ਦੇਰ ਰਾਤ ਨੂੰ ਹੋਇਆ ਦੁਖਦ ਹਾਦਸਾ, ਨੌਜਵਾਨ ਦੀ ਗਈ ਜਿੰਦਗੀ, ਦੱਸਿਆ ਜਾ ਰਿਹਾ ਹੈ ਇਹ ਕਾਰਨ

Punjab

ਪੰਜਾਬ ਵਿਚ ਟਾਂਡਾ ਹੁਸ਼ਿਆਰਪੁਰ ਰੋਡ ਉਤੇ ਪਿੰਡ ਕੰਧਾਲਾ ਜੱਟਾਂ ਨੇੜੇ ਦੁਖਦ ਹਾਦਸਾ ਵਾਪਰ ਜਾਣ ਦੀ ਖਬਰ ਮਿਲੀ ਹੈ। ਇਸ ਸੜਕ ਹਾਦਸੇ ਵਿਚ ਵਾਹਨ ਡਰਾਈਵਰ ਦੀ ਮੌ-ਤ ਹੋ ਗਈ ਹੈ। ਜਦੋਂ ਕਿ ਉਸ ਦਾ ਇਕ ਸਾਥੀ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਧਰਮਵੀਰ ਸਿੰਘ ਪੁੱਤਰ ਰਾਮਵੀਰ ਸਿੰਘ ਵਾਸੀ ਕਟਾਰ ਚੱਕ, ਉੱਤਰ ਪ੍ਰਦੇਸ਼ ਦੇ ਰੂਪ ਵਜੋਂ ਹੋਈ ਹੈ। ਜੋ ਕਿ ਪਿਛਲੇ 12 ਸਾਲਾਂ ਤੋਂ ਪਿੰਡ ਕੰਧਾਲਾ ਜੱਟਾਂ ਵਿਖੇ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ।

ਇਹ ਹਾਦਸਾ ਰਾਤ ਨੂੰ ਕਰੀਬ ਇੱਕ ਵਜੇ ਉਸ ਸਮੇਂ ਵਾਪਰ ਗਿਆ ਜਦੋਂ ਧਰਮਵੀਰ ਆਪਣੇ ਗੁਆਂਢੀ ਹਰੀ ਸ਼ੰਕਰ ਪੁੱਤਰ ਬਿਕਰਮ ਨਾਲ ਟਾਂਡਾ ਵਿਖੇ ਲੇਬਰ ਨੂੰ ਛੱਡ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਜਦੋਂ ਉਹ ਪਿੰਡ ਦੇ ਹੀ ਪੈਟਰੋਲ ਪੰਪ ਤੋਂ ਥੋੜ੍ਹਾ ਪਿੱਛੇ ਆਇਆ ਤਾਂ ਅਚਾਨਕ ਹੀ ਇੱਕ ਅਵਾਰਾ ਗਾਂ ਉਸ ਦੇ ਵਾਹਨ ਦੇ ਅੱਗੇ ਆ ਗਈ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਉਸ ਦੀ ਗੱਡੀ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਲੱਗੇ ਇਕ ਦਰੱਖਤ ਨਾਲ ਜਾ ਕੇ ਟਕਰਾ ਗਈ।

ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਗੱਡੀ ਵਿੱਚ ਫਸੇ ਧਰਮਵੀਰ ਨੂੰ ਰਾਹਗੀਰਾਂ ਦੀ ਮਦਦ ਦੇ ਨਾਲ ਗੱਡੀ ਵਿਚੋਂ ਬਾਹਰ ਕੱਢਿਆ ਗਿਆ ਅਤੇ ਜ਼ਖਮੀ ਹਰੀ ਸ਼ੰਕਰ ਸਮੇਤ ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਦੇ ਕਰਿਆ ਗਿਆ। ਜਿੱਥੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ। ਜਿੱਥੇ ਹੁਣ ਉਸ ਦੀ ਮੌ-ਤ ਹੋ ਗਈ।

ਇਸ ਮਾਮਲੇ ਸਬੰਧੀ ਥਾਣੇਦਾਰ ਮਦਨ ਸਿੰਘ ਨੇ ਦੱਸਿਆ ਕਿ ਟਾਂਡਾ ਪੁਲਿਸ ਨੇ ਇਸ ਹਾਦਸੇ ਵਿਚ ਮ੍ਰਿਤਕ ਦੇ ਭਰਾ ਰਾਜ ਕੁਮਾਰ ਦੇ ਬਿਆਨਾਂ ਦੇ ਆਧਾਰ ਉਤੇ 174 ਸੀਆਰਪੀਸੀ ਦੇ ਤਹਿਤ ਕਾਰਵਾਈ ਕਰਦੇ ਹੋਏ ਪੋਸਟ ਮਾਰਟਮ ਤੋਂ ਬਾਅਦ ਮ੍ਰਿਤਕ ਸਰੀਰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।

Leave a Reply

Your email address will not be published. Required fields are marked *