ਸ਼ੱ-ਕੀ ਪਤੀ ਨੇ ਉਜਾੜ ਲਿਆ ਆਪਣਾ ਘਰ, ਪਤਨੀ ਨਾਲ ਕੀਤਾ ਦੁਖਦ ਕੰਮ, ਬੇਟੀ ਨੇ ਪਿਓ ਖਿਲਾਫ ਦਰਜ ਕਰਵਾਏ ਬਿਆਨ

Punjab

ਪੰਜਾਬ ਵਿਚ ਤਰਨਤਾਰਨ ਦੇ ਕਸਬਾ ਖੰਡੂਰ ਸਾਹਿਬ ਦੇ ਰਹਿਣ ਵਾਲੇ ਇਕ ਪ੍ਰਾਪਰਟੀ ਡੀਲਰ ਸਰਬਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਨਾਜਾਇਜ਼ ਸਬੰਧਾਂ ਦੇ ਸ਼ੱ-ਕ ਵਿਚ ਆਪਣੀ ਪਤਨੀ ਮਨਜੀਤ ਕੌਰ ਉਮਰ 52 ਸਾਲ ਦਾ ਕੁੱਟ-ਮਾਰ ਕੇ ਕ-ਤ-ਲ ਕਰ ਦਿੱਤਾ। ਇਹ ਸਭ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਮ੍ਰਿਤਕਾ ਦੀ ਦੇਹ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟ ਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ ਹੈ।

ਕਰਦੀ ਸੀ ਪਤੀ ਦੀ ਸ਼ਿਕਾਇਤ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਕੰਵਲਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਸਰਬਜੀਤ ਸਿੰਘ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਹਨ। ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੇ ਆਪਣੀ ਪਤਨੀ ਮਨਜੀਤ ਕੌਰ ਦੇ ਚਰਿੱਤਰ ਉਤੇ ਸ਼ੱ-ਕ ਕਰਕੇ ਉਸ ਦੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਤੰਗ ਆ ਕੇ ਮਨਜੀਤ ਕੌਰ ਨੇ ਆਪਣੇ ਰਿਸ਼ਤੇਦਾਰਾਂ ਨੂੰ ਵੀ ਸੂਚਿਤ ਕੀਤਾ। ਪਰ ਹਰ ਵਾਰ ਉਸ ਦੇ ਪਿਤਾ ਸਰਬਜੀਤ ਸਿੰਘ ਗੱਲ ਨੂੰ ਟਾਲ ਦਿੰਦੇ ਸਨ।

ਕੁੱਟ-ਮਾਰ ਕਰਕੇ ਲਈ ਜਾਨ

ਬੇਟੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਸ ਦੀ ਮਾਤਾ ਮਨਜੀਤ ਕੌਰ ਘਰ ਵਿਚ ਮੌਜੂਦ ਸੀ ਕਿ ਦੋਸ਼ੀ ਪਿਤਾ ਸਰਬਜੀਤ ਸਿੰਘ ਨੇ ਪਹਿਲਾਂ ਉਸ ਨਾਲ ਗਾਲੀ-ਗਲੋਚ ਕੀਤੀ ਅਤੇ ਫਿਰ ਮਨਜੀਤ ਕੌਰ ਨਾਲ ਕੁੱਟ-ਮਾਰ ਕਰਕੇ ਉਸ ਨੂੰ ਬੇਹੋਸ਼ ਕਰ ਕੇ ਫਰਸ਼ ਉਤੇ ਸੁੱਟ ਦਿੱਤਾ। ਮਨਜੀਤ ਕੌਰ ਨੂੰ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਹੋਇਆ ਕ-ਤ-ਲ ਦਾ ਮਾਮਲਾ ਦਰਜ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਖੰਡੂਰ ਸਾਹਿਬ ਦੇ ਇੰਚਾਰਜ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੇਹ ਨੂੰ ਕਬਜੇ ਵਿੱਚ ਲੈ ਕੇ ਕੰਵਲਜੀਤ ਕੌਰ ਦੇ ਬਿਆਨਾਂ ਉਤੇ ਦੋਸ਼ੀ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *