ਸੜਕ ਕਿਨਾਰੇ ਖੇਤਾਂ ਵਿਚੋਂ ਸੰਦੇਹ ਭਰੇ ਹਾਲ ਵਿੱਚ ਮਿਲੀ ਨੌਜਵਾਨ ਦੀ ਦੇਹ, ਪਰਿਵਾਰ ਨੇ ਪ੍ਰਗਟਾਈ ਇਹ ਸ਼ੰਕਾ

Punjab

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਇਕ ਦੁਖਦ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਪਾਹੜਾ ਦੇ ਖੇਤਾਂ ਵਿਚੋਂ ਇਕ 25 ਸਾਲ ਉਮਰ ਦੇ ਨੌਜਵਾਨ ਦੀ ਦੇਹ ਮਿਲਣ ਦੀ ਸੂਚਨਾ ਮਿਲੀ ਹੈ। ਇਸ ਤੋਂ ਬਾਅਦ ਇਲਾਕੇ ਵਿਚ ਸਨ-ਸਨੀ ਫੈਲ ਗਈ। ਲੋਕਾਂ ਵਲੋਂ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਥਾਣਾ ਤਿੱਬੜ ਅਤੇ ਥਾਣਾ ਸਦਰ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕ-ਤ-ਲ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ੁਭਮ ਉਮਰ 25 ਸਾਲ ਵਾਸੀ ਪਿੰਡ ਪਾਹੜਾ ਬੀਤੀ ਰਾਤ ਤੋਂ ਆਪਣੇ ਘਰੋਂ ਲਾਪਤਾ ਸੀ। ਪਰਿਵਾਰ ਵਾਲਿਆਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਹ ਕਿਤੇ ਨਹੀਂ ਮਿਲਿਆ। ਅੱਜ ਸਵੇਰੇ ਕਿਸੇ ਨੇ ਦੱਸਿਆ ਕਿ ਪਿੰਡ ਗੋਹਤ ਪੋਕਰ ਵੱਲ ਨੂੰ ਜਾਂਦੀ ਸੜਕ ਦੇ ਕਿਨਾਰੇ ਇੱਕ ਨੌਜਵਾਨ ਦੀ ਦੇਹ ਪਈ ਹੈ। ਜਿਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਮੌਕੇ ਉਤੇ ਜਾ ਕੇ ਦੇਖਿਆ ਤਾਂ ਇਹ ਮ੍ਰਿਤਕ ਦੇਹ ਸ਼ੁਭਮ ਦੀ ਸੀ।

ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਉਤੇ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਡੌਗ ਸਕੁਐਡ ਟੀਮ, ਫਿੰਗਰ ਪ੍ਰਿੰਟ ਮਾਹਿਰਾਂ ਨੂੰ ਮੌਕੇ ਉਤੇ ਬੁਲਾਇਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸ਼ੁਭਮ ਦੀ ਮੌ-ਤ ਪਿੱਛੇ ਕ-ਤ-ਲ ਹੋਣ ਦਾ ਸ਼ੱਕ ਜਤਾਇਆ ਹੈ। ਜਿਸ ਬਾਰੇ ਪੁਲਿਸ ਬੜੀ ਬਾਰੀਕੀ ਦੇ ਨਾਲ ਜਾਂਚ ਕਰ ਰਹੀ ਹੈ। ਪੁਲਿਸ ਵਲੋਂ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ।

Leave a Reply

Your email address will not be published. Required fields are marked *