ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਟਿੱਬਾ ਰੋਡ ਨੇੜੇ ਗੁਰਮੇਲ ਪਾਰਕ ਵਿੱਚ ਰਹਿਣ ਵਾਲੇ ਸੱਤ ਨੌਜਵਾਨ ਗਰਮੀ ਤੋਂ ਰਾਹਤ ਲੈਣ ਲਈ ਬੁੱਢਾ ਦਰਿਆ ਧਨਾਸ ਵਿੱਚ ਨਹਾਉਣ ਲਈ ਗਏ। ਇੱਥੇ ਪੈਰ ਤਿਲਕ ਜਾਣ ਕਾਰਨ ਦੋ ਨੌਜਵਾਨ ਪਾਣੀ ਵਿੱਚ ਡੁੱ-ਬ ਗਏ। ਬਾਕੀ ਪੰਜ ਦੋਸਤਾਂ ਨੇ ਡੁੱਬ ਰਹੇ ਦੋਵਾਂ ਦੋਸਤਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਰੌਲਾ ਸੁਣ ਕੇ ਨੇੜੇ ਦੇ ਲੋਕ ਹੋਏ ਇਕੱਠੇ
ਨੌਜਵਾਨਾਂ ਦਾ ਰੌਲਾ ਸੁਣ ਕੇ ਨੇੜੇ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਆਪਣੇ ਪੱਧਰ ਉਤੇ ਰੁੜ ਰਹੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਦੋਵਾਂ ਨੌਜਵਾਨਾਂ ਦੀ ਲੋਕਾਂ ਦੇ ਦੇਖਦੇ-ਦੇਖਦੇ ਹੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਮੋਹਤਰਮ ਅਤੇ ਸਾਹਿਬ ਦੇ ਰੂਪ ਵਜੋਂ ਹੋਈ ਹੈ।
ਦੇਹਾਂ ਨੂੰ ਗੋਤਾਖੋਰਾਂ ਦੀ ਮਦਦ ਨਾਲ ਕੱਢਿਆ ਗਿਆ ਬਾਹਰ
ਇਸ ਮਾਮਲੇ ਸਬੰਧੀ ਮੌਕੇ ਉਤੇ ਮੌਜੂਦ ਬਾਕੀ ਦੋਸਤਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਨਾਲ ਹੀ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ। ਪੁਲਿਸ ਪ੍ਰਸ਼ਾਸਨ ਨੇ ਮੌਕੇ ਉਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਦੋਹਾਂ ਦੀਆਂ ਦੇਹਾਂ ਨੂੰ ਬਾਹਰ ਕੱਢਿਆ।
ਮ੍ਰਿਤਕ ਮੋਹਤਰਮ ਦੇ ਪਿਤਾ ਮੁਸਤਕੀਮ ਸਲਮਾਨੀ ਨੇ ਦੱਸਿਆ ਕਿ ਉਸ ਦੀ ਸਾਲੀ ਦਾ ਲੜਕਾ ਸਾਹਿਬ ਵੀ ਉਨ੍ਹਾਂ ਦੇ ਨਾਲ ਰਹਿੰਦਾ ਸੀ। ਸਵੇਰੇ ਇਹ ਸਾਰੇ ਦੋਸਤ ਸਵੀਮਿੰਗ ਪੂਲ ਵਿਚ ਨਹਾਉਣ ਲਈ ਕਹਿ ਕੇ ਗਏ ਸਨ। ਪਤਾ ਨਹੀਂ ਕਿਵੇਂ ਸਾਰੇ ਨੌਜਵਾਨ ਨਹਾਉਣ ਲਈ ਧਨਾਸ ਵਿਖੇ ਪਹੁੰਚ ਗਏ।
ਫਿਲਹਾਲ ਦੇਹਾਂ ਨੂੰ ਸਿਵਲ ਹਸਪਤਾਲ ਵਿੱਚ ਰਖਾਇਆ ਗਿਆ। ਦੇਹਾਂ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।