ਵਿਦੇਸ਼ ਦੀ ਧਰਤੀ ਅਮਰੀਕਾ ਤੋਂ ਪੰਜਾਬ ਦੇ ਨੌਜਵਾਨ ਦੇ ਕ-ਤ-ਲ ਹੋ ਜਾਣ ਦੀ ਦੁਖ ਭਰੀ ਖਬਰ ਪ੍ਰਾਪਤ ਹੋਈ ਹੈ। ਮ੍ਰਿਤਕ ਪੰਜਾਬੀ ਨੌਜਵਾਨ ਅਮਰੀਕਾ ਵਿੱਚ ਇੱਕ ਸਟੋਰ ਵਿੱਚ ਕੰਮ ਕਰਦਾ ਸੀ।
ਇਸ ਮਾਮਲੇ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ, ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦੇ ਇੱਕ ਨੌਜਵਾਨ ਦਾ ਅਮਰੀਕਾ ਵਿੱਚ ਗੋ-ਲੀ ਨਾਲ ਕ-ਤ-ਲ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪ੍ਰਵੀਨ ਕੁਮਾਰ ਉਮਰ 27 ਸਾਲ ਦੇ ਰੂਪ ਵਜੋਂ ਹੋਈ ਹੈ। ਇਸ ਨੌਜਵਾਨ ਨੂੰ ਕੈਲੀਫੋਰਨੀਆ ਦੇ ਵਿਕਟਰ ਵੈਲੀ ਵਿਚ ਸਥਿਤ ਇਕ ਸਟੋਰ ਵਿਚ ਗੋ-ਲੀ ਮਾਰ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ 2 ਪੁੱਤਰ ਹਨ ਅਤੇ ਦੋਵੇਂ ਅਮਰੀਕਾ ਦੇ ਵਿਚ ਇਕ ਹੀ ਜਗ੍ਹਾ ਉਤੇ ਕੰਮ ਕਰਦੇ ਹਨ। ਪ੍ਰਵੀਨ ਕੁਮਾਰ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਸਨ ਅਤੇ ਛੋਟਾ ਲੜਕਾ ਕਰੀਬ 3 ਮਹੀਨੇ ਪਹਿਲਾਂ ਹੀ ਅਮਰੀਕਾ ਵਿਚ ਗਿਆ ਹੈ।
ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਪੁੱਤਰ ਨੇ ਦੱਸਿਆ ਕਿ ਪ੍ਰਵੀਨ ਕੁਮਾਰ ਜਿਸ ਜਗ੍ਹਾ ਉਤੇ ਕੰਮ ਕਰਦਾ ਸੀ, ਉੱਥੇ ਇਕ ਹਥਿਆਰਬੰਦ ਲੁ-ਟੇ-ਰਾ ਆਇਆ ਅਤੇ ਉਸ ਤੋਂ ਪੈਸਿਆਂ ਦੀ ਮੰਗ ਕਰਨ ਲੱਗਿਆ। ਜਦੋਂ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਉਸ ਲੁ-ਟੇ-ਰੇ ਨੇ ਪ੍ਰਵੀਨ ਉਤੇ ਫਾਇਰ ਕਰ ਦਿੱਤਾ। ਫਾਇਰ ਲੱਗਣ ਦੇ ਕਾਰਨ ਪ੍ਰਵੀਨ ਕੁਮਾਰ ਦੀ ਮੌ-ਤ ਹੋ ਗਈ। ਇਸ ਦੁੱਖਦਾਈ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਸੂਰਤ ਸਿੰਘ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਸ ਦੇ ਪੁੱਤਰ ਪ੍ਰਵੀਨ ਕੁਮਾਰ ਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।