ਚਾਚੇ ਦੇ ਮੁੰਡਿਆਂ ਨੇ ਹੀ ਕਰ ਦਿੱਤਾ ਦੁਖਦ ਕਾਰ-ਨਾਮਾ, ਮੁਕਾ ਦਿੱਤਾ 3 ਭੈਣਾਂ ਦਾ ਇਕਲੌਤਾ ਭਰਾ, ਪਿਤਾ ਨੇ ਦੱਸੀਆਂ ਇਹ ਗੱਲਾਂ

Punjab

ਪੰਜਾਬ ਵਿਚ ਜ਼ਿਲ੍ਹਾ ਰੂਪਨਗਰ ਦੇ ਮੋਰਿੰਡਾ ਵਿੱਚ ਇੱਕ ਨੌਜਵਾਨ ਦਾ ਕ-ਤ-ਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਸਪਤਾਲ ਮੋਰਿੰਡਾ ਦੇ ਰੇਲਵੇ ਫਾਟਕ ਨੇੜੇ ਵਾਰਡ ਨੰਬਰ-8 ਵਿੱਚ ਇੱਕ ਨੌਜਵਾਨ ਦਾ ਕਿਸੇ ਤਿੱਖੀ ਚੀਜ ਨਾਲ ਵਾਰ ਕਰ ਕੇ ਕ-ਤ-ਲ ਕੀਤਾ ਗਿਆ ਹੈ। ਇਸ ਸਬੰਧੀ ਮੋਰਿੰਡਾ ਪੁਲਿਸ ਨੇ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਸ ਕਾਰਨਾਮੇ ਨੂੰ ਅੰਜਾਮ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾਵਾਂ ਵੱਲੋਂ ਦਿੱਤਾ ਗਿਆ ਹੈ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਮਨਜੀਤ ਸਿੰਘ ਔਲਖ ਅਤੇ ਥਾਣਾ ਸਿਟੀ ਮੋਰਿੰਡਾ ਦੇ ਐਸ. ਐਚ. ਓ. ਇੰਸਪੈਕਟਰ ਸੁਨੀਲ ਕੁਮਾਰ ਪੁਲਿਸ ਪਾਰਟੀ ਨਾਲ ਮੌਕੇ ਉਤੇ ਪਹੁੰਚੇ। ਇਸ ਮਾਮਲੇ ਬਾਰੇ ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਕਰਮਜੀਤ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਇਕਲੌਤੇ ਪੁੱਤਰ ਅਤੇ 3 ਭੈਣਾਂ ਦੇ ਭਰਾ ਸਤਨਾਮ ਸਿੰਘ ਉਰਫ਼ ਸੱਤੂ ਉਮਰ 30 ਸਾਲ ਦੀ ਉਸ ਦੇ ਚਚੇਰੇ ਭਰਾ ਜਸਪ੍ਰੀਤ ਸਿੰਘ ਉਰਫ਼ ਸੰਨੀ ਨਾਲ ਤੂੰ-ਤੂੰ ਮੈਂ-ਮੈਂ ਹੋਈ ਸੀ। ਜਿਸ ਉਤੇ ਜਸਪ੍ਰੀਤ ਉਰਫ ਸੰਨੀ, ਲਖਵਿੰਦਰ ਸਿੰਘ ਉਰਫ ਲੱਖੀ ਅਤੇ ਉਸ ਦੇ ਪਿਤਾ ਬਲਜਿੰਦਰ ਸਿੰਘ ਨੇ ਸਤਨਾਮ ਸਿੰਘ ਉਤੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਨੂੰ ਸਰਕਾਰੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸਿਟੀ ਪੁਲਿਸ ਨੇ ਸਤਨਾਮ ਸਿੰਘ ਉਰਫ਼ ਸੱਤੂ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਭੇਜ ਦਿੱਤਾ ਹੈ। ਥਾਣਾ ਸਿਟੀ ਮੋਰਿੰਡਾ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਉਕਤ ਬੰਦਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *