ਜਿਲ੍ਹਾ ਲੁਧਿਆਣਾ (ਪੰਜਾਬ) ਵਿਚ ਲਾਡੋਵਾਲ ਦੇ ਪਿੰਡ ਗੌਂਸਪੁਰ ਵਿੱਚ ਜ਼ਮੀਨ ਨੂੰ ਲੈ ਕੇ ਦੋ ਸਕੇ ਭਰਾਵਾਂ ਦਾ ਆਪਸ ਵਿਚ ਜਾਨ-ਲੇਵਾ ਝਗੜਾ ਹੋ ਗਿਆ। ਜਿਸ ਵਿਵਾਦ ਵਿੱਚ ਇੱਕ ਭਰਾ ਦੀ ਮੌ-ਤ ਹੋ ਗਈ। ਇਸ ਮਾਮਲੇ ਸਬੰਧੀ ਸੂਚਨਾ ਮਿਲਣ ਉਤੇ ਥਾਣਾ ਲਾਡੋਵਾਲ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਦੇਹ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ।
ਦੋਸ਼ੀ ਦੂਜੀ ਧਿਰ ਖਿਲਾਫ ਮਾਮਲਾ ਦਰਜ
ਦੋਸ਼ੀ ਪਿਉ ਅਤੇ ਪੁੱਤ ਖਿਲਾਫ ਆਈ ਪੀ ਸੀ ਦੀ ਧਾਰਾ 304 ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਗੌਂਸਪੁਰ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪੁੱਤਰ ਜਗਸੀਰ ਸਿੰਘ ਦੀ ਸ਼ਿਕਾਇਤ ਉਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਸ਼ਿਕਾਇਤ ਕਰਨ ਵਾਲੇ ਨੇ ਕੀ ਦੱਸਿਆ
ਆਪਣੇ ਬਿਆਨਾਂ ਵਿਚ ਸ਼ਿਕਾਇਤ ਕਰਨ ਵਾਲੇ ਨੇ ਦੱਸਿਆ ਕਿ ਉਸ ਦਾ ਪਿਤਾ ਗੁਰਚਰਨ ਸਿੰਘ ਉਮਰ 58 ਸਾਲ ਜਿਹੜੇ ਕਿ 5 ਭਰਾ ਹਨ। ਪਿੰਡ ਵਿੱਚ ਉਨ੍ਹਾਂ ਸਾਰਿਆਂ ਦੀ ਸਾਂਝੀ ਜ਼ਮੀਨ ਹੈ। 16 ਮਈ ਦੀ ਸਵੇਰ ਨੂੰ ਉਸ ਦਾ ਪਿਤਾ ਅਤੇ ਤਾਇਆ ਟਹਿਲ ਸਿੰਘ ਦਾ ਪੁੱਤਰ ਲਖਵੀਰ ਸਿੰਘ ਖੇਤਾਂ ਵਿੱਚ ਬਿਜਾਈ ਦਾ ਕੰਮ ਕਰ ਰਹੇ ਸਨ। ਇਸੇ ਦੌਰਾਨ ਦੋਵੇਂ ਦੋਸ਼ੀ ਉਥੇ ਆ ਗਏ ਅਤੇ ਉਸ ਦੇ ਪਿਤਾ ਨਾਲ ਝਗੜਾ ਕਰਨ ਲੱਗੇ।
ਖਿਚੋਤਾਣ ਦੌਰਾਨ ਬੇਹੋਸ਼ ਹੋਇਆ ਗੁਰਚਰਨ ਸਿੰਘ
ਉਸ ਨੇ ਦੱਸਿਆ ਕਿ ਖਿਚੋਤਾਣ ਦੌਰਾਨ ਉਸ ਦਾ ਪਿਤਾ ਬੇਹੋਸ਼ ਹੋ ਗਿਆ ਅਤੇ ਖੇਤਾਂ ਵਿੱਚ ਡਿੱਗ ਪਿਆ। ਉਸ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਗੁਰਮੀਤ ਸਿੰਘ ਨੇ ਦੱਸਿਆ ਕਿ ਦੋਵੇਂ ਦੋਸ਼ੀ ਘਰ ਤੋਂ ਫਰਾਰ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਛੇਤੀ ਤੋਂ ਛੇਤੀ ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।