ਪੰਜਾਬ ਸੂਬੇ ਦੇ ਕੋਟਕਪੂਰਾ ਵਿੱਚ ਬੁੱਧਵਾਰ ਸਵੇਰੇ ਇੱਕ ਦੁਖ ਭਰਿਆ ਹਾਦਸਾ ਵਾਪਰ ਗਿਆ। ਸ਼ਹਿਰ ਦੇ ਦੇਵੀਵਾਲਾ ਰੋਡ ਦੇ ਵਾਰਡ ਨੰਬਰ 8 ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ। ਇਸ ਕਾਰਨ ਪਤੀ ਉਸ ਦੀ ਗਰਭ-ਵਤੀ ਪਤਨੀ ਅਤੇ ਉਨ੍ਹਾਂ ਦੇ 4 ਸਾਲ ਉਮਰ ਦੇ ਪੁੱਤ ਦੀ ਮੌ-ਤ ਹੋ ਗਈ। ਜਦੋਂ ਕਿ ਉਨ੍ਹਾਂ ਦੇ ਸੁੱਤੇ ਪਏ ਗੁਆਂਢੀਆਂ ਦੀ 15 ਸਾਲ ਦੀ ਲੜਕੀ ਜ਼ਖ਼ਮੀ ਹੋ ਗਈ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੂਰਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ਦਾ ਕੰਮ ਕਰਨ ਵਾਲਾ ਗੁਰਪ੍ਰੀਤ ਸਿੰਘ ਮੰਗਲਵਾਰ ਰਾਤ ਨੂੰ ਆਪਣੀ ਪਤਨੀ ਕਰਮਜੀਤ ਕੌਰ ਅਤੇ ਚਾਰ ਸਾਲਾ ਪੁੱਤ ਗੈਵੀ ਨਾਲ ਘਰ ਵਿੱਚ ਸੁੱਤਾ ਪਿਆ ਸੀ। ਗੁਆਂਢੀਆਂ ਦੀ 15 ਸਾਲਾ ਲੜਕੀ ਮਨੀਸ਼ਾ ਵੀ ਉਨ੍ਹਾਂ ਦੇ ਘਰ ਸੁੱਤੀ ਹੋਈ ਸੀ। ਬੁੱਧਵਾਰ ਸਵੇਰੇ ਕਰੀਬ 4 ਵਜੇ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਉਨ੍ਹਾਂ ਦੀਆਂ ਆਵਾਜ਼ਾਂ ਸੁਣ ਕੇ ਨੇੜੇ ਦੇ ਲੋਕਾਂ ਨੇ ਇਕੱਠੇ ਹੋ ਕੇ ਬੜੀ ਮੁਸ਼ਕਲ ਨਾਲ ਸਾਰਿਆਂ ਨੂੰ ਮਲਬੇ ਵਿਚੋਂ ਬਾਹਰ ਕੱਢਿਆ। ਜਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਗੁਰਪ੍ਰੀਤ ਸਿੰਘ, ਕਰਮਜੀਤ ਕੌਰ ਅਤੇ ਗੈਵੀ ਦੀ ਮੌ-ਤ ਹੋ ਗਈ, ਜਦੋਂ ਕਿ ਮਨੀਸ਼ਾ ਦਾ ਇਲਾਜ ਚੱਲ ਰਿਹਾ ਹੈ।
ਮੀਂਹ ਕਾਰਨ ਅਤੇ ਛੱਤ ਕਮਜ਼ੋਰ ਹੋਣ ਕਰਕੇ ਵਾਪਰਿਆ ਹਾਦਸਾ
ਇਸ ਘਟਨਾ ਬਾਰੇ ਗੁਰਪ੍ਰੀਤ ਸਿੰਘ ਦੇ ਪਿਤਾ ਰਾਮ ਰਾਖਾ ਨੇ ਦੱਸਿਆ ਕਿ ਉਹ ਕਮਰੇ ਦੇ ਬਾਹਰ ਸੁੱਤੇ ਪਏ ਸਨ। ਛੱਤ ਡਿੱਗਣ ਤੋਂ ਬਾਅਦ ਖੜਕੇ ਦੀ ਆਵਾਜ਼ ਸੁਣ ਕੇ ਉਹ ਜਾਗ ਗਏ। ਫਿਰ ਉਨ੍ਹਾਂ ਵਲੋਂ ਆਸਪਾਸ ਦੇ ਲੋਕਾਂ ਨੂੰ ਉਠਾਇਆ ਗਿਆ ਅਤੇ ਪਰਿਵਾਰ ਨੂੰ ਮਲਬੇ ਥੱਲਿਓਂ ਬਾਹਰ ਕੱਢਿਆ।
ਜਾਣਕਾਰੀ ਦਿੰਦਿਆਂ ਪਰਿਵਾਰ ਦੇ ਗੁਆਂਢੀਆਂ, ਨਛੱਤਰ ਸਿੰਘ ਅਤੇ ਨਿੱਕਾ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ਉਤੇ ਆਏ ਅਤੇ ਬੜੀ ਮੁਸ਼ਕਲ ਨਾਲ ਪਰਿਵਾਰ ਨੂੰ ਮਲਬੇ ਥੱਲਿਓਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਪਏ ਮੀਂਹ ਕਾਰਨ ਮਕਾਨ ਦੀ ਛੱਤ ਕਮਜ਼ੋਰ ਹੋ ਗਈ ਸੀ ਜਿਸ ਕਾਰਨ ਇਹ ਘਟਨਾ ਵਾਪਰ ਗਈ ਹੈ।
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ਊਤੇ ਪਹੁੰਚੀ ਐੱਸ. ਡੀ. ਐੱਮ. ਵੀਰਪਾਲ ਕੌਰ ਨੇ ਦੱਸਿਆ ਕਿ ਹਾਦਸੇ ਵਿਚ ਪਰਿਵਾਰ ਦੇ ਤਿੰਨ ਜੀਆਂ ਦੀ ਮੌ-ਤ ਹੋ ਗਈ, ਜਦੋਂ ਕਿ ਇੱਕ ਲੜਕੀ ਜ਼ਖ਼ਮੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਪਰਿਵਾਰ ਦੀ ਹਰ ਸੰਭਵ ਮਦਦ ਕਰ ਰਿਹਾ ਹੈ।