ਪੰਜਾਬ ਵਿਚ ਜਿਲ੍ਹਾ ਫਰੀਦਕੋਟ ਦੀ ਨਹਿਰ ਦੇ ਕੰਢੇ ਤੋਂ ਕਰੀਬ 6 ਮਹੀਨੇ ਪਹਿਲਾਂ ਸ਼ੱਕੀ ਹਾਲਾਤਾਂ ਵਿਚ ਮਿਲੀ ਇਕ ਨੌਜਵਾਨ ਦੀ ਦੇਹ ਦੇ ਸਬੰਧ ਵਿਚ ਥਾਣਾ ਸਿਟੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਉਤੇ 24 ਅਪ੍ਰੈਲ ਨੂੰ ਹੱ-ਤਿ-ਆ ਦੇ ਮਾਮਲੇ ਵਿਚ ਨਾਮਜ਼ਦ ਔਰਤ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਔਰਤ ਨੇ ਆਪਣੇ ਲੜਕੇ ਅਤੇ ਜਵਾਈ ਨਾਲ ਮਿਲ ਕੇ ਇਹ ਕ-ਤ-ਲ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਉਨ੍ਹਾਂ ਦੋਵਾਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨਾਮਜ਼ਦ ਔਰਤ ਨੂੰ ਵੀਰਵਾਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਨੇ ਬੀਤੇ 4 ਅਕਤੂਬਰ, 2022 ਨੂੰ ਫਰੀਦਕੋਟ ਦੀ ਨਹਿਰ ਦੇ ਨੇੜੇ ਤੋਂ ਸ਼ੱਕੀ ਹਾਲ ਵਿਚ ਪਈ ਇਕ ਦੇਹ ਬਰਾਮਦ ਕੀਤੀ ਸੀ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਰਘੁਬੀਰ ਕਲੋਨੀ ਫਰੀਦਕੋਟ ਦੇ ਰੂਪ ਵਜੋਂ ਹੋਈ ਸੀ।
ਉਕਤ ਮਾਮਲੇ ਵਿੱਚ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਦੇ ਬਿਆਨਾਂ ਤੋਂ ਬਾਅਦ ਪੁਲਿਸ ਨੇ ਧਾਰਾ 174 ਤਹਿਤ ਪਰਚਾ ਦਰਜ ਕਰਕੇ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ। ਦੇਹ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਗੁਰਪ੍ਰੀਤ ਸਿੰਘ ਦੀ ਮੌ-ਤ ਸੱਟਾਂ ਲੱਗਣ ਕਾਰਨ ਹੋਈ ਸੀ। ਜਿਸ ਕਾਰਨ ਮ੍ਰਿਤਕ ਦੇ ਪਿਤਾ ਜਗਰੂਪ ਸਿੰਘ ਦੀ ਤਰਫੋਂ ਪੁਲਿਸ ਕੋਲ ਫਰੀਦਕੋਟ ਦੀ ਰਹਿਣ ਵਾਲੀ ਮੀਰਾ ਦੇਵੀ ਨਾਮਕ ਔਰਤ ਨਾਲ ਸਬੰਧਾਂ ਹੋਣ ਅਤੇ ਗੁਰਪ੍ਰੀਤ ਦੀ ਮੌ-ਤ ਦਾ ਕਾਰਨ ਵੀ ਉਕਤ ਔਰਤ ਨਾਲ ਸਬੰਧਾਂ ਨੂੰ ਲੈ ਕੇ ਸ਼ੰਕਾ ਜਤਾਈ ਸੀ।
ਜਿਸ ਤੇ ਪੁਲਿਸ ਨੇ 24 ਅਪ੍ਰੈਲ ਨੂੰ ਮੀਰਾ ਦੇਵੀ ਸਮੇਤ ਦੋ ਅਣਪਛਾਤੇ ਸਾਥੀਆਂ ਖਿਲਾਫ ਗੁਰਪ੍ਰੀਤ ਦਾ ਕ-ਤ-ਲ ਕਰਨ ਅਤੇ ਸਬੂਤ ਮਿਟਾਉਣ ਦੀ ਨੀਅਤ ਨਾਲ ਉਸ ਦੀ ਦੇਹ ਨੂੰ ਨਹਿਰ ਕਿਨਾਰੇ ਸੁੱਟ ਦੇਣ ਦੇ ਦੋਸ਼ ਵਿਚ ਮਾਮਲਾ ਦਰਜ ਕਰਕੇ ਦੇਵੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇੰਸਪੈਕਟਰ ਥਾਣਾ ਸਿਟੀ ਫਰੀਦਕੋਟ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਜਗਰੂਪ ਸਿੰਘ ਵੱਲੋਂ ਪ੍ਰਗਟਾਏ ਖਦਸ਼ੇ ਅਨੁਸਾਰ ਗੁਰਪ੍ਰੀਤ ਸਿੰਘ ਦੇ ਕਰੀਬ 7-8 ਸਾਲਾਂ ਤੋਂ ਮੁਹੱਲਾ ਮਾਹੀਖਾਨਾ ਦੀ ਰਹਿਣ ਵਾਲੀ ਇਕ ਔਰਤ ਨਾਲ ਸਬੰਧ ਸਨ।
ਇਸ ਕਰਕੇ ਕਿਸੇ ਲਾਲਚ ਜਾਂ ਕਿਸੇ ਰੰਜਿਸ਼ ਦੇ ਚੱਲਦਿਆਂ ਅਣਪਛਾਤੇ ਵਿਅਕਤੀ ਨਾਲ ਮਿਲ ਕੇ ਗੁਰਪ੍ਰੀਤ ਦੀ ਕੁੱਟ-ਕੁੱਟ ਕੇ ਹੱ-ਤਿ-ਆ ਕਰ ਦਿੱਤੀ। ਮਹਿਲਾ ਖਿਲਾਫ ਮਾਮਲਾ ਦਰਜ ਕਰਕੇ ਗੁਰਪ੍ਰੀਤ ਦੀਆਂ ਫੋਨ ਕਾਲਾਂ ਟਰੇਸ ਕੀਤੀਆਂ ਗਈਆਂ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਔਰਤ ਨੇ ਆਪਣੇ ਲੜਕੇ ਅਤੇ ਜਵਾਈ ਨਾਲ ਮਿਲ ਕੇ ਗੁਰਪ੍ਰੀਤ ਦਾ ਕ-ਤ-ਲ ਕਰਕੇ ਦੇਹ ਨਹਿਰ ਦੇ ਕੰਢੇ ਸੁੱਟ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਔਰਤ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਇਸ ਦੌਰਾਨ ਕ-ਤ-ਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਔਰਤ ਦੇ ਲੜਕੇ ਅਤੇ ਜਵਾਈ ਬਾਰੇ ਜਾਣਕਾਰੀ ਲਈ ਜਾਵੇਗੀ।