ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਤੋਂ ਦੁਖ ਭਰੀ ਖਬਰ ਪ੍ਰਾਪਤ ਹੋਈ ਹੈ। ਅੰਮ੍ਰਿਤਸਰ ਵਿਚ ਸਵੇਰ ਦੀ ਸੈਰ ਉਤੇ ਨਿਕਲੇ ਬਜ਼ੁਰਗ ਦਾ ਕ-ਤ-ਲ ਕਰ ਦਿੱਤਾ ਗਿਆ। ਮੋਟਰਸਾਈਕਲ ਉਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਸ ਉਤੇ ਤੇਜ਼-ਧਾਰ ਚੀਜ ਨਾਲ ਵਾਰ ਕਰ ਕੇ ਉਸ ਦਾ ਕ-ਤ-ਲ ਕਰ ਦਿੱਤਾ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਸਰੀਰ ਨੂੰ ਕਬਜ਼ੇ ਵਿਚ ਲੈ ਲਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਮਾਮਲਾ ਅਜਨਾਲਾ ਦੇ ਨਾਲ ਲੱਗਦੇ ਪਿੰਡ ਚੱਕ ਕਮਾਲ ਖਾਂ ਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸੁਖਵਿੰਦਰ ਸਿੰਘ ਸੈਰ ਕਰਨ ਲਈ ਘਰੋਂ ਗਿਆ ਸੀ। ਪਿੰਡ ਦੀ ਸੜਕ ਉਤੇ ਹੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਪਿੱਛੇ ਤੋਂ ਆ ਕੇ ਸੁਖਵਿੰਦਰ ਸਿੰਘ ਉਤੇ ਤੇਜ਼ਧਾਰ ਹਥਿ-ਆਰਾਂ ਨਾਲ ਵਾਰ ਕਰ ਦਿੱਤਾ। ਸੁਖਵਿੰਦਰ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਪਰਿਵਾਰ ਨੇ ਕਿਹਾ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਦਾ ਕਿਸੇ ਨਾਲ ਵੀ ਕੋਈ ਝਗੜਾ ਨਹੀਂ ਸੀ। ਜਿਸ ਕਾਰਨ ਪਰਿਵਾਰ ਵੀ ਕ-ਤ-ਲ ਦੇ ਕਾਰਨਾਂ ਬਾਰੇ ਕੁਝ ਵੀ ਕਹਿਣ ਤੋਂ ਅਸਮਰੱਥ ਹੈ। ਪਰਿਵਾਰਕ ਮੈਂਬਰਾਂ ਨੇ ਸੁਖਵਿੰਦਰ ਸਿੰਘ ਦਾ ਕ-ਤ-ਲ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ ਹੈ।
ਪਿੰਡ ਵਿਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਪੁਲਿਸ
ਇਸ ਮਾਮਲੇ ਬਾਰੇ ਭਿੰਡੀਸੈਦਾਂ ਥਾਣੇ ਦੇ ਐਸ. ਐਚ. ਓ. ਹਿਮਾਂਸ਼ੂ ਭਗਤ ਨੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਿੱਚ ਲੱਗੇ ਸਾਰੇ CCTV ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਸੁਰਾਗ ਮਿਲ ਸਕੇ ਜਾਂ ਦੋਸ਼ੀਆਂ ਬਾਰੇ ਕੋਈ ਜਾਣਕਾਰੀ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕੋਸ਼ਿਸ਼ ਜਾਰੀ ਹੈ, ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।