ਵਿਦੇਸ਼ ਵਿਚ ਪੈਸੇ ਦੇ ਲੈਣ-ਦੇਣ ਕਾਰਨ ਹੋਇਆ ਵਿਵਾਦ, ਦੋ ਸਕੇ ਭਰਾਵਾਂ ਨੇ ਗੁਆਈ ਜਿੰਦਗੀ

Punjab

ਵਿਦੇਸ਼ੀ ਧਰਤੀ ਅਮਰੀਕਾ ਵਿੱਚ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਵਸਨੀਕ ਦੋ ਸਕੇ ਭਰਾ ਪੋਰਟਲੈਂਡ ਸ਼ਹਿਰ ਦੇ ਸ਼ਾਪਿੰਗ ਮਾਲ ਦੇ ਬਾਹਰ ਗੋ-ਲੀ-ਆਂ ਨਾਲ ਕ-ਤ-ਲ ਕਰ ਦਿੱਤੇ ਗਏ। ਇਹ ਘਟਨਾ ਦਿਨ ਬੁੱਧਵਾਰ ਦੁਪਹਿਰ ਦੀ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵੀ ਕਪੂਰਥਲਾ ਦੇ ਪਿੰਡ ਕਾਂਜਲੀ ਦਾ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ, ਪਰ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰੋਬਾਰ ਵਿਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਨ੍ਹਾਂ ਵਿਚਕਾਰ ਝਗੜਾ ਹੋਇਆ ਸੀ, ਜਿਸ ਨੇ ਬਾਅਦ ਵਿਚ ਜਾਨਲੇਵਾ ਰੂਪ ਧਾਰਨ ਕਰ ਲਿਆ।

ਅਮਰੀਕਾ ਦੇ ਸ਼ਹਿਰ ਪੋਰਟਲੈਂਡ ਵਿਚ ਬੁੱਧਵਾਰ ਦੁਪਹਿਰ ਤਕਰੀਬਨ ਪੌਣੇ ਤਿੰਨ ਵਜੇ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਰਹਿਣ ਵਾਲੇ ਦਿਲਰਾਜ ਸਿੰਘ ਦੀਪੀ ਅਤੇ ਉਸ ਦੇ ਛੋਟੇ ਭਰਾ ਗੋਰਾ ਦੀ ਸ਼ਾਪਿੰਗ ਮਾਲ ਦੇ ਬਾਹਰ ਕਿਸੇ ਨਾਲ ਬਹਿਸ ਹੋ ਗਈ ਸੀ। ਬਹਿਸ ਦੌਰਾਨ ਅਚਾਨਕ ਗੋ-ਲੀ ਚੱਲਣ ਲੱਗ ਗਈ। ਇਸ ਵਿੱਚ ਦੀਪੀ ਅਤੇ ਗੋਰਾ ਦੀ ਮੌ-ਤ ਹੋ ਗਈ। ਦੋਵਾਂ ਦੀ ਮੌ-ਤ ਦੀ ਖ਼ਬਰ ਪਿੰਡ ਬਿਧੀਪੁਰ ਪੁੱਜੀ ਤਾਂ ਘਰ ਵਿੱਚ ਸੋਗ ਦੀ ਲਹਿਰ ਛਾ ਗਈ। ਮ੍ਰਿਤਕਾਂ ਦੇ ਮਾਤਾ-ਪਿਤਾ ਆਪਣੇ ਜੱਦੀ ਪਿੰਡ ਵਿਚ ਹੀ ਰਹਿੰਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਪੋਰਟਲੈਂਡ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਅਨੁਸਾਰ ਕਾ-ਤ-ਲ ਵੀ ਕਪੂਰਥਲਾ ਦੇ ਪਿੰਡ ਕਾਂਜਲੀ ਦਾ ਰਹਿਣ ਵਾਲਾ ਹੈ। ਹਾਲਾਂਕਿ ਅਜੇ ਤੱਕ ਉਸ ਦੀ ਪਹਿਚਾਣ ਨਹੀਂ ਹੋ ਸਕੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੌਜਵਾਨ ਮ੍ਰਿਤਕ ਦੀਪੀ ਅਤੇ ਗੋਰਾ ਦਾ ਕਾਰੋਬਾਰੀ ਭਾਈਵਾਲ ਸੀ ਅਤੇ ਦੋਵਾਂ ਧਿਰਾਂ ਵਿੱਚ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *