ਐਕਟਿਵਾ ਉਤੇ ਸਵਾਰ ਹੋਕੇ, ਸ਼ਹਿਰ ਨੂੰ ਜਾ ਰਹੇ ਸਾਬਕਾ ਫੌਜੀ ਨਾਲ ਹਾਦਸਾ, ਤਿਆਗੇ ਪ੍ਰਾਣ, ਭਰਾ ਨੇ ਦਰਜ ਕਰਾਈ ਸ਼ਿਕਾਇਤ

Punjab

ਪੰਜਾਬ ਵਿਚ ਫਿਰੋਜ਼ਪੁਰ ਤੋਂ ਤਲਵੰਡੀ ਹਾਈਵੇਅ ਉਤੇ ਜਾ ਰਹੇ ਇਕ ਤੇਜ਼ ਸਪੀਡ ਕਾਰ ਡਰਾਈਵਰ ਨੇ ਇਕ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ਦੌਰਾਨ ਐਕਟਿਵਾ ਉਤੇ ਸਵਾਰ ਸਾਬਕਾ ਫੌਜੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਅਤੇ ਰਾਹਗੀਰਾਂ ਵਲੋਂ ਉਸ ਨੂੰ ਇਲਾਜ ਲਈ ਫਿਰੋਜ਼ਪੁਰ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਸ ਮਾਮਲੇ ਸਬੰਧੀ ਮ੍ਰਿਤਕ ਸਾਬਕਾ ਫੌਜੀ ਗੁਰਮੇਲ ਸਿੰਘ ਉਮਰ 62 ਸਾਲ ਦੇ ਭਰਾ ਗੁਰਦੇਵ ਸਿੰਘ ਵਾਸੀ ਜਵਾਹਰ ਸਿੰਘ ਵਾਲਾ ਤਲਵੰਡੀ ਭਾਈ ਫਿਰੋਜ਼ਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਛੋਟਾ ਭਰਾ ਐਕਟਿਵਾ ਉਤੇ ਸਵਾਰ ਹੋ ਕੇ ਫਿਰੋਜ਼ਪੁਰ ਸ਼ਹਿਰ ਜਾ ਰਿਹਾ ਸੀ। ਅਜੇ ਉਹ ਡੈਂਟਲ ਕਾਲਜ ਨੇੜੇ ਪਹੁੰਚਿਆ ਹੀ ਸੀ ਕਿ ਤੇਜ ਸਪੀਡ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਬਜੁਰਗ ਸੜਕ ਤੇ ਡਿੱਗਿਆ, ਦੋਸ਼ੀ ਹੋਇਆ ਫਰਾਰ

ਕਾਰ ਨੂੰ ਗੁਰਮੁੱਖ ਸਿੰਘ ਵਾਸੀ ਪਿੰਡ ਸ਼ਹਿਜ਼ਾਦੀ ਜ਼ਿਲ੍ਹਾ ਫਿਰੋਜ਼ਪੁਰ ਚਲਾ ਰਿਹਾ ਸੀ। ਇਸ ਹਾਦਸੇ ਤੋਂ ਬਾਅਦ ਉਹ ਫਰਾਰ ਹੋ ਗਿਆ। ਉਸ ਦਾ ਭਰਾ ਡਿੱਗ ਪਿਆ ਅਤੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੇ ਭਰਾ ਨੂੰ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਇਸ ਮਾਮਲੇ ਸਬੰਧੀ ਥਾਣਾ ਕੁਲਗੜ੍ਹੀ ਦੇ ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਵਲੋਂ ਦਿੱਤੀ ਸ਼ਿਕਾਇਤ ਦੇ ਆਧਾਰ ਉਤੇ ਦੋਸ਼ੀ ਨੂੰ ਨਾਮਜ਼ਦ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *