ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਸਮਰਾਲਾ ਥਾਣੇ ਅਧੀਨ ਆਉਂਦੇ ਪਿੰਡ ਦੀਵਾਲਾ ਵਿਚ ਆਰਥਿਕ ਤੰਗੀ ਦੇ ਕਾਰਨ ਦੁਕਾਨਦਾਰ ਨੇ ਜਿੰਦਗੀ ਨੂੰ ਅਲਵਿਦਾ ਆਖ ਕੇ ਮੌ-ਤ ਨੂੰ ਗਲੇ ਲਗਾ ਲਿਆ। ਇਸ ਦੁਕਾਨਦਾਰ ਨੇ ਪੱਖੇ ਨਾਲ ਲਟਕ ਕੇ ਖੁ-ਦ-ਕੁ-ਸ਼ੀ ਕਰ ਲਈ। ਉਸ ਨੇ ਵਿਦੇਸ਼ ਤੋਂ ਵਾਪਸ ਆ ਕੇ ਪਿੰਡ ਦੀਵਾਲਾ ਦੇ ਵਿੱਚ ਦੁਕਾਨ ਖੋਲ੍ਹ ਕੇ ਨਵਾਂ ਕਾਰੋਬਾਰ ਸ਼ੁਰੂ ਕੀਤਾ ਸੀ।
ਇਸ ਕਾਰੋਬਾਰ ਨੂੰ ਸ਼ੁਰੂ ਕਰਨ ਲਈ ਉਸ ਨੇ ਲੋਨ ਵੀ ਲਿਆ ਸੀ ਪਰ ਕਾਰੋਬਾਰ ਵਿਚ ਘਾਟਾ ਹੋਣ ਕਾਰਨ ਉਹ ਕਿਸ਼ਤਾਂ ਅਦਾ ਨਹੀਂ ਕਰ ਸਕਿਆ। ਇਸ ਦੇ ਚਲਦੇ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਉਸ ਨੂੰ ਪਰਿਵਾਰ ਦਾ ਖਰਚਾ ਚਲਾਉਣਾ ਵੀ ਔਖਾ ਹੋ ਗਿਆ ਸੀ। ਇਸ ਕਾਰਨ ਉਸ ਦਾ ਹੌਸਲਾ ਟੁੱਟ ਗਿਆ ਅਤੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ ਕੁਲਵੰਤ ਸਿੰਘ ਦੇ ਰੂਪ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਕਮਰੇ ਵਿੱਚ ਲਟਕਦਾ ਦੇਖਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਸਾਲੇ ਸੋਨਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਰਾਤ ਕੁਲਵੰਤ ਸਿੰਘ ਨੇ ਆਪਣੀ ਪਤਨੀ ਨਾਲ ਵੀ ਗੱਲਬਾਤ ਕੀਤੀ ਸੀ ਕਿ ਆਰਥਿਕ ਤੰਗੀ ਕਾਰਨ ਘਰ ਦਾ ਗੁਜ਼ਾਰਾ ਕਿਵੇਂ ਚੱਲੇਗਾ। ਉਹ ਕਈ ਦਿਨਾਂ ਤੋਂ ਕਾਫੀ ਪ੍ਰੇਸ਼ਾਨ ਸੀ। ਇਸ ਦੌਰਾਨ ਉਸ ਨੇ ਫਾ-ਹਾ ਲਾ ਲਿਆ। ਪਿੰਡ ਦੇ ਲੋਕਾਂ ਦੀ ਮਦਦ ਨਾਲ ਕੱਪੜਾ ਕੱਟ ਕੇ ਦੇਹ ਨੂੰ ਫਾਹੇ ਤੋਂ ਹੇਠਾਂ ਉਤਾਰਿਆ ਗਿਆ।
ਸੂਚਨਾ ਮਿਲੀ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਜਾ ਕੇ ਜਾਂਚ ਕੀਤੀ। ਮੌਕੇ ਉਤੋਂ ਕਿਸੇ ਕਿਸਮ ਦਾ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ। ਕੁਲਵੰਤ ਸਿੰਘ ਦਾ 11 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਫਿਲਹਾਲ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿਚ ਧਾਰਾ 174 ਤਹਿਤ ਦੇ ਕਾਰਵਾਈ ਕੀਤੀ ਜਾ ਰਹੀ ਹੈ।