ਪੰਜਾਬ ਵਿੱਚ ਸ਼ੁੱਕਰਵਾਰ ਨੂੰ ਜਿਲ੍ਹਾ ਲੁਧਿਆਣਾ ਦੇ ਖੰਨਾ ਐਸ. ਐਸ. ਪੀ. ਦਫ਼ਤਰ ਵਿੱਚ ਹੈੱਡ ਕਾਂਸਟੇਬਲ ਦੀ ਗੋ-ਲੀ ਲੱਗਣ ਨਾਲ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹੈੱਡ ਕਾਂਸਟੇਬਲ 9MM ਸਰਵਿਸ ਰਿਵਾਲਵਰ ਨੂੰ ਸਾਫ਼ ਕਰ ਰਿਹਾ ਸੀ ਜਿਸ ਵਿਚੋਂ ਅਚਾਨਕ ਹੀ ਗੋ-ਲੀ ਚੱਲ ਗਈ। ਪੁਲਿਸ ਅਧਿਕਾਰੀ ਅਨੁਸਾਰ ਮ੍ਰਿਤਕ ਡਿਪ੍ਰੈਸ਼ਨ ਦਾ ਸ਼ਿਕਾਰ ਵੀ ਸੀ। ਉਹ 4 ਦਿਨ ਪਹਿਲਾਂ ਡੀ. ਐਸ. ਪੀ. ਗੁਰਮੀਤ ਸਿੰਘ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਕੀਤਾ ਗਿਆ ਸੀ। ਮ੍ਰਿਤਕ ਦੀ ਪਹਿਚਾਣ ਰਸ਼ਪਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ।
ਫਾਇਰ ਦੀ ਆਵਾਜ ਸੁਣਕੇ ਕੋਲ ਗਏ ਕਰਮਚਾਰੀ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ੁੱਕਰਵਾਰ ਨੂੰ ਉਹ ਰੀਡਰ ਦੇ ਕਮਰੇ ਵਿੱਚ ਇਕੱਲਾ ਹੀ ਬੈਠਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਵਿਚੋਂ ਗੋ-ਲੀ ਚੱਲ ਗਈ। ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਵਿਚ ਲੱਗੇ ਹੋਏ ਹਨ। ਫਾਇਰ ਹੋਣ ਦੀ ਆਵਾਜ਼ ਸੁਣ ਕੇ ਪੁਲਿਸ ਕਰਮਚਾਰੀਆਂ ਵਿਚ ਹਫੜਾ-ਦਫੜੀ ਪੈ ਗਈ। ਪੁਲਿਸ ਕਰਮੀਆਂ ਨੇ ਤੁਰੰਤ ਮੌਕੇ ਉਤੇ ਪਹੁੰਚ ਕੇ ਬਲੱਡ ਨਾਲ ਲੱਥ ਪੱਥ ਰਸ਼ਪਿੰਦਰ ਸਿੰਘ ਨੂੰ ਹਸਪਤਾਲ ਵਿਚ ਪਹੁੰਚਦੇ ਕਰਿਆ ਪਰ ਉਸ ਨੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ। ਮ੍ਰਿਤਕ ਪੁਲਿਸ ਕਰਮੀ ਦੇ ਪਰਿਵਾਰ ਵਾਲਿਆਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
ਡਿਪ੍ਰੈਸ਼ਨ ਵਿੱਚ ਸੀ ਕਰਮਚਾਰੀ
ਲੁਧਿਆਣਾ ਰੇਂਜ ਦੇ ਆਈ. ਜੀ. ਕੌਸਤੁਭ ਸ਼ਰਮਾ ਨੇ ਦੱਸਿਆ ਕਿ ਅਜੇ ਕੁਝ ਦਿਨ ਪਹਿਲਾਂ ਹੀ ਰਸ਼ਪਿੰਦਰ ਸਿੰਘ ਡੀ. ਐਸ. ਪੀ. ਗੁਰਮੀਤ ਸਿੰਘ ਦੇ ਨਾਲ ਖੰਨਾ ਵਿੱਚ ਤਾਇਨਾਤ ਹੋਇਆ ਸੀ। ਉਹ ਡਿਪ੍ਰੈਸ਼ਨ ਦਾ ਸ਼ਿਕਾਰ ਦੱਸਿਆ ਜਾ ਰਿਹਾ ਹੈ। ਗੋ-ਲੀ ਸਰਵਿਸ ਰਿਵਾਲਵਰ ਤੋਂ ਚੱਲੀ ਹੈ। ਫਿਲਹਾਲ ਇਹ ਮਾਮਲਾ ਸ਼ੱ-ਕੀ ਹੈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਜਾ ਰਿਹਾ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।