ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਬਟਾਲਾ ਰੇਲਵੇ ਸਟੇਸ਼ਨ ਉਤੇ ਰੇਲ ਦੀ ਲਪੇਟ ਵਿਚ ਆਉਣ ਦੇ ਨਾਲ ਇਕ 70 ਸਾਲ ਉਮਰ ਦੇ ਬਜੁਰਗ ਦੀ ਮੌ-ਤ ਹੋ ਗਈ। ਮ੍ਰਿਤਕ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਘਰੋਂ ਗਿਆ ਸੀ। ਇਸ ਮਾਮਲੇ ਸਬੰਧੀ ਸੂਚਨਾ ਮਿਲਣ ਉਤੇ ਰੇਲਵੇ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਰੇਲਵੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਬਾਰੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਮੁਹੱਲਾ ਅਜੀਤ ਨਗਰ ਦਾ ਰਹਿਣ ਵਾਲਾ ਮੰਗਤ ਰਾਮ ਪੁੱਤਰ ਮਿਲਖੀ ਰਾਮ ਸਵੇਰੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਘਰੋਂ ਗਿਆ ਸੀ। ਬਟਾਲਾ ਰੇਲਵੇ ਸਟੇਸ਼ਨ ਉਤੇ ਟਿਕਟ ਲੈਣ ਤੋਂ ਬਾਅਦ ਉਹ ਪਲੇਟਫਾਰਮ ਉਤੇ ਰੇਲ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਜਦੋਂ ਉਸ ਨੇ ਰੇਲਗੱਡੀ ਦੇ ਆਉਣ ਦਾ ਐਲਾਨ ਸੁਣਿਆ ਤਾਂ ਉਹ ਦੂਜੇ ਰੇਲਵੇ ਟ੍ਰੈਕ ਉਤੇ ਜਾਣ ਲਈ ਪਲੇਟਫਾਰਮ ਤੋਂ ਹੇਠਾਂ ਉਤਰੇ।
ਰਾਤ 10:30 ਵਜੇ ਸਟੇਸ਼ਨ ਮਾਸਟਰ ਨੇ ਦਿੱਤੀ ਹਾਦਸੇ ਦੀ ਸੂਚਨਾ
ਇਸ ਦੌਰਾਨ ਅੰਮ੍ਰਿਤਸਰ ਤੋਂ ਪਠਾਨਕੋਟ ਨੂੰ ਜਾਣ ਵਾਲੀ ਰਾਵੀ ਐਕਸਪ੍ਰੈਸ ਦੇ ਹੇਠਾਂ ਆਉਣ ਨਾਲ ਇਹ ਦੁਖਦਾਈ ਹਾਦਸਾ ਵਾਪਰ ਗਿਆ ਅਤੇ ਮੰਗਤਰਾਮ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਦੇ ਨਾਲ ਹੀ ਮੌਕੇ ਉਤੇ ਪਹੁੰਚੇ ਰੇਲਵੇ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਸਤਪਾਲ ਨੇ ਦੱਸਿਆ ਕਿ ਪੁਣੇ ਸਟੇਸ਼ਨ ਮਾਸਟਰ ਤੋਂ ਸੂਚਨਾ ਮਿਲੀ ਸੀ ਕਿ ਕਰੀਬ ਸਾਢੇ 10 ਵਜੇ ਦੇ ਕਰੀਬ ਰੇਲਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌ-ਤ ਹੋ ਗਈ ਹੈ।
ਜਿਸ ਉਤੇ ਉਨ੍ਹਾਂ ਤੁਰੰਤ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਮੰਗਤਰਾਮ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।