ਆਏ ਦਿਨ ਵਿਦੇਸ਼ਾਂ ਤੋਂ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਅਜਿਹੀ ਹੀ ਇੱਕ ਦੁਖਦ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਦਿਲ ਦਾ ਅਟੈਕ ਆਉਣ ਕਾਰਨ ਮੌ-ਤ ਹੋ ਜਾਣ ਦੀ ਖ਼ਬਰ ਹੈ। ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਜਗਜੀਤ ਸਿੰਘ ਉਮਰ 17 ਸਾਲ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਨੌਜਵਾਨ ਬਰਨਾਲਾ ਦੇ ਪਿੰਡ ਸੰਧੂ ਕਲਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਜੀਤ ਸਿੰਘ 10 ਦਿਨ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਭੈਣ ਵੀ 4 ਮਹੀਨੇ ਪਹਿਲਾਂ ਕੈਨੇਡਾ ਗਈ ਸੀ। ਜਿਸ ਤੋਂ ਬਾਅਦ ਭਰਾ ਵੀ ਕੈਨੇਡਾ ਚਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੇ ਬੈਂਕ ਤੋਂ 35 ਲੱਖ ਰੁਪਏ ਅਤੇ ਆੜਤੀਏ ਤੋਂ 11 ਲੱਖ ਰੁਪਏ ਦਾ ਕਰਜ਼ਾ ਲੈ ਕੇ ਕੁੱਲ 46 ਲੱਖ ਰੁਪਏ ਦਾ ਕਰਜਾ ਲੈ ਕੇ ਆਪਣੇ ਦੋਵੇਂ ਬੱਚਿਆਂ ਨੂੰ ਪੜ੍ਹਾਈ ਲਈ ਵਿਦੇਸ਼ ਵਿਚ ਭੇਜ ਦਿੱਤਾ ਸੀ ਤਾਂ ਜੋ ਉਹ ਆਪਣਾ ਚੰਗਾ ਭਵਿੱਖ ਬਣਾ ਸਕਣ। ਇਕ-ਲੌਤੇ ਪੁੱਤ ਦੀ ਮੌ-ਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਹਾਲ ਬੇਹਾਲ ਹੈ।
ਮ੍ਰਿਤਕ ਗਰੀਬ ਤੇ ਸਾਧਾਰਨ ਪਰਿਵਾਰ ਦਾ ਸੀ। ਉਸ ਦੇ ਮਾਤਾ-ਪਿਤਾ ਨੇ ਆਪਣੇ ਪੁੱਤਰ ਨੂੰ ਲੈ ਕੇ ਵੱਡੇ-ਵੱਡੇ ਸੁਪਨੇ ਦੇਖੇ ਸਨ ਜੋ ਕੁਝ ਹੀ ਪਲਾਂ ਵਿੱਚ ਚਕਨਾਚੂਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜਗਜੀਤ ਸਿੰਘ ਦਾ ਅੰਤਿਮ ਸੰਸਕਾਰ ਕੈਨੇਡਾ ਵਿੱਚ ਹੀ ਕੀਤਾ ਜਾਵੇਗਾ।
ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦਾ ਕਰਜ਼ਾ ਮੋੜਨ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਪਿੱਛੇ ਰਹਿ ਰਿਹਾ ਪਰਿਵਾਰ ਬਿਨਾਂ ਕਿਸੇ ਬੋਝ ਦੇ ਆਪਣੇ ਜੀਵਨ ਨੂੰ ਬਤੀਤ ਕਰ ਸਕੇ।