ਵਿਆਹੀ ਲੜਕੀ ਨੇ ਸ਼ੱ-ਕੀ ਹਾਲ ਵਿਚ ਤਿਆਗੀ ਜਿੰਦਗੀ, ਭਰਾ ਨੇ ਲਾਏ ਸਹੁਰੇ ਪਰਿਵਾਰ ਉਤੇ ਗੰਭੀਰ ਇਲ-ਜ਼ਾਮ

Punjab

ਪੰਜਾਬ ਵਿਚ ਲੁਧਿਆਣੇ ਜਿਲ੍ਹੇ ਦੇ ਗੁਰੂ ਗਿਆਨ ਵਿਹਾਰ ਵਿਚ ਇਕ ਵਿਆਹੀ ਔਰਤ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ। ਪੇਕੇ ਪਰਿਵਾਰ ਨੇ ਸਹੁਰਿਆਂ ਉਤੇ ਕ-ਤ-ਲ ਦਾ ਦੋਸ਼ ਲਾਇਆ ਹੈ। ਮ੍ਰਿਤਕਾ ਦੀ ਪਹਿਚਾਣ ਰਮਨਦੀਪ ਕੌਰ ਨਾਮ ਵਜੋਂ ਹੋਈ ਹੈ। ਕਾਰਵਾਈ ਨਾ ਹੋਣ ਉਤੇ ਪੇਕਿਆਂ ਨੇ ਥਾਣੇ ਦੇ ਬਾਹਰ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।

ਇਸ ਮਾਮਲੇ ਸਬੰਧੀ ਰਮਨਦੀਪ ਕੌਰ ਦੇ ਭਰਾ ਗੋਲਡੀ ਨੇ ਦੱਸਿਆ ਕਿ ਉਹ ਅੰਬਾਲਾ ਦਾ ਰਹਿਣ ਵਾਲਾ ਹੈ। 2020 ਵਿੱਚ ਉਸ ਦੀ ਭੈਣ ਦਾ ਵਿਆਹ ਦੁੱਗਰੀ ਵਿੱਚ ਹੋਇਆ ਸੀ। ਮੰਗਲਵਾਰ ਨੂੰ ਰਮਨਦੀਪ ਕੌਰ ਦਾ ਫੋਨ ਲਗਾਤਾਰ ਬੰਦ ਆ ਰਿਹਾ ਸੀ। ਰਾਤ ਕਰੀਬ 8 ਵਜੇ ਰਮਨਦੀਪ ਦੀ ਸੱਸ ਨੇ ਫੋਨ ਕੀਤਾ ਤਾਂ ਉਸ ਨੇ ਦੱਸਿਆ ਕਿ ਉਹ ਸੁੱਤੀ ਪਈ ਹੈ। ਬਾਅਦ ਵਿਚ ਫੋਨ ਕਰਨ ਉਤੇ ਉਨ੍ਹਾਂ ਦੱਸਿਆ ਕਿ ਰਮਨਦੀਪ ਚੱਕਰ ਖਾ ਕੇ ਹੇਠਾਂ ਡਿੱਗ ਪਈ ਸੀ।

ਗੁਆਂਢੀਆਂ ਨੇ ਦਿੱਤੀ ਬੇਟੀ ਦੀ ਮੌ-ਤ ਦੀ ਸੂਚਨਾ

ਕੁਝ ਸਮੇਂ ਬਾਅਦ ਉਨ੍ਹਾਂ ਨੇ ਰਮਨਦੀਪ ਕੌਰ ਦੇ ਗੁਆਂਢ ਵਿਚ ਰਹਿੰਦੇ ਲੋਕਾਂ ਨੂੰ ਫੋਨ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਕਿ ਉਸ ਦੀ ਮੌ-ਤ ਹੋ ਚੁੱਕੀ ਹੈ। ਮ੍ਰਿਤਕਾ ਦੇ ਭਰਾ ਗੋਲਡੀ ਨੇ ਦੱਸਿਆ ਕਿ ਉਹ ਮੰਗਲਵਾਰ ਰਾਤ ਹੀ ਦੁੱਗਰੀ ਪਹੁੰਚ ਗਿਆ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਭੈਣ ਦਾ ਸਹੁਰਿਆਂ ਨਾਲ ਝ-ਗ-ੜਾ ਰਹਿੰਦਾ ਸੀ। ਕਈ ਵਾਰ ਉਨ੍ਹਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕਰਵਾਇਆ ਗਿਆ ਸੀ।

ਜਦੋਂ ਉਹ ਥਾਣਾ ਦੁੱਗਰੀ ਵਿਖੇ ਸ਼ਿਕਾਇਤ ਦੇਣ ਗਏ ਤਾਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਥਾਣੇ ਦੇ ਬਾਹਰ ਧਰਨਾ ਦਿੱਤਾ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।

Leave a Reply

Your email address will not be published. Required fields are marked *