ਪੰਜਾਬ ਦੇ ਜਿਲ੍ਹਾ ਬਰਨਾਲਾ ਨੇੜੇ ਹੰਡਿਆਇਆ ਇਲਾਕੇ ਦੇ ਵਿਚ ਇਕ 18 ਸਾਲ ਉਮਰ ਦੇ ਨੌਜਵਾਨ ਨੇ ਆਪਣੇ ਪਿਤਾ ਦੇ ਲਾਇਸੈਂਸੀ ਰਿਵਾ-ਲਵਰ ਨਾਲ ਕੰਨਪਟੀ ਤੇ ਗੋ-ਲੀ ਚਲਾ ਖੁ-ਦ-ਕੁ-ਸ਼ੀ ਕਰ ਲਈ। ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਸਬੰਧੀ ਸੂਚਨਾ ਮਿਲਣ ਉਤੇ ਮੌਕੇ ਤੇ ਪਹੁੰਚੀ ਪੁਲਿਸ ਵਲੋਂ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਲਈ ਭੇਜਿਆ ਗਿਆ। ਇਸ ਦੇ ਨਾਲ ਹੀ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਨੌਜਵਾਨ ਨੇ ਅਜਿਹਾ ਕਿਉਂ ਕੀਤਾ, ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦਾ ਮਾਹੌਲ ਹੈ। ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਹੰਡਿਆਇਆ ਇਲਾਕੇ ਦੇ ਰਹਿਣ ਵਾਲੇ ਨੌਜਵਾਨ ਜਸ਼ਨਪ੍ਰੀਤ ਸਿੰਘ ਉਮਰ 18 ਸਾਲ ਪੁੱਤਰ ਸੁਖਚੈਨ ਸਿੰਘ ਨੇ ਗੋ-ਲੀ ਨਾਲ ਆਪਣੀ ਜਿੰਦਗੀ ਸਮਾਪਤ ਕਰ ਲਈ। ਇਹ ਦੁਖਦ ਕੰਮ ਐਤਵਾਰ ਨੂੰ ਉਸ ਨੇ ਘਰ ਵਿਚ ਅਤੇ ਆਪਣੇ ਕਮਰੇ ਵਿੱਚ ਕੀਤਾ ਹੈ। ਉਸ ਨੇ ਆਪਣੇ ਪਿਤਾ ਦੀ ਲਾਇਸੈਂਸੀ ਰਿਵਾ-ਲਵਰ ਨਾਲ ਗੋ-ਲੀ ਮਾਰ ਲਈ।
ਇਸ ਮਾਮਲੇ ਬਾਰੇ ਹੰਡਿਆਇਆ ਪੁਲਿਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵਲੋਂ ਜਿਸ ਤਰ੍ਹਾਂ ਦੇ ਬਿਆਨ ਦਿੱਤੇ ਜਾਣਗੇ, ਉਸ ਦੇ ਆਧਾਰ ਉਤੇ ਅੱਗੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਸ਼ਨਪ੍ਰੀਤ ਸਿੰਘ ਆਪਣੇ ਪਿਤਾ ਨਾਲ ਆਟੋ ਡੀਲਿੰਗ ਦਾ ਕੰਮ ਕਰਦਾ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਸਿੱਧੂ ਮੂਸੇਵਾਲਾ ਦਾ ਬਹੁਤ ਫੈਨ ਸੀ। ਉਸ ਨੇ ਉਸ ਦੇ ਪੋਸਟਰ ਆਪਣੇ ਘਰ ਅਤੇ ਦੁਕਾਨ ਉਤੇ ਲਾਏ ਹੋਏ ਸਨ। ਉਹ ਆਪਣੇ ਪਿਤਾ ਨਾਲ ਬਰਨਾਲਾ ਸਟੇਡੀਅਮ ਨੇੜੇ ਆਟੋ ਡੀਲਰ ਮਾਰਕੀਟ ਵਿੱਚ ਆਟੋ ਦਾ ਕਾਰੋਬਾਰ ਕਰਦਾ ਸੀ।