ਦੋਸਤਾਂ ਵਿਚ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਈ ਮਾਮੂਲੀ ਬਹਿਸ, ਦੋਸਤ ਨੇ ਗੁੱਸੇ ਵਿਚ ਆਕੇ ਕਰ ਦਿੱਤਾ ਵੱਡਾ ਕਾਰਾ

Punjab

ਪੰਜਾਬ ਵਿਚ ਜਿਲ੍ਹਾ ਮੁਕਤਸਰ, ਮਲੋਟ ਤੋਂ ਇੱਕ ਦਿਲ ਨੂੰ ਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਮਾਮੂਲੀ ਜਿਹੇ ਝ-ਗ-ੜੇ ਕਾਰਨ ਇੱਕ ਵਿਅਕਤੀ ਨੇ ਆਪਣੇ 35 ਸਾਲਾ ਦੋਸਤ ਦਾ ਕ-ਤ-ਲ ਕਰ ਦਿੱਤਾ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਬਾਰੇ ਮ੍ਰਿਤਕ ਦੇ ਰਿਸ਼ਤੇਦਾਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਹਰਜਿੰਦਰਾ ਨਗਰ ਮੱਝਾਂ ਦੇ ਵਪਾਰ ਦਾ ਕੰਮ ਕਰਦੇ ਸਨ।

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਈ ਤਕਰਾਰ

ਲਵਪ੍ਰੀਤ ਸਿੰਘ ਨੇ ਕਿਸੇ ਵਪਾਰੀ ਦੇ ਪੈਸੇ ਦੇਣੇ ਸਨ, ਜਿਸ ਕਾਰਨ ਮਨਜੀਤ ਸਿੰਘ ਉਸ ਨੂੰ ਵਾਰ-ਵਾਰ ਪੈਸੇ ਦੇਣ ਦੇ ਲਈ ਕਹਿੰਦਾ ਸੀ। ਲਵਪ੍ਰੀਤ ਸਿੰਘ ਨੇ ਸ਼ੁੱਕਰਵਾਰ ਸ਼ਾਮ ਨੂੰ ਸ਼ਰਾਬ ਪੀਤੀ ਹੋਈ ਸੀ। ਇਸ ਦੌਰਾਨ ਦੋਵਾਂ ਵਿੱਚ ਪੈਸਿਆਂ ਦੇ ਮਾਮਲੇ ਨੂੰ ਲੈ ਕੇ ਬਹਿਸ ਹੋ ਗਈ ਅਤੇ ਲਵਪ੍ਰੀਤ ਸਿੰਘ ਨੇ ਮਨਜੀਤ ਸਿੰਘ ਨੂੰ ਗਾਲ੍ਹੀ ਗਲੋਚ ਕਰਨਾ ਸ਼ੁਰੂ ਕਰ ਦਿੱਤੀ।

ਦੋਸ਼ੀ ਨੇ ਗੁੱਸੇ ਵਿਚ ਆਕੇ ਕੀਤਾ ਵਾਰ

ਇਸ ਦੌਰਾਨ ਮਨਜੀਤ ਸਿੰਘ ਨੇ ਉਸ ਨੂੰ ਗਾਲ੍ਹਾਂ ਕੱਢਣ ਤੋਂ ਰੋਕਿਆ, ਜਿਸ ਕਾਰਨ ਲਵਪ੍ਰੀਤ ਸਿੰਘ ਨੇ ਗੁੱਸੇ ਵਿਚ ਆ ਕੇ ਉਸ ਉਤੇ ਲੋਹੇ ਦੇ ਹਥਿ-ਆਰ ਨਾਲ ਵਾਰ ਕਰ ਦਿੱਤਾ। ਜਿਸ ਦੌਰਾਨ ਮਨਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲ ਵਿਚ ਹਸਪਤਾਲ ਪਹੁੰਚਦੇ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਦੋਂ ਕਿ ਲਵਪ੍ਰੀਤ ਸਿੰਘ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਵਾਲੀ ਥਾਂ ਤੋਂ ਫਰਾਰ ਹੋ ਗਿਆ।

ਕ-ਤ-ਲ ਦਾ ਮਾਮਲਾ ਹੋਇਆ ਦਰਜ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਮਾਤਾ ਪਿਤਾ ਅਤੇ ਭਰਾ ਦੀ ਪਹਿਲਾਂ ਹੀ ਮੌ-ਤ ਹੋ ਚੁੱਕੀ ਹੈ। ਮ੍ਰਿਤਕ ਮਨਜੀਤ ਸਿੰਘ ਆਪਣੇ ਪਿੱਛੇ ਪਤਨੀ ਅਮਨਦੀਪ ਕੌਰ ਅਤੇ 9 ਸਾਲ ਦਾ ਪੁੱਤਰ ਛੱਡ ਗਿਆ ਹੈ। ਇਸ ਮਾਮਲੇ ਦੀ ਜਾਂਚ ਐੱਸ. ਆਈ. ਮਲਕੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲੀਸ ਨੇ ਅਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ ਉਤੇ ਦੋਸ਼ੀ ਖ਼ਿਲਾਫ਼ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *