ਕੈਨੇਡਾ ਵਿਚ ਸੜਕ ਹਾਦਸੇ ਨੇ, ਖੋਹ ਲਿਆ ਇਕ ਹੋਰ ਪੰਜਾਬੀ ਨੌਜਵਾਨ, ਪਰਿਵਾਰਕ ਮੈਂਬਰਾਂ ਵਿਚ ਛਾਇਆ ਸੋਗ

Punjab

ਪੰਜਾਬੀ ਭਾਈਚਾਰੇ ਲਈ ਕੈਨੇਡਾ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਆਵਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਇਕ ਸੜਕ ਹਾਦਸੇ ਦੌਰਾਨ ਮੌ-ਤ ਹੋ ਗਈ ਹੈ। ਇਸ ਦੀ ਸੂਚਨਾ ਜਦੋਂ ਫਾਜ਼ਿਲਕਾ ਦੇ ਪਿੰਡ ਆਵਾ ਵਿਚ ਪਰਿਵਾਰਕ ਮੈਂਬਰਾਂ ਤੱਕ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਵਿਚ ਸੋਗ ਛਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਦਿਲਪ੍ਰੀਤ ਸਿੰਘ ਉਮਰ 26 ਸਾਲ ਦੇ ਰੂਪ ਵਜੋਂ ਹੋਈ ਹੈ। ਦਿਲਪ੍ਰੀਤ ਸਿੰਘ ਸਟੱਡੀ ਵੀਜੇ ਉਤੇ ਕੈਨੇਡਾ ਗਿਆ ਸੀ।

ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਨੂੰ 2015 ਵਿੱਚ ਜ਼ਮੀਨ ਵੇਚ ਕੇ ਕੈਨੇਡਾ ਭੇਜਿਆ ਸੀ ਅਤੇ ਪਿਛਲੇ 3 ਸਾਲਾਂ ਤੋਂ ਉਸ ਦੀ ਪੀ.ਆਰ. ਹੋ ਚੁੱਕੀ ਸੀ। ਉਹ ਉੱਥੇ ਮਕੈਨਿਕ ਦਾ ਕੰਮ ਕਰਦਾ ਸੀ ਅਤੇ ਹੁਣ ਕੈਬ ਚਲਾਉਂਦਾ ਹੈ। ਇਸੇ ਦੌਰਾਨ ਇੱਕ ਤੇਜ਼ ਸਪੀਡ ਵਾਹਨ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਇਸ ਸੜਕ ਹਾਦਸੇ ਦੌਰਾਨ ਉਸ ਦੇ ਪੁੱਤਰ ਦੀ ਮੌ-ਤ ਹੋ ਗਈ। ਇਸ ਨਾਲ ਉਨ੍ਹਾਂ ਦੇ ਪਰਿਵਾਰ ਦੇ ਸਾਰੇ ਸੁਪਨੇ ਚਕਨਾਚੂਰ ਹੋ ਗਏ ਹਨ। ਪਰਿਵਾਰ ਬੇਹੱਦ ਦੁਖੀ ਹੈ ਅਤੇ ਹੁਣ ਸਰਕਾਰ ਨੂੰ ਅਪੀਲ ਕਰ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ। ਮ੍ਰਿਤਕ ਦੇ ਪਿਤਾ ਦੇ ਦੱਸਣ ਅਨੁਸਾਰ ਉਸ ਦੀਆਂ ਦੋਵੇਂ ਧੀਆਂ ਕੋਲ ਵੀਜ਼ਾ ਨਹੀਂ ਹੈ ਅਤੇ ਉਹ ਵੀਜ਼ੇ ਦੀ ਮੰਗ ਕਰ ਰਹੇ ਹਨ ਤਾਂ ਜੋ ਉਹ ਆਪਣੇ ਪੁੱਤਰ ਦੀ ਦੇਹ ਤੱਕ ਪਹੁੰਚ ਸਕਣ। ਦਿਲਪ੍ਰੀਤ ਸਿੰਘ ਕੈਨੇਡਾ ਵਿਚ ਨੌਕਰੀ ਕਰਦਾ ਸੀ ਅਤੇ ਫਾਜ਼ਿਲਕਾ ਵਿਚ ਬੈਠੇ ਆਪਣੇ ਪਰਿਵਾਰ ਦੀ ਦੇਖਭਾਲ ਕਰ ਰਿਹਾ ਸੀ।

Leave a Reply

Your email address will not be published. Required fields are marked *