ਡੇਰਾਬੱਸੀ ਦੇ ਅੰਦਰ ਪੈਂਦੇ ਪਿੰਡ ਬੇਹੜਾ ਵਿੱਚ ਪਤੀ ਨੇ ਪਤਨੀ ਦਾ ਗਲਾ ਦਬਾ ਕੇ ਕ-ਤ-ਲ ਕਰ ਦਿੱਤਾ। ਪੁਲਿਸ ਨੇ ਦੋਸ਼ੀ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਭਰਾ ਮੇਹਰ ਸਿੰਘ ਵਾਸੀ ਰਾਜਪੁਰਾ ਟਾਊਨ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਭੈਣ ਰਣਦੀਪ ਕੌਰ ਉਰਫ਼ ਰਾਣੀ ਉਮਰ 35 ਸਾਲ ਦਾ ਵਿਆਹ ਬਲਵੰਤ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਭੈਣ ਦੇ ਦੋ ਧੀਆਂ ਹਨ।
ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 16 ਸਾਲ ਅਤੇ ਦੂਜੀ 3 ਸਾਲ ਦੀ ਹੈ। ਉਸ ਨੂੰ ਉਸ ਦੀ ਭਾਬੀ ਰਾਣੀ ਕੌਰ ਦਾ ਫੋਨ ਆਇਆ ਅਤੇ ਦੱਸਿਆ ਕਿ ਰਣਦੀਪ ਕੌਰ ਉਰਫ ਰਾਣੀ ਦੀ ਮੌ-ਤ ਹੋ ਗਈ ਹੈ। ਜਦੋਂ ਉਹ ਪਿੰਡ ਬੇਹੜਾ ਪਹੁੰਚੇ ਤਾਂ ਭੈਣ ਰਣਦੀਪ ਕੌਰ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਜਦੋਂ ਮੈਂ ਉਸ ਨੂੰ ਦੇਖਿਆ ਤਾਂ ਉਸ ਦੇ ਗਲੇ ਉਤੇ ਨਿਸ਼ਾਨ ਸਨ। ਇਸ ਸਬੰਧੀ ਜਦੋਂ ਉਸ ਦੇ ਪਤੀ ਬਲਵੰਤ ਸਿੰਘ ਨੂੰ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਰਣਦੀਪ ਕੌਰ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ ਅਤੇ ਗੁੱਸੇ ਦੇ ਚੱਲਦੇ ਉਸ ਨੇ ਉਸ ਦਾ ਗਲਾ ਦਬਾ ਦਿੱਤਾ ਅਤੇ ਉਸ ਦੀ ਮੌ-ਤ ਹੋ ਗਈ।
ਇਸ ਸਬੰਧੀ ਮ੍ਰਿਤਕ ਦੇ ਭਰਾ ਨੇ ਡੇਰਾਬੱਸੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਪੋਸਟ ਮਾਰਟਮ ਕਰਵਾਇਆ ਅਤੇ ਉਸ ਤੋਂ ਬਾਅਦ ਦੇਹ ਪਰਿਵਾਰ ਹਵਾਲੇ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੇ ਭਰਾ ਮੇਹਰ ਸਿੰਘ ਦੇ ਬਿਆਨਾਂ ਉਤੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵਲੋਂ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ।