ਇਹ ਦੁਖਦ ਖ਼ਬਰ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਤਪਾ ਮੰਡੀ ਤੋਂ ਪ੍ਰਾਪਤ ਹੋਈ ਹੈ। ਇਥੇ ਸਥਾਨਕ ਵਾਲਮੀਕੀ ਚੌਂਕ ਵਿੱਚ ਰਾਮਗੜ੍ਹੀਆ ਪਰਿਵਾਰ ਦੀ ਇੱਕ ਵਿਆਹੀ ਹੋਈ ਔਰਤ ਨੇ ਆਪਣੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਜਹਰੀਲੀ ਚੀਜ ਨਿਗਲ ਕੇ ਖੁ-ਦ-ਕੁ-ਸ਼ੀ ਕਰ ਲਈ। ਇਸ ਦੇ ਂਦੋਸ਼ ਵਿਚ ਪਤੀ, ਸਹੁਰਾ, ਜੇਠ ਅਤੇ ਜਠਾਣੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗਗਨਦੀਪ ਕੌਰ ਦੇ ਪਿਤਾ ਮੱਖਣ ਸਿੰਘ ਪੁੱਤਰ ਜਸਵੰਤ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸ ਨੇ ਆਪਣੀ ਲੜਕੀ ਦਾ ਵਿਆਹ 8 ਸਾਲ ਪਹਿਲਾਂ ਉਤਵਿੰਦਰ ਸਿੰਘ ਪੁੱਤਰ ਰਘੂਵੀਰ ਸਿੰਘ ਨਾਲ ਕਰਵਾਇਆ ਸੀ। ਬਾਅਦ ਵਿਚ ਲੜਕੀ ਦੇ ਪਤੀ ਨੇ ਨਸ਼ਾ ਕਰਕੇ ਉਸ ਉਤੇ ਤਸ਼ੱ-ਦਦ ਕਰਨਾ ਸ਼ੁਰੂ ਕਰ ਦਿੱਤਾ।
ਉਸ ਨੇ ਕਿਹਾ ਕਿ ਪਤਵੰਤੇ ਲੋਕਾਂ ਨੂੰ ਨਾਲ ਲੈ ਕੇ ਉਸ ਨੂੰ ਸਮਝਾਏ ਜਾਣ ਉਤੇ ਵੀ ਉਸ ਨੂੰ ਸਮਝ ਨਹੀਂ ਆਈ। ਨਸ਼ੇ ਦਾ ਆਦੀ ਹੋਣ ਕਾਰਨ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਹੋਣ ਦੇ ਬਾਵਜੂਦ ਉਨ੍ਹਾਂ ਦੇ ਲੱਖਾਂ ਰੁਪਏ ਬਰਬਾਦ ਹੋ ਗਏ। 2 ਦਿਨ ਪਹਿਲਾਂ ਉਸ ਨੂੰ ਫੋਨ ਆਇਆ ਕਿ ਲੜਕੀ ਗਗਨਦੀਪ ਕੌਰ ਨੇ ਕੋਈ ਜ਼ਹਿਰੀ ਚੀਜ ਨਿਗਲ ਲਈ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬਿਆਨਾਂ ਵਿੱਚ ਕਿਹਾ ਗਿਆ ਹੈ ਕਿ ਮ੍ਰਿਤਕਾ ਦੇ ਪਤੀ ਉਤਵਿੰਦਰ ਸਿੰਘ, ਸਹੁਰਾ ਰਘੁਵੀਰ ਸਿੰਘ, ਜੇਠ ਰਜਿੰਦਰ ਸਿੰਘ ਅਤੇ ਜਠਾਣੀ ਅਮਨੀ ਕੌਰ ਨੇ ਉਸ ਨੂੰ ਜਿੰਦਗੀ ਸਮਾਪਤ ਕਰਨ ਵਰਗਾ ਦੁਖਦ ਕਦਮ ਚੁੱਕਣ ਲਈ ਮਜਬੂਰ ਕੀਤਾ ਹੈ।
ਇਸ ਸਬੰਧੀ ਮੀਡੀਆ ਵਲੋਂ ਜਦੋਂ ਚੌਕੀ ਇੰਚਾਰਜ ਗੁਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਦੇਹ ਨੂੰ ਪੋਸਟ ਮਾਰਟਮ ਲਈ ਬਰਨਾਲਾ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਸਰਪੰਚ ਕਾਲੇਕੇ ਸੁਖਦੇਵ ਸਿੰਘ, ਸਾਬਕਾ ਪੰਚ ਗੁਰਮੇਲ ਸਿੰਘ, ਕਰਮ ਸਿੰਘ, ਜਸਵੀਰ ਸਿੰਘ, ਜਗਦੇਵ ਸਿੰਘ, ਭਿੰਦਰਪਾਲ ਸਿੰਘ, ਗੁਰਲਾਲ ਸਿੰਘ, ਮਲਕੀਤ ਸਿੰਘ ਆਦਿ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।