ਪੰਜਾਬ ਵਿਚ ਫਰੀਦਕੋਟ ਦੇ ਪਿੰਡ ਔਲਖ ਵਿੱਚ ਉਸ ਸਮੇਂ ਭੈਅ ਦਾ ਮਹੌਲ ਬਣ ਗਿਆ ਜਦੋਂ ਘਰ ਆਏ ਇੱਕ ਲੜਕੇ ਦੀ ਕੁੱਟ-ਮਾਰ ਕਰਕੇ ਜਿੰਦਗੀ ਸਮਾਪਤ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਔਲਖ ਦੇ ਗੁਰਇਕਬਾਲ ਸਿੰਘ ਨਾਮ ਦੇ 28 ਸਾਲ ਉਮਰ ਦੇ ਲੜਕੇ ਦੇ ਆਪਣੇ ਹੀ ਪਿੰਡ ਦੀ ਇਕ ਲੜਕੀ ਨਾਲ ਪ੍ਰੇਮ ਸੰਬੰਧ ਹੋ ਗਏ। ਉਨ੍ਹਾਂ ਨੇ ਕਰੀਬ 4 ਮਹੀਨੇ ਪਹਿਲਾਂ ਘਰ ਤੋਂ ਭੱਜ ਕੇ ਵਿਆਹ ਕਰਵਾ ਲਿਆ ਸੀ। ਕੁਝ ਸਮੇਂ ਬਾਅਦ ਉਹ ਵਾਪਸ ਪਿੰਡ ਆ ਗਏ ਸੀ ਪਰ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਸੀ।
ਇਸ ਕਾਰਨ ਉਹ ਲੜਕੀ ਨੂੰ ਵਾਪਸ ਘਰ ਲੈ ਗਏ ਪਰ ਬਾਅਦ ਵਿਚ ਵੀ ਲੜਕਾ ਲੜਕੀ ਨੂੰ ਮਿਲਣ ਜਾਂਦਾ ਰਿਹਾ। ਦੱਸਿਆ ਜਾ ਰਿਹਾ ਹੈ ਕਿ ਲੜਕਾ ਬੀਤੀ ਰਾਤ ਵੀ ਲੜਕੀ ਨੂੰ ਮਿਲਣ ਗਿਆ ਸੀ ਅਤੇ ਇਸ ਦੌਰਾਨ ਲੜਕੀ ਦੇ ਘਰਦਿਆਂ ਨੇ ਉਸ ਨੂੰ ਰੱਸੀ ਨਾਲ ਬੰਨ੍ਹ ਲਿਆ ਅਤੇ ਉਸ ਨੂੰ ਇੰਨਾ ਕੁੱ-ਟਿ-ਆ ਕਿ ਉਸ ਦੀ ਉੱਥੇ ਹੀ ਮੌ-ਤ ਹੋ ਗਈ। ਫਿਲਹਾਲ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਪੰਚਾਇਤ ਦੀ ਮਹਿਲਾ ਮੈਂਬਰ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਸੀ ਕਿ ਲੜਕਾ ਰਾਤ ਸਮੇਂ ਉਨ੍ਹਾਂ ਦੇ ਘਰ ਆ ਵੜਿਆ ਹੈ। ਉਨ੍ਹਾਂ ਨੇ ਉਸ ਲੜਕੇ ਨੂੰ ਬੰਨ੍ਹ ਲਿਆ ਹੈ, ਉਸ ਦੀ ਕੁੱਟ-ਮਾਰ ਵੀ ਕੀਤੀ ਹੈ। ਉਨ੍ਹਾਂ ਨੇ ਲੜਕੇ ਨੂੰ ਉਸ ਦੇ ਘਰ ਛੱਡ ਕੇ ਆਉਣ ਲਈ ਕਿਹਾ, ਪਰ 4 ਵਜੇ ਦੇ ਕਰੀਬ ਉਸ ਨੂੰ ਦੁਬਾਰਾ ਫੋਨ ਆਇਆ ਅਤੇ ਦੱਸਿਆ ਗਿਆ ਕਿ ਲੜਕੇ ਦੀ ਮੌ-ਤ ਹੋ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਉਸ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਵਾਲੇ ਉਨ੍ਹਾਂ ਦੇ ਰਿਸ਼ਤੇ ਤੋਂ ਖੁਸ਼ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੇ ਲੜਕੇ ਨਾਲ ਅਜਿਹਾ ਕੀਤਾ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਲੜਕਾ ਰਾਤ ਨੂੰ ਕੰਧ ਟੱਪ ਕੇ ਉਨ੍ਹਾਂ ਦੇ ਘਰੇ ਦਾਖ਼ਲ ਹੋਇਆ ਸੀ।
ਇਸ ਮੌਕੇ ਲੜਕੇ ਦੀ ਮਾਤਾ ਜੀਤ ਕੌਰ ਨੇ ਦੱਸਿਆ ਕਿ ਲੜਕੇ ਅਤੇ ਲੜਕੀ ਦਾ ਪ੍ਰੇਮ ਵਿਆਹ ਹੋਇਆ ਸੀ। ਕਿਸੇ ਕਾਰਨ ਲੜਕੀ ਦੇ ਪਰਿਵਾਰ ਵਾਲੇ ਖੁਸ਼ ਨਹੀਂ ਸਨ ਅਤੇ ਬੀਤੀ ਰਾਤ ਉਹ ਲੜਕੀ ਤੋਂ ਆਪਣਾ ਮੋਬਾਈਲ ਫੋਨ ਲੈਣ ਗਿਆ ਸੀ ਪਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਕ-ਤ-ਲ ਕਰ ਦਿੱਤਾ। ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮੌਕੇ ਡੀ. ਐਸ. ਪੀ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪ੍ਰੇਮ ਵਿਆਹ ਹੋਇਆ ਸੀ ਜੋ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਮਨਜ਼ੂਰ ਨਹੀਂ ਸੀ। ਇਹੀ ਕਾਰਨ ਹੋ ਸਕਦਾ ਹੈ ਕਿ ਰੰਜਿਸ਼ ਕਾਰਨ ਲੜਕੇ ਦਾ ਕ-ਤ-ਲ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ।