ਪੰਜਾਬ ਦੇ ਬਰਨਾਲਾ ਜਿਲ੍ਹੇ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਬਰਨਾਲਾ ਦੇ ਕਚਹਿਰੀ ਚੌਕ ਨੇੜੇ ਸ਼ੁੱਕਰਵਾਰ ਦੇਰ ਰਾਤ ਸੜਕ ਉਤੇ ਘੁੰਮ ਰਹੇ ਇਕ ਆਵਾਰਾ ਪਸ਼ੂ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਸਵੇਰੇ ਕਰੀਬ 1 ਵਜੇ ਗੁਰਦੁਆਰਾ ਨਾਨਕਸਰ ਨੇੜੇ ਸੜਕ ਉਤੇ ਘੁੰਮ ਰਹੇ ਇਕ ਅਵਾਰਾ ਪਸ਼ੂ ਨਾਲ ਕਾਰ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਪਲਾਟ ਵਿਚ ਪਲਟੀ ਖਾ ਗਈ।
ਕਾਰ ਡਰਾਈਵਰ ਦੀ ਹੋਈ ਮੌਕੇ ਉਤੇ ਹੀ ਮੌ-ਤ
ਦੱਸਿਆ ਜਾ ਰਿਹਾ ਹੈ ਕਿ ਇਸ ਕਾਰ ਵਿਚ ਬਰਨਾਲਾ ਦੇ 4 ਨੌਜਵਾਨ ਸਵਾਰ ਸਨ, ਜਿਨ੍ਹਾਂ ਵਿਚੋਂ ਕਾਰ ਡਰਾਈਵਰ ਗਗਨ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਅਤੇ 3 ਲੋਕਾਂ ਦਾ ਹਾਲ ਗੰਭੀਰ ਦੱਸਿਆ ਜਾ ਰਿਹਾ ਹੈ। ਜਿੰਨ੍ਹਾਂ ਨੂੰ ਡੀ. ਐੱਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਇੰਚਾਰਜ ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਦੱਸਿਆ ਕਿ ਪੁਲਿਸ ਨੇ ਦੇਹ ਨੂੰ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਵਿਚ ਗੁਰਜੀਤ, ਕੁਲਜੀਤ ਅਤੇ ਇਕ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਡੀ. ਐਮ. ਸੀ. ਲੁਧਿਆਣਾ ਵਿਖੇ ਭਰਤੀ ਕਰਵਾਇਆ ਗਿਆ ਹੈ।