ਪੰਜਾਬ ਸੂਬੇ ਦੇ ਫਤਿਹਗੜ੍ਹ ਸਾਹਿਬ ਵਿਚ ਸਰਹਿੰਦ ਭਾਖੜਾ ਨਹਿਰ ਵਿਚੋਂ 11ਵੀਂ ਜਮਾਤ ਵਿਚ ਪੜ੍ਹਨ ਵਾਲੇ ਨੌਜਵਾਨ ਦੀ ਦੇਹ ਬਰਾਮਦ ਹੋਈ ਹੈ। ਪਿਛਲੇ ਦਿਨੀਂ ਇੱਕ ਪ੍ਰਾਈਵੇਟ ਸਕੂਲ ਵਿੱਚ 11ਵੀਂ ਜਮਾਤ ਵਿੱਚ ਪੜ੍ਹਨ ਵਾਲਾ 15 ਸਾਲਾ ਨੌਜਵਾਨ ਅਰਮਾਨਦੀਪ ਸਿੰਘ ਵਾਸੀ ਦਸਮੇਸ਼ ਨਗਰ ਸਰਹਿੰਦ ਜੋ ਕਿ ਗੁੰਮ ਹੋ ਗਿਆ ਸੀ। ਉਸ ਦੀ ਦੇਹ ਪਿੰਡ ਸਰਾਲਾ ਕਲਾਂ, ਜ਼ਿਲ੍ਹਾ ਪਟਿਆਲਾ ਦੇ ਨੇੜੇ ਭਾਖੜਾ ਨਹਿਰ ਵਿੱਚੋਂ ਮਿਲੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਅਰਮਾਨਦੀਪ ਸਿੰਘ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਚੱਲ ਰਿਹਾ ਸੀ ਅਤੇ ਪਿਤਾ ਵਲੋਂ ਪੁੱਤਰ ਦੇ ਲਾਪਤਾ ਹੋਣ ਦੀ ਰਿਪੋਰਟ ਥਾਣਾ ਸਰਹਿੰਦ ਵਿਖੇ ਦਰਜ ਕਰਵਾਈ ਗਈ ਸੀ।
ਪੁਲਿਸ ਥਾਣਾ ਸਰਹਿੰਦ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਅਰਮਾਨਦੀਪ ਸਿੰਘ ਦੇ ਪਿਤਾ ਨਰਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦਾ ਲੜਕਾ ਰੇਲਵੇ ਰੋਡ ਸਰਹਿੰਦ ਸਥਿਤ ਇਕ ਜਿੰਮ ਵਿੱਚ ਗਿਆ ਸੀ। ਉਨ੍ਹਾਂ ਨੇ ਜਿਸ ਦੀ ਤਲਾਸ਼ ਵੀ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਅੱਜ ਪੁਲਿਸ ਨੇ ਪਿੰਡ ਤਰਖਾਣ ਮਾਜਰਾ ਨੇੜਿਓਂ ਲੰਘਦੀ ਭਾਖੜਾ ਮੇਨ ਲਾਈਨ ਦੇ ਸਾਈਡ ਉਤੇ ਖੜ੍ਹਾ ਉਸ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਅਰਮਾਨਦੀਪ ਸਿੰਘ ਜੋ ਕਿ ਇੱਕ ਪ੍ਰਾਈਵੇਟ ਸਕੂਲ ਵਿੱਚ 11 ਜਮਾਤ ਦਾ ਵਿਦਿਆਰਥੀ ਸੀ।
ਸ਼ਿਕਾਇਤ-ਕਰਤਾ ਨੂੰ ਸ਼ੰਕਾ ਸੀ ਕਿ ਉਸ ਦੇ ਲੜਕੇ ਨੂੰ ਅਣਪਛਾਤੇ ਵਿਅਕਤੀਆਂ ਨੇ ਅਗਵਾ ਕਰ ਲਿਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰ ਲਿਆ ਹੈ। ਅਰਮਾਨਦੀਪ ਦੇ ਪਿਤਾ ਨਰਿੰਦਰ ਸਿੰਘ ਨੂੰ ਸ਼ੱਕ ਸੀ ਕਿ ਕਿਸੇ ਨੇ ਉਸ ਦੇ ਲੜਕੇ ਨੂੰ ਅਗਵਾ ਕਰ ਲਿਆ ਹੈ। ਅਰਮਾਨਦੀਪ ਸਿੰਘ ਦੀ ਦੇਹ ਦਾ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।