ਹਰਿਆਣਾ ਸੂਬੇ ਦੇ ਕਰਨਾਲ ਅੰਧਰ ਪੈਂਦੇ ਪਿੰਡ ਗਗਸੀਨਾ ਦੀ ਗਊਸ਼ਾਲਾ ਦੇ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਇਸ ਹਾਦਸੇ ਦੇ ਵਿਚ ਮੋਟਰਸਾਈਕਲ ਦਾ ਹੈਂਡਲ ਗਲ ਵਿਚ ਲੱਗਣ ਕਾਰਨ 18 ਸਾਲ ਉਮਰ ਦੇ ਨੌਜਵਾਨ ਦੀ ਮੌ-ਤ ਹੋ ਗਈ। ਨੌਜਵਾਨ ਆਪਣੇ ਘਰ ਦਾ ਇਕ-ਲੌਤਾ ਚਿਰਾਗ ਸੀ। ਕਰੀਬ ਇੱਕ ਸਾਲ ਪਹਿਲਾਂ ਮ੍ਰਿਤਕ ਦੇ ਪਿਤਾ ਦੀ ਵੀ ਬਿਮਾਰੀ ਦੇ ਕਾਰਨ ਮੌ-ਤ ਹੋ ਗਈ ਸੀ। ਇਸ ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਮੂਨਕ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਲਿਆ। ਪੁਲਿਸ ਨੇ ਹਾਦਸਾ-ਗ੍ਰਸਤ ਹੋਏ ਦੋਵੇਂ ਮੋਟਰਸਾਈਕਲਾਂ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਦੇਹ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਹਿਚਾਣ ਰਵੀ ਉਮਰ 18 ਸਾਲ, ਬਾੜਾ ਬਸਤੀ ਦੇ ਰਹਿਣ ਵਾਲੇ ਦੇ ਰੂਪ ਵਜੋਂ ਹੋਈ ਹੈ। ਸ਼ੁੱਕਰਵਾਰ ਸ਼ਾਮ ਨੂੰ ਉਹ ਆਪਣੇ ਚਾਚੇ ਬਲਿੰਦਰ ਦੇ ਨਾਲ ਮੋਟਰਸਾਈਕਲ ਉਤੇ ਸਵਾਰ ਹੋ ਕੇ ਕਿਸੇ ਕੰਮ ਲਈ ਪਿੰਡ ਗਗਸੀਨਾ ਜਾ ਰਿਹਾ ਸੀ। ਮ੍ਰਿਤਕ ਦੇ ਨਾਨਾ ਧਰਮਾ ਅਤੇ ਮਾਮਾ ਦੀਪਕ ਨੇ ਦੱਸਿਆ ਹੈ ਕਿ ਰਵੀ ਆਪਣੀ ਸਾਈਡ ਤੇ ਜਾ ਰਿਹਾ ਸੀ ਪਰ ਸਾਹਮਣੇ ਤੋਂ ਆ ਰਹੇ ਬਾਈਕ ਚਾਲਕ ਨੇ ਲਾਪ੍ਰਵਾਹੀ ਅਤੇ ਤੇਜ਼ ਰਫਤਾਰ ਕਾਰਨ ਰਵੀ ਦੇ ਬਾਈਕ ਨੂੰ ਟੱਕਰ ਮਾਰ ਦਿੱਤੀ। ਰਵੀ ਅਤੇ ਉਸ ਦਾ ਚਾਚਾ ਸੜਕ ਉਤੇ ਡਿੱਗ ਪਏ। ਇਸ ਦੌਰਾਨ ਬਾਈਕ ਦਾ ਹੈਂਡਲ ਰਵੀ ਦੇ ਗਲ ਵਿਚ ਵ-ੜ ਗਿਆ ਅਤੇ ਉਸ ਦੇ ਸਿਰ ਉਤੇ ਵੀ ਸੱਟ ਲੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
ਹਾਦਸੇ ਤੋਂ ਬਾਅਦ ਇਕੱਠੇ ਹੋਏ ਪਿੰਡ ਵਾਸੀ
