ਜ਼ਿਲ੍ਹਾ ਕਪੂਰਥਲਾ (ਪੰਜਾਬ) ਦੇ ਥਾਣਾ ਸਦਰ ਕਪੂਰਥਲਾ ਦੇ ਨੇੜਲੇ ਪਿੰਡ ਸੰਧੂ ਚੱਠਾ ਦੇ ਵਿੱਚ ਇੱਕ ਨੌਜਵਾਨ ਨੇ ਮਾਨ-ਸਿਕ ਪ੍ਰੇਸ਼ਾਨੀ ਕਾਰਨ ਫਾ-ਹਾ ਲਾ ਕੇ ਆਪਣੀ ਜਿੰਦਗੀ ਸਮਾਪਤ ਕਰ ਲਈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਮ੍ਰਿਤਕ ਕਰਨਦੀਪ ਸਿੰਘ ਨਾਹਰ ਦੇ ਪਿਤਾ ਲਖਵੀਰ ਸਿੰਘ ਨੇ ਦੱਸਿਆ ਕਿ ਕਰਨਦੀਪ ਸਿੰਘ ਜੋ ਕਿ ਇੱਕ ਪ੍ਰਾਈਵੇਟ ਸਕੂਲ ਵਿੱਚ ਬਤੌਰ ਸੰਗੀਤ ਅਧਿਆਪਕ ਵਜੋਂ ਕੰਮ ਕਰਦਾ ਸੀ, ਪਿਛਲੇ ਇੱਕ ਹਫ਼ਤੇ ਤੋਂ ਚੁੱਪ-ਚਾਪ ਰਹਿੰਦਾ ਸੀ, ਜਦੋਂ ਉਸ ਨੇ ਕਾਰਨ ਪੁੱਛਿਆ ਤਾਂ ਉਸ ਨੇ ਕੁਝ ਨਹੀਂ ਦੱਸਿਆ।
ਜਦੋਂ ਮ੍ਰਿਤਕ ਦਾ ਭਰਾ ਉਸ ਨੂੰ ਸ਼ਾਮ ਦਾ ਖਾਣਾ ਖਾਣ ਲਈ ਬੁਲਾਉਣ ਲਈ ਉੱਪਰ ਗਿਆ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਹੋਣ ਤੇ ਕਈ ਵਾਰ ਆਵਾਜ ਦੇਣ ਤੋਂ ਬਾਅਦ ਵੀ ਨਹੀਂ ਖੋਲ੍ਹਿਆ ਅਤੇ ਅੰਦਰੋਂ ਕੋਈ ਵੀ ਹਿਲਜੁਲ ਨਹੀਂ ਹੋਈ। ਫਿਰ ਉਸ ਨੇ ਕਮਰੇ ਦੇ ਦਰਵਾਜ਼ੇ ਨੂੰ ਧੱਕਾ ਮਾਰਿਆ ਤਾਂ ਕੁੰਡੀ ਟੁੱਟ ਗਈ। ਇਸ ਦੌਰਾਨ ਜਦੋਂ ਪਰਿਵਾਰ ਨੇ ਅੰਦਰ ਜਾ ਕੇ ਦੇਖਿਆ ਤਾਂ ਕਰਨਦੀਪ ਸਿੰਘ ਫਾ-ਹਾ ਲਾ ਲ-ਟ-ਕ ਰਿਹਾ ਸੀ। ਉਹ ਤੁਰੰਤ ਉਸ ਨੂੰ ਕਾਲਾ ਸੰਘਿਆਂ ਹਸਪਤਾਲ ਲੈ ਗਏ, ਜਿੱਥੋਂ ਡਾਕਟਰਾਂ ਨੇ ਉਸ ਨੂੰ ਸ਼ਹਿਰ ਲਈ ਰੈਫਰ ਕਰ ਦਿੱਤਾ।
ਜਲੰਧਰ ਦੇ ਸਰਕਾਰੀ ਹਸਪਤਾਲ ਲਿਜਾਣ ਉਤੇ ਡਾਕਟਰਾਂ ਨੇ ਕਰਨਦੀਪ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਲਖਵੀਰ ਸਿੰਘ ਨੇ ਦੱਸਿਆ ਕਿ ਮੇਰੇ ਲੜਕੇ ਨੇ ਮਾਨ-ਸਿਕ ਪ੍ਰੇਸ਼ਾਨੀ ਕਾਰਨ ਇਹ ਕ-ਦ-ਮ ਚੁੱਕਿਆ ਹੈ ਅਤੇ ਇਸ ਵਿੱਚ ਕਿਸੇ ਦਾ ਕੋਈ ਕਸੂਰ ਨਹੀਂ ਹੈ। ਪੁਲੀਸ ਚੌਕੀ ਕਾਲਾ ਸੰਘਿਆਂ ਦੇ ਇੰਚਾਰਜ ਸਬ-ਇੰਸਪੈਕਟਰ ਰਣਜੀਤ ਸਿੰਘ ਹੀਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉਤੇ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਗਈ ਹੈ।