ਪੰਜਾਬ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਨੇੜੇ ਗੇਟ ਨੰਬਰ 7 ਦੇ ਘਰ ਦੇ ਕਮਰੇ ਵਿੱਚੋਂ ਜੋੜੇ ਦੀਆਂ ਬਲੱਡ ਨਾਲ ਭਿੱਜੀਆਂ ਦੇਹਾਂ ਮਿਲੀਆਂ ਹਨ। ਦੋਵਾਂ ਦੇ ਸਿਰ ਉਤੇ ਗੋ-ਲੀ ਲੱਗੀ ਹੋਈ ਹੈ। ਮ੍ਰਿਤਕਾਂ ਦੀ ਪਹਿਚਾਣ ਪਰਮਜੀਤ ਸਿੰਘ ਉਮਰ 60 ਸਾਲ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਦਾ ਘਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਨਾਕੇ ਨੰਬਰ 7 ਦੇ ਕੋਲ ਸਥਿਤ ਹੈ, ਜਿੱਥੇ ਇਹ ਘਟਨਾ ਵਾਪਰੀ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਤੀ ਨੇ ਪਹਿਲਾਂ ਆਪਣੇ ਲਾਇਸੈਂਸੀ ਪਿਸ-ਟਲ ਨਾਲ ਪਤਨੀ ਦੀ ਗੋ-ਲੀ ਚਲਾ ਕੇ ਹੱ-ਤਿ-ਆ ਕਰ ਦਿੱਤੀ ਅਤੇ ਫਿਰ ਖ਼ੁਦ ਵੀ ਗੋ-ਲੀ ਮਾਰ ਖੁ-ਦ-ਕੁ-ਸ਼ੀ ਕਰ ਲਈ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਨੂੰ ਗੁਆਂਢੀਆਂ ਨੇ ਸ਼ੱਕ ਹੋਣ ਤੇ ਦਿੱਤੀ ਸੂਚਨਾ
ਦੁਪਹਿਰ ਤੋਂ ਬਾਅਦ ਗੁਆਂਢ ਵਿਚ ਰਹਿਣ ਵਾਲੇ ਲੋਕਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ। ਜਦੋਂ ਘਰ ਵਿਚੋਂ ਕੋਈ ਆਵਾਜ਼ ਆਉਂਦੀ ਸੁਣਾਈ ਨਹੀਂ ਦਿੱਤੀ। ਸੂਚਨਾ ਮਿਲਣ ਉਤੇ ਥਾਣਾ ਸਿਟੀ ਦੀ ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ। ਫਿਲਹਾਲ ਮ੍ਰਿਤਕ ਦੀ ਬੇਟੀ ਦੇ ਬਿਆਨ ਲਏ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਰਮਜੀਤ ਸਿੰਘ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ।ਥਾਣਾ ਸਿਟੀ ਇੰਚਾਰਜ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਾਕਾ ਨੰਬਰ ਸੱਤ ਨੇੜੇ ਇਕ ਵਿਅਕਤੀ ਨੇ ਆਪਣੇ ਲਾਇਸੈਂਸੀ ਅਸਲੇ ਨਾਲ ਆਪਣੀ ਪਤਨੀ ਦੇ ਗੋ-ਲੀ ਮਾਰ ਹੱ-ਤਿ-ਆ ਕਰ ਦਿੱਤੀ ਹੈ ਅਤੇ ਬਾਅਦ ਵਿਚ ਖੁਦ ਨੂੰ ਗੋ-ਲੀ ਮਾਰ ਖੁ-ਦ-ਕੁ-ਸ਼ੀ ਕਰ ਲਈ ਹੈ। ਜਦੋਂ ਉਹ ਮੌਕੇ ਉਤੇ ਪਹੁੰਚੇ ਤਾਂ ਦੇਹਾਂ ਘਰ ਵਿਚ ਪਈਆਂ ਸਨ, ਜੋ ਬਲੱਡ ਨਾਲ ਲੱਥ-ਪੱਥ ਸਨ।
ਮ੍ਰਿਤਕ ਦੀ ਲੜਕੀ ਦੇ ਬਿਆਨ ਦਰਜ ਕੀਤੇ
ਉਨ੍ਹਾਂ ਨੇ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀਆਂ ਦੇਹਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਮ੍ਰਿਤਕ ਦੀ ਬੇਟੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।