ਪੰਜਾਬ ਵਿਚ ਬਠਿੰਡੇ ਜ਼ਿਲ੍ਹੇ ਦੇ ਪਿੰਡ ਮਲਕਾਣਾ ਤੋਂ ਇੱਕ ਵਿਅਕਤੀ ਦੀ ਮੌ-ਤ ਹੋਣ ਦੀ ਦੁਖਦ ਖ਼ਬਰ ਪ੍ਰਾਪਤ ਹੋਈ ਹੈ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦ-ਭਾਗੀ ਘਟਨਾ ਐਤਵਾਰ ਦੀ ਰਾਤ ਨੂੰ ਉਸ ਸਮੇਂ ਵਾਪਰੀ ਜਦੋਂ ਵਿਅਕਤੀ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ। ਮ੍ਰਿਤਕ ਵਿਅਕਤੀ ਦੀ ਪਹਿਚਾਣ ਰਾਮਪਾਲ ਸਿੰਘ ਦੇ ਰੂਪ ਵਜੋਂ ਹੋਈ ਹੈ। ਦਰਅਸਲ ਪਿੰਡ ਵਿਚ ਐਤਵਾਰ ਰਾਤ ਨੂੰ ਤੇਜ਼ ਮੀਂਹ ਪਿਆ, ਜਿਸ ਕਾਰਨ ਰਾਮਪਾਲ ਦੇ ਘਰ ਦੀ ਛੱਤ ਡਿੱਗ ਪਈ ਅਤੇ ਮਲਬੇ ਹੇਠ ਦੱਬ ਜਾਣ ਕਾਰਨ ਉਸ ਦੀ ਮੌ-ਤ ਹੋ ਗਈ।
ਇਸ ਘਟਨਾ ਦਾ ਪਤਾ ਲੱਗਦੇ ਹੀ ਨੇੜੇ ਦੇ ਲੋਕ ਮੌਕੇ ਉਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਰਾਮਪਾਲ ਨੂੰ ਤੁਰੰਤ ਬਾਹਰ ਕੱਢ ਲਿਆ। ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌ-ਤ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਪਰਿਵਾਰ ਦੇ ਨਾਲ ਇਸ ਕੱਚੇ ਮਕਾਨ ਵਿੱਚ ਰਹਿੰਦਾ ਸੀ। ਇਸ ਘਟਨਾ ਦੇ ਸਮੇਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਘਰ ਵਿਚ ਮੌਜੂਦ ਨਹੀਂ ਸਨ, ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ।
ਪਿੰਡ ਦੇ ਸਾਬਕਾ ਸਰਪੰਚ ਬੇਅੰਤ ਸਿੰਘ ਵਲੋਂ ਪ੍ਰਸ਼ਾਸਨ ਆਤੇ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਮ੍ਰਿਤਕ ਦੇ ਵਾਰਸਾਂ ਦੀ ਆਰਥਿਕ ਮਦਦ ਕਰੀ ਜਾਵੇ ਅਤੇ ਉਨ੍ਹਾਂ ਨੂੰ ਪੱਕਾ ਮਕਾਨ ਵੀ ਬਣਾ ਕੇ ਦਿੱਤਾ ਜਾਵੇ। ਮ੍ਰਿਤਕ ਰਾਮਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਮਪਾਲ ਸਿੰਘ ਪਿੰਡ ਵਿੱਚ ਹੀ ਮਿਹਨਤ ਮਜ਼ਦੂਰੀ ਕਰਕੇ ਆਪਣਾ ਟੱਬਰ ਪਾਲ ਰਿਹਾ ਸੀ।