ਪੰਜਾਬ ਵਿਚ ਜਿਲ੍ਹਾ ਫਿਰੋਜ਼ਪੁਰ ਅੰਦਰ ਪੈਂਦੇ ਪਿੰਡ ਨਵਾਂ ਕਿਲਾ ਵਿੱਚ ਖੇਤਾਂ ਵਿੱਚ ਝੋਨਾ ਲਗਾ ਰਹੀ ਇਕ 11ਵੀਂ ਜਮਾਤ ਦੀ ਵਿਦਿਆਰਥਣ ਉਮਰ 14 ਦੀ ਬਿਜਲੀ ਦਾ ਕਰੰਟ ਲੱਗਣ ਦੇ ਕਾਰਨ ਮੌ-ਤ ਹੋ ਗਈ। ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋਣ ਦੇ ਕਾਰਨ ਉਹ ਆਪਣੇ ਮਾਪਿਆਂ ਨਾਲ ਖੇਤ ਵਿੱਚ ਝੋਨਾ ਲਾਉਣ ਲਈ ਮਜ਼ਦੂਰੀ ਕਰ ਰਹੀ ਸੀ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਰਣਧੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਕੰਮ ਜੋਰਾਂ ਤੇ ਚੱਲ ਰਿਹਾ ਹੈ। ਪਿੰਡ ਨਵਾਂ ਕਿਲਾ ਵਿੱਚ ਵੀ ਝੋਨਾ ਬੀਜਦੇ ਸਮੇਂ ਕਰੰਟ ਲੱਗ ਜਾਣ ਕਰਕੇ ਇਕ ਵਿਦਿਆਰਥਣ ਪ੍ਰਵੀਨ ਕੌਰ ਦੀ ਮੌ-ਤ ਹੋ ਗਈ।
ਪ੍ਰਵੀਨ ਕੌਰ ਸਰਕਾਰੀ ਸਕੂਲ ਵਿਚ ਗਿਆਰਵੀਂ ਕਲਾਸ ਵਿਚ ਪੜ੍ਹਦੀ ਸੀ। ਗਰਮੀਆਂ ਦੀਆਂ ਛੁੱਟੀਆਂ ਦੌਰਾਨ ਉਹ ਆਪਣੇ ਮਾਪਿਆਂ ਨਾਲ ਖੇਤ ਵਿੱਚ ਝੋਨਾ ਲਾਉਣ ਲਈ ਮਜ਼ਦੂਰ ਵਜੋਂ ਕੰਮ ਕਰ ਰਹੀ ਸੀ। ਸਵੇਰੇ ਨੌਂ ਵਜੇ ਝੋਨਾ ਲਾਉਂਦੇ ਸਮੇਂ ਪਿਆਸ ਮਹਿਸੂਸ ਹੋਣ ਕਾਰਨ ਉਹ ਪਾਣੀ ਪੀਣ ਲਈ ਟਿਊਬਵੈੱਲ ਉਤੇ ਗਈ ਸੀ। ਉੱਥੇ ਅਚਾਨਕ ਉਸ ਦਾ ਬਿਜਲੀ ਦੇ ਖੰਭੇ ਨਾਲ ਲੱਗੀ ਤਾਰ ਨੂੰ ਹੱਥ ਲੱਗ ਗਿਆ ਅਤੇ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਈ। ਉਸ ਨੂੰ ਤੁਰੰਤ ਹੀ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਘਰ ਦੀ ਆਰਥਿਕ ਹਾਲਤ ਬਹੁਤ ਖਰਾਬ ਹੈ। ਦੋ ਭੈਣਾਂ ਅਤੇ ਇੱਕ ਭਰਾ ਹੈ ਜੋ ਅਜੇ ਛੋਟੇ ਹਨ ਅਤੇ ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ, ਉਨ੍ਹਾਂ ਦੀ ਮਦਦ ਕੀਤੀ ਜਾਵੇ। ਬਿਜਲੀ ਦੇ ਖੰਭੇ ਵਿਚ ਕਰੰਟ ਆਉਣ ਦਾ ਮਤਲਬ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਵੱਡੀ ਲਾਪ੍ਰਵਾਹੀ ਹੈ। ਇਸ ਲਈ ਬਿਜਲੀ ਵਿਭਾਗ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਵੇ।