ਦੇਸ਼ ਦੀ ਰੱਖਿਆ ਕਰਦੇ ਸ਼ਹੀਦ ਹੋਇਆ ਪੰਜਾਬ ਦਾ ਇਕ ਹੋਰ ਫੌਜੀ ਜਵਾਨ, ਪਰਿਵਾਰ ਨੂੰ ਗਹਿਰਾ ਸਦਮਾ, ਪਿੰਡ ਵਿਚ ਸੋਗ

Punjab

ਪੰਜਾਬ ਦੇ ਜਿਲ੍ਹਾ ਪਟਿਆਲਾ ਨਾਲ ਸਬੰਧਿਤ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਖਬਰ ਹੈ ਕਿ ਜ਼ਿਲ੍ਹਾ ਪਟਿਆਲਾ ਵਿਚ ਸਮਾਣਾ ਦੇ ਪਿੰਡ ਰੰਧਾਵਾ ਦੇ ਭਾਰਤੀ ਫੌਜ ਵਿੱਚ ਤਾਇਨਾਤ ਫੌਜੀ ਜਵਾਨ ਸਹਿਜਪਾਲ ਸਿੰਘ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨ ਦੀ ਉਮਰ ਮਹਿਜ਼ 25 ਸਾਲ ਦੀ ਸੀ ਅਤੇ ਉਹ 2015 ਵਿੱਚ ਦੇਸ਼ ਸੇਵਾ ਦੀ ਭਾਵਨਾ ਨਾਲ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ।

ਛੋਟਾ ਭਰਾ ਵੀ ਹੈ ਭਾਰਤੀ ਫੌਜ ਵਿਚ

ਉਸ ਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ ਉਮਰ 21 ਸਾਲ ਵੀ ਭਾਰਤੀ ਫੌਜ ਵਿੱਚ ਆਪਣੀ ਸੇਵਾ ਨਿਭਾ ਰਿਹਾ ਹੈ ਅਤੇ ਉਹ ਲੇਹ- ਲਦਾਖ ਵਿੱਚ ਡਿਊਟੀ ਉਤੇ ਤਾਇਨਾਤ ਹੈ। ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲਦੇ ਸਾਰ ਹੀ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਛਾ ਗਿਆ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇਲਾਕੇ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਪਹੁੰਚੇ।

ਐਤਵਾਰ ਨੂੰ ਪਿੰਡ ਪਹੁੰਚੇਗਾ ਸ਼ਹੀਦ ਜਵਾਨ ਦਾ ਮ੍ਰਿਤਕ ਸਰੀਰ

ਇਸ ਦੌਰਾਨ ਜੋੜਾਮਾਜਰਾ ਨੇ ਕਿਹਾ ਕਿ ਸਮਾਣਾ ਦਾ ਇਹ ਸ਼ਹੀਦ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਇਆ ਸੀ। ਅੱਜ ਪੂਰਾ ਪੰਜਾਬ ਅਤੇ ਭਾਰਤ ਸ਼ਹੀਦ ਜਵਾਨ ਨੂੰ ਸਲਾਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਨੂੰ ਨਮਨ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਫੌਜੀ ਸਹਿਜਪਾਲ ਸਿੰਘ ਦੀ ਮ੍ਰਿਤਕ ਦੇਹ ਐਤਵਾਰ ਨੂੰ ਪਿੰਡ ਰੰਧਾਵਾ ਵਿਖੇ ਪਹੁੰਚੇਗੀ, ਜਿਸ ਤੋਂ ਬਾਅਦ ਫੌਜੀ ਸਨਮਾਨਾਂ ਦੇ ਨਾਲ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

ਸ਼ਹੀਦ ਫੌਜੀ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੂੰ ਪੁੱਤਰ ਦੇ ਦੁਨੀਆਂ ਤੋਂ ਚਲੇ ਜਾਣ ਦਾ ਗਹਿਰਾ ਸਦਮਾ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਦੇਸ਼ ਦੀ ਰੱਖਿਆ ਦੇ ਲਈ ਦਿੱਤੀ ਆਪਣੇ ਬੇਟੇ ਦੀ ਸ਼ਹਾਦਤ ਉਤੇ ਮਾਣ ਵੀ ਹੈ।

Leave a Reply

Your email address will not be published. Required fields are marked *