ਪੰਜਾਬ ਦੇ ਫਿਰੋਜ਼ਪੁਰ ਜਿਲ੍ਹੇ ਵਿਚ ਸਹੁਰਿਆਂ ਤੋਂ ਤੰਗ ਆ ਕੇ ਦੋ ਜੁਆਕਾਂ ਦੀ ਮਾਂ ਨੇ ਪੱਖੇ ਨਾਲ ਫਾ-ਹਾ ਲਾ ਆਪਣੀ ਜਿੰਦਗੀ ਨੂੰ ਸਮਾਪਤ ਕਰ ਲਿਆ ਹੈ। ਮ੍ਰਿਤਕ ਨੇ ਬੈੱਡਰੂਮ ਦੀ ਕੰਧ ਉਤੇ ਸੁਸਾ-ਈਡ ਨੋਟ ਲਿਖਿਆ ਹੈ। ਪੁਲਿਸ ਨੇ ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ ਉਤੇ ਪਤੀ, ਸੱਸ ਅਤੇ ਦਿਉਰ ਖਿਲਾਫ ਵੱਖੋ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ।
ਇਸ ਮਾਮਲੇ ਵਿਚ ਪੁਲਿਸ ਨੂੰ ਦਿੱਤੇ ਬਿਆਨ ਵਿਚ ਖਾਲਸਾ ਕਲੋਨੀ ਫਿਰੋਜ਼ਪੁਰ ਦੀ ਰਹਿਣ ਵਾਲੀ ਮ੍ਰਿਤਕਾ ਛਿੰਦਰ ਕੌਰ ਉਮਰ 30 ਸਾਲ ਦੀ ਮਾਂ ਵੀਰੋ ਰਾਣੀ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਕਰੀਬ 9 ਸਾਲ ਪਹਿਲਾਂ ਕੁਲਵਿੰਦਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਝੁੱਗੇ ਕੇਸਰ ਸਿੰਘ ਵਾਲਾ ਫਿਰੋਜ਼ਪੁਰ ਦੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਦੋਵਾਂ ਦੀ ਛੇ ਸਾਲ ਦੀ ਇਕ ਬੇਟੀ ਅਤੇ ਚਾਰ ਸਾਲ ਦਾ ਇਕ ਬੇਟਾ ਹੈ। ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਕੀਤਾ ਜਾ ਰਿਹਾ ਸੀ।
ਦਿਉਰ ਨੇ ਚਰਿੱਤਰ ਉਤੇ ਉਠਾਏ ਸਵਾਲ
ਮ੍ਰਿਤਕਾ ਦੇ ਦਿਉਰ ਵੱਲੋਂ ਉਸ ਦੇ ਚਰਿੱਤਰ ਨੂੰ ਲੈ ਕੇ ਕਈ ਤਰ੍ਹਾਂ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਵਿਚ ਉਸ ਦੇ ਪਤੀ ਅਤੇ ਸੱਸ ਨੇ ਵੀ ਉਸ ਦੀ ਧੀ ਦੀ ਕੁੱਟ-ਮਾਰ ਕੀਤੀ ਅਤੇ ਤਸ਼ੱ-ਦਦ ਕੀਤਾ। ਜਿਸ ਕਾਰਨ ਦੁਖੀ ਹੋ ਕੇ ਬੇਟੀ ਨੇ ਕੰਧ ਉਤੇ ਸੁਸਾ-ਈਡ ਨੋਟ ਲਿਖਿਆ, ਜਿਸ ਵਿਚ ਉਸ ਨੇ ਲਿਖਿਆ ਹੈ ਕਿ ਮੇਰੀ ਮੌ-ਤ ਲਈ ਮੇਰਾ ਸਹੁਰਾ ਪਰਿਵਾਰ ਜ਼ਿੰਮੇਵਾਰ ਹੈ। ਜਿਸ ਤੋਂ ਬਾਅਦ ਬੇਟੀ ਨੇ ਛੱਤ ਵਾਲੇ ਪੱਖੇ ਨਾਲ ਫਾ-ਹਾ ਲਾ ਖੁ-ਦ-ਕੁ-ਸ਼ੀ ਕਰ ਲਈ।
ਸ਼ਨੀਵਾਰ ਬਾਅਦ ਦੁਪਹਿਰ ਕੀਤਾ ਗਿਆ ਅੰਤਿਮ ਸੰਸਕਾਰ
ਇਸ ਮਾਮਲੇ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਦੇ ਏ. ਐਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਦੋਸ਼ੀ ਪਤੀ ਕੁਲਵਿੰਦਰ ਸਿੰਘ, ਸੱਸ ਪ੍ਰੀਤੋ ਅਤੇ ਦਿਉਰ ਰਾਜੂ ਖ਼ਿਲਾਫ਼ ਆਈ. ਪੀ. ਸੀ. ਦੀਆਂ ਵੱਖੋ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੋਸਟ ਮਾਰਟਮ ਤੋਂ ਬਾਅਦ ਸ਼ਨੀਵਾਰ ਦੁਪਹਿਰ ਦੇਹ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।