ਪੰਜਾਬ ਵਿਚ ਸ੍ਰੀ ਮੁਕਤਸਰ, ਗਿੱਦੜਬਾਹਾ ਦੇ ਇੱਕ ਪੁਲਿਸ ਮੁਲਾਜ਼ਮ ਦੀ ਇਕ ਦੁਖਦ ਸੜਕ ਹਾਦਸੇ ਵਿੱਚ ਮੌ-ਤ ਹੋ ਗਈ। ਘਰ ਆਉਂਦੇ ਸਮੇਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਇਕ ਦਰੱਖਤ ਨਾਲ ਜਾ ਕੇ ਟਕਰਾ ਗਿਆ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਪੁਲਿਸ ਨੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਦੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਉਮਰ 35 ਸਾਲ ਪੁੱਤਰ ਬਲਜਿੰਦਰ ਸਿੰਘ ਕੋਠੇ ਹਿੰਮਤਪੁਰਾ ਦਾ ਰਹਿਣ ਵਾਲਾ ਸੀ ਜਿਲ੍ਹਾ ਲੁਧਿਆਣਾ ਦੇ ਜਗਰਾਓਂ ਵਿਚ ਬਤੌਰ ਸਿਪਾਹੀ ਤਾਇਨਾਤ ਸੀ। ਗੁਰਸੇਵਕ ਸਿੰਘ ਅੱਜ ਸਵੇਰੇ ਮੋਟਰਸਾਈਕਲ ਰਾਹੀਂ ਮੁਕਤਸਰ ਵੱਲ ਆ ਰਿਹਾ ਸੀ। ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਪਿੰਡ ਕੋਟਭਾਈ ਨੇੜੇ ਇਕ ਦਰੱਖਤ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।
ਹਜ਼ੂਰ ਸਾਹਿਬ ਮੱਥਾ ਟੇਕਣ ਗਏ ਹੋਏ ਸਨ ਮਾਂ ਪਿਉ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਸੇਵਕ ਸਿੰਘ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਤੋਂ ਪਹਿਲਾਂ ਫੌਜ ਵਿੱਚ ਨੌਕਰੀ ਕਰਦਾ ਸੀ। ਹੁਣ ਕਰੀਬ 6 ਸਾਲ ਪਹਿਲਾਂ ਉਹ ਪੁਲਿਸ ਵਿਭਾਗ ਵਿੱਚ ਸਿਪਾਹੀ ਦੇ ਵਜੋਂ ਤਾਇਨਾਤ ਹੋਇਆ ਸੀ। ਮ੍ਰਿਤਕ ਗੁਰਸੇਵਕ ਸਿੰਘ ਦਾ ਵਿਆਹ 5 ਸਾਲ ਪਹਿਲਾਂ ਸੁਖਵੀਰ ਕੌਰ ਨਾਲ ਹੋਇਆ ਸੀ। ਗੁਰਸੇਵਕ ਸਿੰਘ ਦਾ 4 ਸਾਲ ਦਾ ਇਕ ਬੇਟਾ ਵੀ ਹੈ। ਇਸ ਹਾਦਸੇ ਸਮੇਂ ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਅਤੇ ਮਾਤਾ ਹਜ਼ੂਰ ਸਾਹਿਬ ਗਏ ਹੋਏ ਸਨ।
ਉਸ ਦੀ ਪਤਨੀ ਸੁਖਵੀਰ ਕੌਰ ਅਤੇ ਪੁੱਤ ਘਰ ਵਿੱਚ ਮੌਜੂਦ ਸਨ। ਥਾਣਾ ਕੋਟਭਾਈ ਦੀ ਪੁਲਿਸ ਨੇ ਮ੍ਰਿਤਕ ਗੁਰਸੇਵਕ ਸਿੰਘ ਦੀ ਦੇਹ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।