ਇਸ ਘਟਨਾ ਨੂੰ ਦੇਖਦੇ ਹੋਏ ਮੌਕੇ ਉਤੇ ਪਿੰਡ ਵਾਸੀ ਇਕੱਠੇ ਹੋ ਗਏ ਅਤੇ ਮੂਨਕ ਪੁਲਿਸ ਨੂੰ ਇਸ ਹਾਦਸੇ ਦੀ ਸੂਚਨਾ ਦਿੱਤੀ। ਐਸ. ਆਈ. ਸੁੰਦਰ ਸਿੰਘ ਆਪਣੀ ਟੀਮ ਨਾਲ ਮੌਕੇ ਉਤੇ ਪਹੁੰਚੇ। ਪੁਲਿਸ ਅਤੇ ਪਰਿਵਾਰਕ ਮੈਂਬਰ ਜ਼ਖ਼ਮੀ ਨੂੰ ਘਰੌਂਡਾ ਦੇ ਸਰਕਾਰੀ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਘਰ ਕਰਨਾਲ ਵਿਚ ਰਖਵਾ ਦਿੱਤਾ ਹੈ।
ਮਾਂ ਦਾ ਗੁਆਚ ਗਿਆ ਇੱਕੋ ਇੱਕ ਸਹਾਰਾ
ਜਾਣਕਾਰੀ ਦਿੰਦਿਆਂ ਧਰਮਾ ਅਤੇ ਦੀਪਕ ਨੇ ਦੱਸਿਆ ਕਿ ਰਵੀ ਘਰ ਦਾ ਇੱਕੋ ਇੱਕ ਚਿਰਾਗ ਸੀ। ਉਸ ਦੇ ਪਿਤਾ ਦੀ ਕਰੀਬ ਇਕ ਸਾਲ ਪਹਿਲਾਂ ਬੀਮਾਰੀ ਕਾਰਨ ਮੌ-ਤ ਹੋ ਗਈ ਸੀ। ਰਵੀ ਨੇ ਹਾਲ ਵਿੱਚ ਹੀ 12ਵੀਂ ਜਮਾਤ ਪਾਸ ਕੀਤੀ ਸੀ। ਜਿਸ ਤੋਂ ਬਾਅਦ ਉਹ ਆਪਣੀ ਮਾਂ ਨਾਲ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਰਵੀ ਦੀ ਵੱਡੀ ਭੈਣ ਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਹੈ। ਹੁਣ ਰਵੀ ਅਤੇ ਉਸ ਦੀ ਮਾਂ ਦੋਵੇਂ ਘਰ ਵਿੱਚ ਰਹਿੰਦੇ ਸਨ ਪਰ ਇਸ ਹਾਦਸੇ ਤੋਂ ਬਾਅਦ ਉਸ ਦੀ ਮਾਂ ਦਾ ਇੱਕੋ ਇੱਕ ਸਹਾਰਾ ਗੁਆਚ ਗਿਆ ਹੈ। ਮਾਂ ਦਾ ਸਦਮੇ ਵਿਚ ਬੁਰਾ ਹਾਲ ਹੈ ਅਤੇ ਪਿੰਡ ਵਾਸੀ ਉਸ ਨੂੰ ਦਿਲਾਸਾ ਦੇਣ ਲਈ ਪਹੁੰਚ ਰਹੇ ਹਨ।
ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਮੂਨਕ ਥਾਣੇ ਦੇ ਜਾਂਚ ਅਧਿਕਾਰੀ ਐਸ. ਆਈ. ਸੁੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਪਿੰਡ ਗਗਸੀਨਾ ਦੇ ਗਊਸ਼ਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਜਿਸ ਵਿਚ ਰਵੀ ਦੀ ਮੌ-ਤ ਹੋ ਗਈ, ਜਦੋਂ ਕਿ ਦੂਜੇ ਮੋਟਰਸਾਈਕਲ ਉਤੇ ਸਵਾਰ ਦੋ ਨੌਜਵਾਨ ਵੀ ਜ਼ਖਮੀ ਹੋ ਗਏ। ਅੱਜ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।