ਪੰਜਾਬ ਸੂਬੇ ਵਿਚ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਇੱਕ ਵੱਡੀ ਘ-ਟ-ਨਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਲੋਟ ਦੇ ਪਿੰਡ ਬੁਰਜ ਸਿੱਧਵਾਂ ਦੇ ਵਿੱਚ ਬੀਤੀ ਰਾਤ ਲੁੱਟ ਕਰਨ ਵਾਲਿਆਂ ਨੇ ਇਕ ਘਰ ਵਿੱਚ ਦਾਖਲ ਹੋ ਕੇ ਇੱਕ ਆਰ. ਐਮ. ਪੀ. ਡਾਕਟਰ ਦਾ ਕ-ਤ-ਲ ਕਰ ਦਿੱਤਾ।
ਇਸ ਮਾਮਲੇ ਸਬੰਧੀ ਡਾਕਟਰ ਦੇ ਨਜ਼ਦੀਕੀ ਰਿਸ਼ਤੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਛੋਟੇ ਭਰਾ ਦੀ ਸਾਲੀ ਅਤੇ ਆਰ. ਐਮ. ਪੀ. ਡਾਕਟਰ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਉਸ ਦੀ ਪਤਨੀ ਸੁੱਤੇ ਪਏ ਸਨ। ਕਰੀਬ ਤਿੰਨ ਲੁਟੇਰੇ ਘਰ ਦੇ ਪਿਛਲੇ ਪਾਸੇ ਤੋਂ ਕੰਧ ਟੱਪ ਕੇ ਅੰਦਰ ਦਾਖਲ ਹੋ ਗਏ। ਉਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ।
ਸੁਖਵਿੰਦਰ ਸਿੰਘ ਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀਆਂ ਨੇ ਉਸ ਤੋਂ 5 ਲੱਖ ਰੁਪਏ ਦੀ ਮੰਗ ਕੀਤੀ, ਪਰ ਉਸ ਨੇ ਕਿਹਾ ਕਿ ਉਸ ਕੋਲ ਘਰ ਵਿਚ ਇੰਨੇ ਪੈਸੇ ਨਹੀਂ ਹਨ। ਉਹ ਸੁਖਵਿੰਦਰ ਸਿੰਘ ਦੇ ਨਾਲ ਕੁੱਟ-ਮਾਰ ਕਰਨ ਲੱਗੇ। ਉਸ ਨੇ ਉਨ੍ਹਾਂ ਨੂੰ ਸਵੇਰੇ ਬੈਂਕ ਤੋਂ ਪੈਸੇ ਲੈ ਕੇ ਦੇਣ ਲਈ ਕਾਫੀ ਮਿੰਨਤਾਂ ਕੀਤੀਆਂ ਪਰ ਦੋਸ਼ੀਆਂ ਨੇ ਰਾਡਾਂ ਨਾਲ ਵਾਰ ਕਰਕੇ ਸੁਖਵਿੰਦਰ ਸਿੰਘ ਨੂੰ ਗੰਭੀਰ ਰੂਪ ਜ਼ਖਮੀ ਕਰ ਦਿੱਤਾ। ਦੋਸ਼ੀ ਜਾਂਦੇ ਸਮੇਂ ਘਰ ਵਿਚ ਪਈ 30 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਲੈ ਗਏ।
ਰੁਪਿੰਦਰ ਕੌਰ ਨੇ ਰੌਲਾ ਪਾਇਆ ਤਾਂ ਉਸ ਦੇ ਗੁਆਂਢੀ ਉਥੇ ਪਹੁੰਚ ਗਏ ਪਰ ਉਦੋਂ ਤੱਕ ਸੁਖਵਿੰਦਰ ਸਿੰਘ ਦੀ ਮੌ-ਤ ਹੋ ਚੁੱਕੀ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਕਬਰਵਾਲਾ ਦੇ ਮੁੱਖ ਅਫਸਰ ਸੁਖਦੇਵ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ ਅਤੇ ਇਸ ਮਾਮਲੇ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਉਤੇ ਕਾਰਵਾਈ ਕੀਤੀ ਜਾ ਰਹੀ ਹੈ।