ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵਿਚ ਇਕ ਪਿਤਾ ਨੇ ਆਪਣੀ 16 ਸਾਲ ਉਮਰ ਦੀ ਧੀ ਸੁਮਨਦੀਪ ਕੌਰ ਦੇ ਚਰਿੱਤਰ ਉਤੇ ਸ਼ੱ-ਕ ਕਰਦੇ ਹੋਏ ਉਸ ਦਾ ਬਿਨਾਂ ਕਿਸੇ ਗੱਲਬਾਤ ਦੇ ਕ-ਤ-ਲ ਕਰ ਦਿੱਤਾ। ਇੰਨਾ ਹੀ ਨਹੀਂ ਉਸ ਨੇ ਦੇਹ ਨੂੰ ਆਪਣੇ ਮੋਟਰਸਾਈਕਲ ਨਾਲ ਬੰਨ੍ਹ ਕੇ ਪਿੰਡ ਦੇ ਦੁਆਲੇ ਘੁਮਾਇਆ। ਇਸ ਤੋਂ ਬਾਅਦ ਦੇਹ ਨੂੰ ਰੇਲਵੇ ਲਾਈਨ ਉਤੇ ਸੁੱਟ ਦਿੱਤਾ ਗਿਆ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਦੱਸਿਆ ਜਾ ਰਿਹਾ ਸੀ ਕਿ ਦੋਸ਼ੀ ਪਿਤਾ ਦਲਬੀਰ ਸਿੰਘ ਫਰਾਰ ਹੈ।
ਇਹ ਘਟਨਾ ਅੰਮ੍ਰਿਤਸਰ ਦੇ ਟਾਂਗਰਾ ਦੇ ਪਿੰਡ ਮੁੱਛਲ ਦੀ ਹੈ। ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਬੇਟੀ 2 ਦਿਨਾਂ ਤੋਂ ਆਪਣੇ ਘਰ ਤੋਂ ਲਾਪਤਾ ਸੀ। ਕਾਫੀ ਭਾਲ ਕਰਨ ਉਤੇ ਵੀ ਉਹ ਕਿਤੇ ਨਹੀਂ ਮਿਲੀ ਪਰ ਅੱਜ ਦੁਪਹਿਰ ਬਾਅਦ ਅਚਾਨਕ ਘਰ ਪਰਤ ਆਈ। ਇਸ ਤੋਂ ਬਾਅਦ ਗੁੱਸੇ ਵਿਚ ਆਏ ਪਿਤਾ ਨੇ ਧੀ ਦਾ ਕਿਸੇ ਤਿੱਖੀ ਚੀਜ ਨਾਲ ਵਾਰ ਕਰ ਕੇ ਕ-ਤ-ਲ ਕਰ ਦਿੱਤਾ।
ਇਸ ਘ-ਟ-ਨਾ ਨੂੰ ਪਿੰਡ ਦੇ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਦੇਖਿਆ। ਇਹ ਸਭ ਕੁਝ CCTV ਕੈਮਰੇ ਵਿੱਚ ਕੈਦ ਹੋ ਗਿਆ। ਇਸ ਮਾਮਲੇ ਬਾਰੇ ਪਿੰਡ ਵਾਲਿਆਂ ਨੇ ਪੁਲਿਸ ਨੂੰ ਸੂਚਿਤ ਕੀਤਾ।
ਵਾਲਾਂ ਤੋਂ ਘੜੀਸਦਾ ਰਿਹਾ ਪਿਓ
ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਬੇਟੀ ਦੋ ਦਿਨਾਂ ਤੋਂ ਲਾਪਤਾ ਸੀ। ਜਿਵੇਂ ਹੀ ਉਹ ਘਰ ਆਈ ਤਾਂ ਪਿਤਾ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਬਾਹਰ ਖਿੱਚ ਲਿਆ। ਮਾਂ ਨੇ ਦੱਸਿਆ ਕਿ ਲੜਕੀ ਦੇ ਪਿਓ ਨੇ ਨਾ ਤਾਂ ਕਿਸੇ ਨੂੰ ਕੁਝ ਪੁੱਛਿਆ ਅਤੇ ਨਾ ਹੀ ਉਸ ਨੇ ਪਿੱਛੇ ਮੁੜ ਕੇ ਦੇਖਿਆ। ਉਸ ਨੂੰ ਵੀ ਨਹੀਂ ਪਤਾ ਕਿ ਪਿਤਾ ਆਪਣੀ ਧੀ ਨੂੰ ਕਿੱਥੇ ਲੈ ਗਿਆ ਅਤੇ ਉਸ ਦੇ ਨਾਲ ਕੀ ਕੀਤਾ।
ਰੇਲਵੇ ਲਾਈਨਾਂ ਉਪਰ ਮਿਲੀ ਦੇਹ
ਪਿਤਾ ਲੜਕੀ ਦੀ ਦੇਹ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਕੇ ਰੇਲਵੇ ਲਾਈਨਾਂ ਕੋਲ ਲੈ ਗਿਆ ਪਰ ਪੁਲਿਸ ਨੂੰ ਪਹਿਲਾਂ ਹੀ ਸੂਚਨਾ ਮਿਲ ਗਈ। ਪਿਤਾ ਦੀ ਕੋਸ਼ਿਸ਼ ਸੀ ਕਿ ਰੇਲ ਦੇਹ ਦੇ ਉਪਰੋਂ ਲੰਘ ਜਾਵੇ ਅਤੇ ਇਹ ਸਾਰੀ ਘ-ਟ-ਨਾ ਇਕ ਹਾਦਸੇ ਦਾ ਰੂਪ ਦਿਖੇ। ਪਰ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।