ਪੰਜਾਬ ਵਿਚ ਜਿਲ੍ਹਾ ਮੋਗਾ ਦੇ ਪਿੰਡ ਲੋਹਗੜ੍ਹ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਨੌਜਵਾਨ ਨੇ ਆਪਣੇ ਹੀ ਭਰਾ ਉਤੇ ਤਲ-ਵਾਰ ਨਾਲ ਵਾਰ ਕਰ ਦਿੱਤੇ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖਮੀ ਹੋ ਗਿਆ ਅਤੇ ਉਸ ਨੇ ਮੌਕੇ ਉਤੇ ਹੀ ਦਮ ਤੋੜ ਦਿੱਤਾ। ਇਹ ਘ-ਟਨਾ ਸਾਢੇ ਛੇ ਵਜੇ ਦੇ ਕਰੀਬ ਵਾਪਰੀ ਹੈ। ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।
ਮਾਤਾ ਨਾਲ ਕੁੱਟ-ਮਾਰ ਕਰਦਾ ਸੀ ਮ੍ਰਿਤਕ
ਥਾਣਾ ਧਰਮਕੋਟ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਸੁਖਜੀਤ ਸਿੰਘ ਦੇ ਰੂਪ ਵਜੋਂ ਹੋਈ ਹੈ। ਦੋਸ਼ੀ ਦਾ ਨਾਮ ਜਸਵੰਤ ਸਿੰਘ ਹੈ। ਸੁਖਜੀਤ ਸਿੰਘ ਦਾ ਵਿਆਹ ਦੋ ਮਹੀਨੇ ਪਹਿਲਾਂ ਤਨੂ ਨਾਮ ਦੀ ਪਰਵਾਸੀ ਔਰਤ ਨਾਲ ਹੋਇਆ ਸੀ। ਨਸ਼ਾ ਕਰਨ ਦੀ ਆਦਤ ਕਾਰਨ ਉਹ ਹਰ ਰੋਜ਼ ਪਰਿਵਾਰ ਤੋਂ ਪੈਸੇ ਮੰਗਦਾ ਸੀ। ਵੀਰਵਾਰ ਨੂੰ ਵੀ ਉਸ ਨੇ ਆਪਣੀ ਮਾਂ ਤੋਂ ਨਸ਼ਾ ਕਰਨ ਲਈ ਪੈਸੇ ਮੰਗੇ ਪਰ ਮਾਂ ਨੇ ਇਨਕਾਰ ਕਰ ਦਿੱਤਾ। ਸੁਖਜੀਤ ਸਿੰਘ ਆਪਣੀ ਮਾਂ ਨਾਲ ਕੁੱਟ-ਮਾਰ ਕਰਨ ਲੱਗ ਪਿਆ।
ਕਈ ਵਾਰ ਕੀਤੇ ਗਏ
ਇੰਸਪੈਕਟਰ ਦੇ ਦੱਸਣ ਅਨੁਸਾਰ ਇਹ ਦੇਖ ਕੇ ਉਸ ਦਾ ਦੂਜਾ ਭਰਾ ਜਸਵੰਤ ਸਿੰਘ ਆਪਣੀ ਮਾਂ ਨੂੰ ਬਚਾਉਣ ਲਈ ਆਇਆ ਤਾਂ ਨਸ਼ੇੜੀ ਸੁਖਜੀਤ ਸਿੰਘ ਨੇ ਆਪਣੇ ਭਰਾ ਨਾਲ ਵੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਆਪਣੇ ਭਰਾ ਦੇ ਨਸ਼ੇ ਤੋਂ ਦੁਖੀ ਹੋਏ ਜਸਵੰਤ ਸਿੰਘ ਨੇ ਆਪਣੀ ਤਲ-ਵਾਰ ਚੁੱਕ ਕੇ ਸੁਖਜੀਤ ਸਿੰਘ ਦੇ ਸਰੀਰ ਉਤੇ ਕਈ ਵਾਰ ਕੀਤੇ, ਜਿਸ ਨਾਲ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ।
ਮ੍ਰਿਤਕ ਦੀ ਪਤਨੀ ਦੇ ਬਿਆਨਾਂ ਉਤੇ ਹੋਇਆ ਮਾਮਲਾ ਦਰਜ
ਡੀ. ਐਸ. ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਜੀਤ ਸਿੰਘ ਨਸ਼ੇ ਕਰਨ ਦਾ ਆਦੀ ਹੋਣ ਕਾਰਨ ਆਪਣੀ ਮਾਤਾ ਹਰਜਿੰਦਰ ਕੌਰ ਨਾਲ ਆਏ ਦਿਨ ਝ-ਗ-ੜਾ ਕਰਦਾ ਰਹਿੰਦਾ ਸੀ, ਜਿਸ ਕਾਰਨ ਜਸਵੰਤ ਸਿੰਘ ਨੇ ਸੁਖਜੀਤ ਸਿੰਘ ਦਾ ਕ-ਤ-ਲ ਕਰ ਦਿੱਤਾ। ਪੁਲਿਸ ਨੇ ਮ੍ਰਿਤਕ ਸੁਖਜੀਤ ਸਿੰਘ ਦੀ ਪਤਨੀ ਤਨੂ ਦੇ ਬਿਆਨਾਂ ਉਤੇ ਦੋਸ਼ੀ ਜਸਵੰਤ ਸਿੰਘ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।