ਪੰਜਾਬ ਵਿਚ ਲੁਧਿਆਣੇ ਜ਼ਿਲ੍ਹੇ ਦੇ ਸ਼ਹਿਰ ਜਗਰਾਓਂ ਦੇ ਨੇੜਲੇ ਪਿੰਡ ਚੀਮਨਾ ਵਿੱਚ ਦਿਨ ਦਿਹਾੜੇ ਇੱਕ ਲੜਕੀ ਦਾ ਕ-ਤ-ਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਅੰਜਾਮ ਉਸ ਸਮੇਂ ਦਿੱਤਾ ਗਿਆ ਜਦੋਂ ਲੜਕੀ ਗੁਰਮਨਜੋਤ ਕੌਰ ਅਤੇ ਉਸ ਦੀ ਦਾਦੀ ਘਰ ਵਿਚ ਇਕੱਲੀਆਂ ਸਨ। ਫਿਲਹਾਲ ਪੁਲਿਸ ਨੇ ਕਾ-ਤ-ਲ ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਲੜਕੀ ਦਾ ਕ-ਤ-ਲ ਕਰਨ ਵਾਲਾ ਵਿਅਕਤੀ ਉਸ ਨਾਲ ਇਕਤਰਫਾ ਪਿਆਰ ਕਰਦਾ ਸੀ ਅਤੇ ਇਸ ਪਿੰਡ ਦਾ ਹੀ ਰਹਿਣ ਵਾਲਾ ਸੀ। ਬੀਤੇ ਦਿਨ ਜਦੋਂ ਲੜਕੀ ਦਾ ਪਿਤਾ ਜਗਰਾਉਂ ਆਪਣੀ ਮਾਂ ਲਈ ਦਵਾਈ ਲੈਣ ਆਇਆ ਤਾਂ ਦੋਸ਼ੀ ਨੇ ਉਨ੍ਹਾਂ ਦੇ ਘਰ ਵੜ ਕੇ ਲੜਕੀ ਦਾ ਬੇਕਿਰਕੀ ਨਾਲ ਕ-ਤ-ਲ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਪਿਤਾ ਪਾਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਆਪਣੀ ਮਾਂ ਦੀ ਦਵਾਈ ਲੈਣ ਦੇ ਲਈ ਜਗਰਾਓਂ ਸ਼ਹਿਰ ਗਿਆ ਸੀ ਤਾਂ ਪਿੰਡ ਦੇ ਹੀ ਇਕ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਉਸ ਦੀ ਧੀ ਦਾ ਕ-ਤ-ਲ ਕਰ ਗਿਆ ਹੈ। ਇਸ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਆਪਣੀ ਪਤਨੀ ਨੂੰ ਲੈ ਕੇ ਆਪਣੇ ਘਰ ਪਹੁੰਚ ਗਿਆ।
ਉਸ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਪਿੰਡ ਵਾਲਿਆਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ ਅਤੇ ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਇਸ ਪੂਰੇ ਮਾਮਲੇ ਵਿਚ ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ, ਐੱਸ. ਪੀ. ਮਨਵਿੰਦਰ ਸਿੰਘ ਅਤੇ ਐੱਸ. ਐੱਸ. ਓ. ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕ-ਤ-ਲ ਕੇਸ ਵਿੱਚ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕ-ਤ-ਲ ਦੀ ਵਾਰ-ਦਾਤ ਨੂੰ ਅੰਜਾਮ ਦੇਣ ਵਾਲੇ ਲੜਕੇ ਦੀ ਪਹਿਚਾਣ ਗੁਰਕੀਰਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਚੀਮਨਾ ਦੇ ਰੂਪ ਵਜੋਂ ਹੋਈ ਹੈ।