ਪੰਜਾਬ ਵਿਚ ਹੁਸ਼ਿਆਰਪੁਰ ਜਿਲ੍ਹੇ ਦੇ ਥਾਣਾ ਦਸੂਹਾ ਵਿੱਚ ਏ. ਐਸ. ਆਈ. ਵਜੋਂ ਤਾਇਨਾਤ ਪਿੰਡ ਮਹਿਦੀਪੁਰ ਦੇ ਰਹਿਣ ਵਾਲੇ ਜਸਵੀਰ ਸਿੰਘ ਦੀ ਇਕ ਸੜਕ ਹਾਦਸੇ ਦੌਰਾਨ ਮੌ-ਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਦਸੂਹਾ ਦੇ ਐਸ. ਐਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਦਸੂਹਾ ਤੋਂ ਹਾਜੀਪੁਰ ਚੌਕ ਉਤੇ ਆਪਣੀ ਡਿਊਟੀ ਉਤੇ ਤੈਨਾਤ ਸਨ। ਕੱਲ੍ਹ ਸਵੇਰੇ ਜਦੋਂ ਉਹ ਆਪਣੀ ਡਿਊਟੀ ਤੋਂ ਦਸੂਹਾ ਥਾਣੇ ਵੱਲ ਨੂੰ ਵਾਪਸ ਆ ਰਹੇ ਸਨ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਹਾਦਸੇ ਦੌਰਾਨ ਉਨ੍ਹਾਂ ਦੀ ਮੌ-ਤ ਹੋ ਗਈ। ਪੁਲਿਸ ਨੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਸ਼ੀ ਕਾਰ ਡਰਾਈਵਰ ਨੂੰ ਫੜਨ ਲਈ ਮੌਕੇ ਉਤੇ ਲੱਗੇ CCTV ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਿਸੇ ਸੂਚਨਾ ਸਬੰਧੀ ਗਏ ਸਨ ਜਸਵੀਰ ਸਿੰਘ
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਸਵੀਰ ਸਿੰਘ ਦਸੂਹਾ ਥਾਣੇ ਵਿਚ ਡਿਊਟੀ ਅਫਸਰ ਸਨ। ਕੋਈ ਸੂਚਨਾ ਮਿਲਣ ਉਤੇ ਜਦੋਂ ਉਹ ਆਪਣੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਨੈਸ਼ਨਲ ਹਾਈਵੇ ਉਤੇ ਰੇਲਵੇ ਸਟੇਸ਼ਨ ਤੇ ਪਹੁੰਚੇ ਤਾਂ ਉਥੋਂ ਦੀ ਲੰਘ ਰਹੀ ਇੱਕ ਤੇਜ਼ ਸਪੀਡ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਜਸਵੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਰਾਹਗੀਰ ਲੋਕਾਂ ਨੇ ਪਹੁੰਚਾਇਆ ਹਸਪਤਾਲ
ਉਨ੍ਹਾਂ ਨੂੰ ਰਾਹਗੀਰਾਂ ਨੇ ਦਸੂਹਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸਥਾਨਕ ਪੁਲਿਸ ਵੱਲੋਂ ਪਰਿਵਾਰ ਨੂੰ ਇਸ ਘਟਨਾ ਦੀ ਸੂਚਨਾ ਦੇਣ ਉਪਰੰਤ ਦੇਹ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਰਖਵਾਇਆ ਗਿਆ ਹੈ। ਇਸ ਮਾਮਲੇ ਦਾ ਜਾਇਜ਼ਾ ਲੈਣ ਲਈ ਡੀ. ਐਸ. ਪੀ. ਬਲਬੀਰ ਸਿੰਘ, ਥਾਣਾ ਮੁਖੀ ਬਲਵਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਹਾਦਸੇ ਵਾਲੀ ਥਾਂ ਉਤੇ ਪਹੁੰਚੇ।