਅਮਨ ਵਾਸੀ ਚਾਹਲ ਸਮੇਤ 21 ਵਿਅਕਤੀ ਉਨ੍ਹਾਂ ਦੇ ਪੁਰਾਣੇ ਘਰ ਨਵਾਂ ਗੁਰਦਿੱਤੀ ਵਾਲਾ ਵਿਖੇ ਪੁੱਜੇ ਤਾਂ ਘਰ ਦੇ ਅੰਦਰ ਦਾਖਲ ਹੋ ਕੇ ਭੰਨ-ਤੋੜ ਕੀਤੀ। ਇਸ ਤੋਂ ਬਾਅਦ ਦੋਸ਼ੀ ਉਸੇ ਪਿੰਡ ਵਿੱਚ ਪਾਣੀ ਵਾਲੀ ਟੈਂਕੀ ਕੋਲ ਬਣੇ ਨਵੇਂ ਘਰ ਵਿੱਚ ਪਹੁੰਚ ਗਏ।
ਇੱਥੇ ਉਸ ਦਾ ਲੜਕਾ ਗੁਰਵਿੰਦਰ ਸਿੰਘ ਕਮਰੇ ਦੇ ਅੰਦਰ ਬੈਠਾ ਸੀ। ਦੋਸ਼ੀਆਂ ਨੇ ਕਮਰੇ ਦਾ ਦਰਵਾਜ਼ਾ ਤੋੜ ਕੇ ਬੇਟੇ ਉਤੇ ਤੇਜ਼-ਧਾਰ ਹਥਿ-ਆਰਾਂ ਨਾਲ ਹਮਲਾ ਕਰ ਦਿੱਤਾ। ਦੋਸ਼ੀ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਗਏ। ਬਲੱਡ ਨਾਲ ਲੱਥ ਪੱਥ ਪੁੱਤਰ ਨੂੰ ਜੀਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲਾ ਚੈਕਅੱਪ ਕਰਨ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮੌ-ਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।