ਪਿੰਡ ਵਿਚ ਹੀ ਕੁਝ ਵਿਅਕਤੀਆਂ ਨੇ, ਇਕ ਨੌਜਵਾਨ ਉਤੇ ਕੀਤੇ ਵਾਰ, ਇਲਾਜ ਦੌਰਾਨ ਇਕ-ਲੌਤੇ ਪੁੱਤ ਨੇ ਤੋੜਿਆ ਦਮ

Punjab

ਪੰਜਾਬ ਦੇ ਤਰਨਤਾਰਨ ਤੋਂ ਇਕ ਦੁਖ-ਭਰੀ ਖ਼ਬਰ ਸਾਹਮਣੇ ਆਈ ਹੈ। ਤਰਨਤਾਰਨ ਏਰੀਏ ਵਿਚ ਪੈਂਦੇ ਪਿੰਡ ਰੈਸੀਆਨਾ ਵਿਚ ਬੀਤੀ ਰਾਤ ਨੂੰ ਇੱਕ ਨੌਜਵਾਨ ਉਤੇ ਕੁਝ ਵਿਅਕਤੀਆਂ ਵਲੋਂ ਵਾਰ ਕਰ ਦਿੱਤਾ ਗਿਆ। ਇਸ ਦੌਰਾਨ ਨੌਜਵਾਨ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਅੱਜ ਸਵੇਰੇ ਇਲਾਜ਼ ਦੌਰਾਨ ਹਸਪਤਾਲ ਵਿੱਚ ਉਸ ਦੀ ਮੌ-ਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੱਲੋਂ ਨੌਜਵਾਨ ਦੀ ਦੇਹ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ ਉਮਰ 21 ਸਾਲ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਰੈਸੀਆਨਾ ਦੇ ਰੂਪ ਵਜੋਂ ਹੋਈ ਹੈ। ਲਵਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ। ਉਹ ਬੀਤੀ ਰਾਤ ਜਦੋਂ ਲਵਪ੍ਰੀਤ ਸਿੰਘ ਆਪਣੇ ਕੁਝ ਦੋਸਤ ਨਾਲ ਪਿੰਡ ਦੀ ਫਿਰਨੀ ਉਤੇ ਮੌਜੂਦ ਸੀ ਤਾਂ ਕਿਸੇ ਰੰਜਿਸ਼ ਦੇ ਕਾਰਨ ਉਸ ਉਤੇ ਕੁਝ ਵਿਅਕਤੀਆਂ ਵਲੋਂ ਜਾਨ-ਲੇਵਾ ਵਾਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਲਵਪ੍ਰੀਤ ਸਿੰਘ ਦੇ ਸਿਰ ਉਤੇ ਡੂੰਘੀ ਸੱਟ ਲੱਗ ਗਈ, ਜਿਸ ਕਾਰਨ ਉਹ ਮੌਕੇ ਉਤੇ ਹੀ ਬੇਹੋਸ਼ ਹੋ ਗਿਆ।

ਸਥਾਨਕ ਲੋਕਾਂ ਵਲੋਂ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਅੱਜ ਮੌ-ਤ ਹੋ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਝ-ਗ-ੜਾ ਇਕ ਲੜਕੀ ਨੂੰ ਲੈ ਕੇ ਹੋਇਆ ਸੀ। ਮ੍ਰਿਤਕ ਨੌਜਵਾਨ ਇਕ ਗਰੀਬ ਪਰਿਵਾਰ ਨਾਲ ਸਬੰਧਤ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਇਸ ਦੇ ਨਾਲ ਹੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ਉਤੇ ਪਹੁੰਚ ਕੇ ਇਸ ਘਟਨਾ ਦਾ ਜਾਇਜ਼ਾ ਲਿਆ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *